ਇੱਕ ਲੰਗੜਾ ਆਦਮੀ ਚੰਗਾ ਕੀਤਾ

1. ਪਤਰਸ ਦਾ ਇੱਕ ਲੰਗੜ੍ਹੇ ਨੂੰ ਠੀਕ ਕਰਨਾ ਇੱਕ ਦਿਨ ਪਤਰਸ ਅਤੇ ਯੂਹੰਨਾ ਮੰਦਰ ਵਾਲੇ ਇਲਾਕੇ ਵੱਲ ਗਏ। ਇਹ ਦੁਪਿਹਰ ਦੇ ਤਿੰਨ ਵਜੇ ਦਾ ਵੇਲਾ ਸੀ, ਇਹ ਮੰਦਰ ਦੀ ਰੋਜ਼ਾਨਾ ਪ੍ਰਾਰਥਨਾ ਦੀ ਸੇਵਾ ਦਾ ਵੇਲਾ ਹੁੰਦਾ ਸੀ।

2. ਜਦੋਂ ਉਹ ਮੰਦਰ ਦੇ ਵਿਹੜੇ ਅੰਦਰ ਜਾ ਰਹੇ ਸਨ, ਉਨ੍ਹਾਂ ਨੇ ਇੱਕ ਆਦਮੀ ਨੂੰ ਵੇਖਿਆ ਜੋ ਲੰਗੜਾ ਜੰਮਿਆ ਸੀ। ਉਹ ਚੱਲ ਨਹੀਂ ਸੱਕਦਾ ਸੀ, ਇਸ ਲਈ ਉਸ ਦੇ ਕੁਝ ਮਿੱਤਰਾਂ ਨੇ ਉਸ ਨੂੰ ਚੁੱਕਿਆ ਹੋਇਆ ਸੀ। ਹਰ ਰੋਜ਼ ਉਸ ਦੇ ਮਿੱਤਰ ਉਸ ਨੂੰ ਲਿਆਉਂਦੇ ਅਤੇ ਉਸ ਨੂੰ ਭੀਖ ਮੰਗਨ ਲਈ ਮੰਦਰ ਦੇ ਬੂਹੇ ਤੇ ਛੱਡ ਜਾਂਦੇ, ਜੋ ਕਿ “ਖੂਬਸੂਰਤ ਬੂਹਾ” ਅਖਵਾਉਂਦਾ ਸੀ। ਉਹ ਆਦਮੀ ਉਨ੍ਹਾਂ, ਸਾਰੇ ਲੋਕਾਂ ਤੋਂ, ਜਿਹੜੇ ਵੀ ਮੰਦਰ ਅੰਦਰ ਜਾਂਦੇ, ਭੀਖ ਮੰਗਦਾ।

3. ਉਸ ਦਿਨ, ਉਸ ਨੇ ਪਤਰਸ ਅਤੇ ਯੂਹੰਨਾ ਨੂੰ ਮੰਦਰ ਦੇ ਵਿਹੜੇ ਅੰਦਰ ਜਾਂਦੇ ਵੇਖਿਆ ਅਤੇ ਉਨ੍ਹਾਂ ਕੋਲੋਂ ਪੈਸਿਆਂ ਦੀ ਭੀਖ ਮੰਗੀ।

4. ਪਤਰਸ ਅਤੇ ਯੂਹੰਨਾ ਨੇ ਉਸ ਵੱਲ ਵੇਖਿਆ ਅਤੇ ਫ਼ੇਰ ਪਤਰਸ ਨੇ ਆਖਿਆ, “ਸਾਡੇ ਵੱਲ ਵੇਖ।”

5. ਉਸ ਆਦਮੀ ਨੇ ਉਨ੍ਹਾਂ ਵੱਲ ਵੇਖਿਆ ਤੇ ਸੋਚਿਆ ਸ਼ਾਇਦ ਉਹ ਉਸ ਨੂੰ ਭੀਖ ਦੇਣਗੇ।

6. ਪਰ ਪਤਰਸ ਨੇ ਆਖਿਆ, “ਮੇਰੇ ਕੋਲ ਕੋਈ ਚਾਂਦੀ ਜਾਂ ਸੋਨਾ ਨਹੀਂ, ਪਰ ਜੋ ਮੇਰੇ ਕੋਲ ਹੈ ਮੈਂ ਤੈਨੂੰ ਦੇਵਾਂਗਾ। ਨਾਸਰਤ ਦੇ ਯਿਸੂ ਮਸੀਹ ਦੀ ਸ਼ਕਤੀ ਨਾਲ ਤੂੰ ਉੱਠ ਕੇ ਖੜ੍ਹਾ ਹੋ ਅਤੇ ਚੱਲ।”

