ਸ਼ਾਊਲ ਦਾਊਦ ਨੂੰ ਸਤਾਉਂਦਾ ਹੈ

1. ਯੋਨਾਥਾਨ ਦਾ ਦਾਊਦ ਦੀ ਮਦਦ ਕਰਨਾ ਸ਼ਾਊਲ ਨੇ ਆਪਣੇ ਪੁੱਤਰ ਯੋਨਾਥਾਨ ਅਤੇ ਅਫ਼ਸਰਾਂ ਨੂੰ ਦਾਊਦ ਨੂੰ ਮਾਰ ਮੁਕਾਉਣ ਲਈ ਕਿਹਾ ਪਰ ਯੋਨਾਥਾਨ ਦਾਊਦ ਨੂੰ ਬੜਾ ਪਿਆਰ ਕਰਦਾ ਸੀ।

2. ਯੋਨਾਥਾਨ ਨੇ ਦਾਊਦ ਨੂੰ ਖਬਰਦਾਰ ਕੀਤਾ ਕਿ, “ਸਤਰਕ ਰਹੀ! ਸ਼ਾਊਲ ਤੈਨੂੰ ਮਾਰ ਮੁਕਾਉਣ ਦਾ ਮੌਕਾ ਲੱਭ ਰਿਹਾ ਹੈ। ਤੂੰ ਸਵੇਰੇ ਜਾਕੇ ਖੇਤਾਂ ਵਿੱਚ ਲੁਕ ਜਾ। ਮੈਂ ਆਪਣੇ ਪਿਉ ਨਾਲ ਖੇਤਾਂ ਨੂੰ ਜਾਵਾਂਗਾ ਅਤੇ ਖੇਤਾਂ ਵਿੱਚ ਉੱਥੇ ਖਲੋਵਾਂਗੇ ਜਿੱਥੇ ਤੂੰ ਲੁਕਿਆ ਹੋਇਆ ਹੋਵੇਂਗਾ ਫ਼ਿਰ ਮੈਂ ਆਪਣੇ ਪਿਉ ਨਾਲ ਤੇਰੇ ਬਾਰੇ ਗੱਲਾਂ ਕਰਾਂਗਾ ਅਤੇ ਜੋ ਕੁਝ ਮੈਂ ਵੇਖਾਂਗਾ ਤੈਨੂੰ ਦੱਸਾਂਗਾ।”

4. ਸੋ ਯੋਨਾਥਾਨ ਨੇ ਆਪਣੇ ਪਿਉ ਨਾਲ ਦਾਊਦ ਦੀ ਵਡਿਆਈ ਕੀਤੀ ਅਤੇ ਕਿਹਾ, “ਤੂੰ ਪਾਤਸ਼ਾਹ ਹੈਂ ਅਤੇ ਦਾਊਦ ਤੇਰਾ ਸੇਵਕ ਹੈ ਅਤੇ ਉਸ ਨੇ ਤੇਰਾ ਕੁਝ ਵਿਗਾੜਿਆ ਵੀ ਨਹੀਂ ਇਸ ਲਈ ਤੂੰ ਉਸ ਨਾਲ ਬੁਰਾ ਨਾ ਕਰ।

5. ਦਾਊਦ ਨੇ ਤਾਂ ਸਗੋਂ ਆਪਣੀ ਜਾਨ ਖੱਤਰੇ ਵਿੱਚ ਪਾਕੇ ਉਸ ਫ਼ਲਿਸਤੀ (ਗੋਲਿਆਥ) ਨੂੰ ਵੀ ਜਾਨੋਂ ਮਾਰਿਆ ਸੀ। ਯਹੋਵਾਹ ਨੇ ਇਸਰਾਏਲ ਨੂੰ ਵੱਡੀ ਜਿੱਤ ਦਿੱਤੀ ਸੀ। ਤੂੰ ਇਹ ਸਭ ਵੇਖਿਆ ਅਤੇ ਵੇਖਕੇ ਖੁਸ਼ ਵੀ ਹੋਇਆ। ਤਾਂ ਫ਼ਿਰ ਤੂੰ ਦਾਊਦ ਨੂੰ ਦੁੱਖ ਕਿਉਂ ਦੇਣਾ ਚਾਹੁੰਦਾ ਹੈਂ? ਉਹ ਮਾਸੂਮ ਹੈ। ਮੈਨੂੰ ਤਾਂ ਉਸ ਨੂੰ ਮਾਰਨ ਦੀ ਕੋਈ ਵਜਹ ਨਜ਼ਰ ਨਹੀਂ ਆਉਂਦੀ।”

6. ਸ਼ਾਊਲ ਨੇ ਯੋਨਾਥਾਨ ਦੀ ਸਾਰੀ ਗੱਲ ਸੁਣੀ ਅਤੇ ਸੌਂਹ ਖਾਕੇ ਆਖਿਆ, “ਜਿਉਂਦੇ ਯਹੋਵਾਹ ਦੀ ਸ਼ੌਂਹ, ਦਾਊਦ ਮਾਰਿਆ ਨਾ ਜਾਵੇਗਾ।”

7. ਤਾਂ ਯੋਨਾਥਾਨ ਨੇ ਉਹ ਸਭ ਕੁਝ ਜੋ ਗੱਲ-ਬਾਤ ਸ਼ਾਊਲ ਨਾਲ ਹੋਈ ਸਭ ਦਾਊਦ ਨੂੰ ਬੁਲਾਕੇ ਦੱਸੀ। ਫ਼ੇਰ ਯੋਨਾਥਾਨ ਦਾਊਦ ਨੂੰ ਸ਼ਾਊਲ ਕੋਲ ਲਿਆਇਆ ਅਤੇ ਇਹ ਮੁੜ ਤੋਂ ਪਹਿਲਾਂ ਵਾਂਗ ਇਕੱਠੇ ਹੋ ਗਏ।

8. ਸ਼ਾਊਲ ਦੀ ਦਾਊਦ ਨੂੰ ਮੁੜ ਮਾਰਨ ਦੀ ਕੋਸ਼ਿਸ਼ ਜੰਗ ਦੁਬਾਰਾ ਸ਼ੁਰੂ ਹੋਈ ਅਤੇ ਦਾਊਦ ਫ਼ੇਰ ਫ਼ਲਿਸਤਿਆਂ ਦੇ ਖਿਲਾਫ਼ ਲੜਨ ਗਿਆ। ਫ਼ਲਿਸਤੀ ਉਸ ਕੋਲੋਂ ਹਾਰਕੇ ਭੱਜ ਗਏ।

9. ਪਰ ਇੱਕ ਦੁਸ਼ਟ ਆਤਮਾ ਯਹੋਵਾਹ ਵੱਲੋਂ ਸ਼ਾਊਲ ਕੋਲ ਆਇਆ। ਸ਼ਾਊਲ ਆਪਣੇ ਘਰੀਂ ਬੈਠਾ ਹੋਇਆ ਸੀ, ਉਸ ਦੇ ਹੱਥ ਵਿੱਚ ਇੱਕ ਸਾਂਗ ਫ਼ੜੀ ਹੋਈ ਸੀ ਅਤੇ ਦਾਊਦ ਬਰਬਤ ਵਜਾ ਰਿਹਾ ਸੀ।

10. ਸ਼ਾਊਲ ਨੇ ਆਪਣੀ ਸਾਂਗ ਦਾਊਦ ਦੇ ਸ਼ਰੀਰ ਵਿੱਚ ਖੋਭਕੇ ਉਸ ਨੂੰ ਕੰਧ ਵਿੱਚ ਖੋਭਣਾ ਚਾਹਿਆ ਪਰ ਦਾਊਦ ਇੱਕ ਪਾਸੇ ਨੂੰ ਕੁੱਦ ਗਿਆ ਤਾਂ ਸਾਂਗ ਦਾਊਦ ਨੂੰ ਵੱਜਣ ਦੀ ਬਜਾਇ ਕੰਧ ਵਿੱਚ ਜਾ ਵੱਜੀ। ਉਸੇ ਰਾਤ ਦਾਊਦ ਉੱਥੋਂ ਭੱਜ ਗਿਆ।