7. ਤਦ ਪਤਰਸ ਨੇ ਉਸ ਲੰਗੜ੍ਹੇ ਦਾ ਸੱਜਾ ਹੱਥ ਫ਼ੜਿਆ ਅਤੇ ਉਸ ਨੂੰ ਉੱਠਾਇਆ, ਤੁਰੰਤ ਹੀ, ਉਸ ਲੰਗੜ੍ਹੇ ਆਦਮੀ ਦੇ ਪੈਰਾਂ ਅਤੇ ਗਿਟਿਆਂ ਵਿੱਚ ਤਾਕਤ ਆ ਗਈ।

8. ਉਹ ਝੱਟ ਆਪਣੇ ਪੈਰਾਂ ਤੇ ਕੁਦਿਆ ਅਤੇ ਚੱਲਣ ਲੱਗ ਪਿਆ ਅਤੇ ਉਨ੍ਹਾਂ ਦੇ ਨਾਲ ਮੰਦਰ ਦੇ ਵਿਹੜੇ ਅੰਦਰ ਗਿਆ। ਉਹ ਚੱਲ ਰਿਹਾ ਸੀ, ਕੁੱਦ ਰਿਹਾ ਸੀ, ਅਤੇ ਪਰਮੇਸ਼ੁਰ ਦੀ ਉਸਤਤਿ ਕਰ ਰਿਹਾ ਸੀ।

9. ਸਾਰੇ ਲੋਕ ਜਿਨ੍ਹਾਂ ਨੇ ਉਸ ਨੂੰ ਵੇਖਿਆ, ਉਸ ਨੂੰ ਪਛਾਣ ਗਏ। ਕਿ ਇਹ ਉਹੀ ਹੈ ਜੋ ਮੰਦਰ ਦੇ ਖੂਬਸੂਰਤ ਫ਼ਾਟਕ ਉੱਪਰ ਬੈਠਕੇ ਭੀਖ ਮੰਗਿਆ ਕਰਦਾ ਸੀ ਤਾਂ ਜਦੋਂ ਉਨ੍ਹਾਂ ਨੇ ਉਸੇ ਮਨੁੱਖ ਨੂੰ ਚੱਲ ਕੇ ਮੰਦਰ ਵੱਲ ਆਉਂਦੇ ਪਰਮੇਸ਼ੁਰ ਦੀ ਉਸਤਤਿ ਕਰਦੇ ਵੇਖਿਆ ਤਾਂ ਉਹ ਇਹ ਸਭ ਵੇਖਕੇ ਹੈਰਾਨ ਰਹਿ ਗਏ ਤੇ ਉਨ੍ਹਾਂ ਨੂੰ ਇਹ ਸਮਝ ਨਹੀਂ ਆ ਰਹੀ ਸੀ ਕਿ ਭਾਣਾ ਕਿਵੇਂ ਵਾਪਰਿਆ ਸੀ?

11. ਪਤਰਸ ਦਾ ਲੋਕਾਂ ਨੂੰ ਉਪਦੇਸ਼ ਦੇਣਾ ਉਸ ਆਦਮੀ ਨੇ ਪਤਰਸ ਅਤੇ ਯੂਹੰਨਾ ਨੂੰ ਫ਼ੜਿਆ ਹੋਇਆ ਸੀ ਤੇ ਲੋਕ ਉਸ ਨੂੰ ਠੀਕ ਚੱਲਦਾ ਵੇਖ ਕੇ ਹੈਰਾਨ ਸਨ ਕਿਉਂਕਿ ਹੁਣ ਉਹ ਬਿਲਕੁਲ ਠੀਕ-ਠਾਕ ਸੀ। ਤਾਂ ਲੋਕ ਵੀ ਪਤਰਸ ਅਤੇ ਯੂਹੰਨਾ ਕੋਲ ਸੁਲੇਮਾਨ ਦੇ ਦਲਾਨ ਵਿੱਚੋਂ ਦੌੜੇ ਆਏ।