11. ਸ਼ਾਊਲ ਨੇ ਉਸ ਉੱਤੇ ਨਜ਼ਰ ਰੱਖਣ ਅਤੇ ਸਵੇਰੇ ਉਸ ਨੂੰ ਮਾਰ ਸੁੱਟਣ ਲਈ ਦਾਊਦ ਦੇ ਘਰ ਹਲਕਾਰੇ ਭੇਜੇ ਅਤੇ ਦਾਊਦ ਦੀ ਪਤਨੀ ਮੀਕਲ ਨੇ ਉਸ ਨੂੰ ਚਿਤਾਵਨੀ ਦਿੰਦੇ ਆਖਿਆ, “ਤੂੰ ਇੱਥੋਂ ਭੱਜ ਜਾ! ਜੇ ਤੂੰ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਤਾਂ ਤੂੰ ਨੱਸ ਜਾ ਨਹੀਂ ਤਾਂ ਕੱਲ ਤੱਕ ਤੂੰ ਮਾਰਿਆ ਜਾਵੇਂਗਾ।”

12. ਤਾਂ ਮੀਕਲ ਨੇ ਦਾਊਦ ਨੂੰ ਬਾਰੀ ਵਾਲੇ ਪਾਸਿਉਂ ਥੱਲੇ ਕੱਢਿਆ ਅਤੇ ਉਹ ਬਚਕੇ ਉੱਥੋਂ ਨੱਸ ਗਿਆ।

13. ਤਦ ਮੀਕਲ ਨੇ ਘਰ ਵਿੱਚ ਪਿਆ ਇੱਕ ਬੁੱਤ ਲੈ ਕੇ ਮੰਜੇ ਉੱਤੇ ਲੰਮਾ ਪਾ ਛੱਡਿਆ ਅਤੇ ਉਸ ਦੇ ਸਿਰਾਹਣੇ ਬੱਕਰੇ ਦੇ ਵਾਲ ਰੱਖ ਦਿੱਤੇ।

14. ਸ਼ਾਊਲ ਨੇ ਹਲਕਾਰੇ ਭੇਜੇ ਕਿ ਦਾਊਦ ਨੂੰ ਬੰਦੀ ਬਣਾਕੇ ਲੈ ਆਉ। ਪਰ ਮੀਕਲ ਨੇ ਕਿਹਾ, “ਦਾਊਦ ਬਿਮਾਰ ਹੈ।”

15. ਆਦਮੀ ਗਏ ਅਤੇ ਉਨ੍ਹਾਂ ਨੇ ਜਾਕੇ ਸ਼ਾਊਲ ਨੂੰ ਇਹ ਸਭ ਕਿਹਾ ਪਰ ਉਸ ਨੇ ਦੁਬਾਰਾ ਉਨ੍ਹਾਂ ਨੂੰ ਦਾਊਦ ਨੂੰ ਆਪ ਵੇਖਕੇ ਆਉਣ ਨੂੰ ਕਿਹਾ ਅਤੇ ਉਨ੍ਹਾਂ ਨੂੰ ਇਹ ਵੀ ਆਖਿਆ, “ਤੁਸੀਂ ਹਰ ਹਾਲਤ ਵਿੱਚ ਉਸ ਨੂੰ ਮੇਰੇ ਕੋਲ ਲੈ ਆਓ। ਜੇਕਰ ਉਹ ਬਿਮਾਰ ਹੈ ਤਾਂ ਉਸ ਨੂੰ ਮੰਜੇ ਉੱਤੇ ਪਏ ਨੂੰ ਹੀ ਲੈ ਆਓ, ਮੈਂ ਉਸ ਨੂੰ ਮਾਰਕੇ ਹੀ ਛੱਡਾਂਗਾ।”

16. ਹਲਕਾਰੇ ਫ਼ਿਰ ਦਾਊਦ ਦੇ ਘਰ ਗਏ। ਉਹ ਘਰ ਦੇ ਅੰਦਰ ਦਾਊਦ ਨੂੰ ਫ਼ੜਨ ਲਈ ਗਏ ਪਰ ਉਨ੍ਹਾਂ ਜਾਕੇ ਵੇਖਿਆ ਕਿ ਉੱਥੇ ਉਸਦੀ ਥਾਵੇਂ ਇੱਕ ਬੁੱਤ ਪਿਆ ਹੈ ਅਤੇ ਇਹ ਵਾਲ ਉਸ ਦੇ ਨਹੀਂ ਸਿਰਹਾਨੇ ਬੱਕਰੇ ਦੇ ਵਾਲ ਹਨ।

17. ਸ਼ਾਊਲ ਨੇ ਮੀਕਲ ਨੂੰ ਕਿਹਾ, “ਤੂੰ ਇਉਂ ਮੈਨੂੰ ਧੋਖਾ ਕਿਉਂ ਦਿੱਤਾ? ਤੂੰ ਮੇਰੇ ਦੁਸ਼ਮਣ ਨੂੰ ਹੱਥੋਂ ਜਾਣ ਦਿੱਤਾ ਅਤੇ ਦਾਊਦ ਭੱਜ ਗਿਆ?” ਮੀਕਲ ਨੇ ਸ਼ਾਊਲ ਨੂੰ ਜਵਾਬ ’ਚ ਕਿਹਾ, “ਦਾਊਦ ਨੇ ਮੈਨੂੰ ਕਿਹਾ ਕਿ ਉਹ ਮੈਨੂੰ ਜਾਣ ਦੇਵੇ ਨਹੀਂ ਤਾਂ ਉਹ ਮੈਨੂੰ ਮਾਰ ਸੁੱਟੇਗਾ।”

18. ਦਾਊਦ ਦਾ ਰਾਮਾਹ ਵਿੱਚ ਡੇਰੇ ਨੂੰ ਜਾਣਾ ਦਾਊਦ ਭੱਜਕੇ, ਬਚਕੇ ਰਾਮਾਹ ਵਿੱਚ ਸਮੂਏਲ ਕੋਲ ਪਹੁੰਚ ਗਿਆ। ਦਾਊਦ ਨੇ ਸਭ ਕੁਝ ਜੋ ਸ਼ਾਊਲ ਨੇ ਉਸ ਨਾਲ ਕੀਤਾ ਸਭ ਸਮੂਏਲ ਨੂੰ ਜਾਕੇ ਸੁਣਾਇਆ। ਤਦ ਸਮੂਏਲ ਅਤੇ ਦਾਊਦ ਡੇਰੇ ਵੱਲ ਮੁੜੇ। ਜਿੱਥੇ ਕਿ ਨਬੀਆਂ ਦੀ ਟੋਲੀ ਠਹਿਰੀ ਸੀ ਦਾਊਦ ਵੀ ਉੱਥੇ ਹੀ ਠਹਿਰਿਆ ਸੀ।

19. ਸ਼ਾਊਲ ਨੂੰ ਪਤਾ ਲੱਗਾ ਕਿ ਦਾਊਦ ਰਾਮਾਹ ਦੇ ਨੇੜੇ ਕਿਤੇ ਡੇਰੇ ਵਿੱਚ ਰੁਕਿਆ ਹੋਇਆ ਹੈ।

20. ਉਸ ਨੇ ਕੁਝ ਹਲਕਾਰੇ ਉਸ ਨੂੰ ਫ਼ੜਨ ਲਈ ਭੇਜੇ। ਪਰ ਜਿਸ ਵਕਤ ਉਹ ਆਦਮੀ ਡੇਰੇ ਨੂੰ ਆਏ ਉੱਥੇ ਕੁਝ ਨਬੀ ਅਗੰਮੀ ਵਾਕ ਕਰ ਰਹੇ ਸਨ ਅਤੇ ਸਮੂਏਲ ਉਸ ਟੋਲੇ ਦਾ ਆਗੂ ਉੱਥੇ ਖੜ੍ਹਾ ਸੀ। ਤਦ ਪਰਮੇਸ਼ੁਰ ਦਾ ਆਤਮਾ ਸ਼ਾਊਲ ਦੇ ਹਲਕਾਰਿਆਂ ਉੱਤੇ ਪ੍ਰਗਟ ਹੋਇਆ ਅਤੇ ਉਹ ਵੀ ਅਗੰਮੀ ਵਾਕ ਬੋਲਣ ਲੱਗ ਪਿਆ।

21. ਸ਼ਾਊਲ ਨੇ ਇਸ ਬਾਰੇ ਸੁਣਿਆ, ਇਸ ਲਈ ਉਸ ਨੇ ਹੋਰ ਹਲਕਾਰੇ ਭੇਜੇ। ਪਰ ਉਹ ਵੀ ਭਵਿੱਖਬਾਣੀ ਕਰਨ ਲੱਗ ਪਏ। ਇਸ ਲਈ ਸ਼ਾਊਲ ਨੇ ਤੀਸਰੀ ਵਾਰ ਹਲਕਾਰੇ ਭੇਜੇ। ਅਤੇ ਉਹ ਵੀ ਭਵਿੱਖਬਾਣੀ ਕਰਨ ਲੱਗ ਪਏ।

22. ਅਖੀਰ ਸ਼ਾਊਲ ਆਪ ਰਾਮਾਹ ਨੂੰ ਗਿਆ। ਅਤੇ ਉਹ ਵੱਡੇ ਖੂਹ ਸੇਕੂ ਵਿੱਚ ਹੈ ਕੋਲ ਪਹੁੰਚ ਗਿਆ ਤਾਂ ਉਸ ਨੇ ਪੁੱਛਿਆ, “ਸਮੂਏਲ ਅਤੇ ਦਾਊਦ ਕਿੱਥੇ ਹਨ?” ਤਾਂ ਲੋਕਾਂ ਨੇ ਕਿਹਾ, “ਰਾਮਾਹ ਦੇ ਲੋਕ ਡੇਰੇ ਵਿੱਚ।”

23. ਤਦ ਸ਼ਾਊਲ ਰਾਮਾਹ ਦੇ ਕੋਲ ਡੇਰੇ ਵੱਲ ਨੂੰ ਗਿਆ। ਪਰਮੇਸ਼ੁਰ ਦਾ ਆਤਮਾ ਸ਼ਾਊਲ ਕੋਲ ਆਇਆ ਅਤੇ ਸ਼ਾਊਲ ਨੇ ਵੀ ਅਗੰਮੀ ਵਾਕ ਬੋਲਣੇ ਸ਼ੁਰੂ ਕੀਤੇ। ਅਤੇ ਉਹ ਤੁਰਦਾ-ਤੁਰਦਾ ਰਾਮਾਹ ਤੋਂ ਅਗੰਮੀ ਵਾਕ ਆਖੀ ਗਿਆ। ਫ਼ਿਰ ਸ਼ਾਊਲ ਨੇ ਆਪਣੇ ਕੱਪੜੇ ਵੀ ਲਾਹ ਸੁੱਟੇ।

24. ਇੱਥੋਂ ਤੱਕ ਕਿ ਉਹ ਸਮੂਏਲ ਦੇ ਅੱਗੇ ਵੀ ਅਗੰਮੀ ਵਾਕ ਆਖਦਾ ਸਾਰਾ ਦਿਨ ਅਤੇ ਰਾਤ ਉੱਥੇ ਨੰਗਾ ਪਿਆ ਰਿਹਾ। ਤਾਂ ਹੀ ਲੋਕ ਆਖਦੇ ਹਨ ਕਿ, “ਕਿ ਸ਼ਾਊਲ ਵੀ ਨਬੀਆਂ ਵਿੱਚੋਂ ਇੱਕ ਸੀ?”

Bibles

Books

Chapters