ਸੁਲੇਮਾਨ ਦੇ ਪੋਰਟੀਕੋ ਵਿੱਚ ਪ੍ਰਚਾਰ ਕਰਨਾ

12. ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, “ਮੇਰੇ ਯਹੂਦੀ ਭਰਾਵੋ, ਤੁਸੀ ਇਸ ਤੇ ਹੈਰਾਨ ਕਿਉਂ ਹੋ? ਤੁਸੀਂ ਸਾਡੇ ਵੱਲ ਇਉਂ ਕਿਉਂ ਵੇਖ ਰਹੇ ਹੋ ਜਿਵੇਂ ਅਸੀਂ ਉਸ ਨੂੰ ਆਪਣੀ ਤਾਕਤ ਅਤੇ ਚੰਗਿਆਈ ਨਾਲ ਠੀਕ ਕੀਤਾ ਹੈ?

13. ਨਹੀਂ। ਅਸੀਂ ਨਹੀਂ। ਪਰਮੇਸ਼ੁਰ ਨੇ ਇਹ ਸਭ ਕੀਤਾ ਹੈ। ਉਹ ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਹੈ। ਉਹ ਸਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ। ਉਸ ਨੇ ਇਹ ਸਭ ਕੁਝ ਕਰਕੇ ਆਪਣੇ ਸੇਵਕ ਯਿਸੂ ਦੀ ਮਹਿਮਾ ਕੀਤੀ ਹੈ। ਪਰ ਤੁਸੀਂ ਯਿਸੂ ਨੂੰ ਮਰਵਾਉਣ ਲਈ ਦੇ ਦਿੱਤਾ, ਪਿਲਾਤੁਸ ਨੇ ਯਿਸੂ ਨੂੰ ਛੱਡ ਦੇਣਾ ਚਾਹਿਆ ਪਰ ਤੁਸੀਂ ਆਖਿਆ ਕਿ ਤੁਹਾਨੂੰ ਯਿਸੂ ਦੀ ਆਜ਼ਾਦੀ ਨਹੀਂ ਚਾਹੀਦੀ।

14. ਯਿਸੂ ਪਵਿੱਤਰ ਅਤੇ ਧਰਮੀ ਸੀ। ਪਰ ਤੁਸੀਂ ਕਿਹਾ ਕਿ ਤੁਹਾਨੂੰ ਉਸਦੀ ਜ਼ਰੂਰਤ ਨਹੀਂ ਹੈ। ਪਰ ਤੁਸੀਂ ਪਿਲਾਤੁਸ ਨੂੰ ਯਿਸੂ ਦੀ ਜਗ਼੍ਹਾ ਇੱਕ ਖੂਨੀ ਨੂੰ ਛੱਡਣ ਦੀ ਮੰਗ ਕੀਤੀ ਹੈ।

15. ਇਸ ਤਰ੍ਹਾਂ ਤੁਸੀਂ ਉਸ ਨੂੰ ਮਾਰਿਆ ਜੋ ਜਿੰਦਗੀ ਦਿੰਦਾ ਹੈ ਪਰ ਪਰਮੇਸ਼ੁਰ ਨੇ ਉਸ ਨੂੰ ਮੁਰਦੇ ਤੋਂ ਜੀਵਨ ਵੱਲ ਉੱਠਾਇਆ। ਅਸੀਂ ਇਸਦੇ ਗਵਾਹ ਹਾਂ ਕਿਉਂ ਕਿ ਅਸੀਂ ਇਹ ਸਭ ਕੁਝ ਆਪਣੀ ਅਖੀ ਵੇਖਿਆ।

16. “ਇਹ ਯਿਸੂ ਦੀ ਸ਼ਕਤੀ ਹੀ ਸੀ ਜਿਸਨੇ ਇਸ ਲੰਗੜ੍ਹੇ ਆਦਮੀ ਨੂੰ ਚੱਲਣ ਦੀ ਸ਼ਕਤੀ ਦਿੱਤੀ। ਇਹ ਇਸ ਲਈ ਵਾਪਰਿਆ ਕਿਉਂਕਿ ਅਸੀਂ ਯਿਸੂ ਦੀ ਸ਼ਕਤੀ ਵਿੱਚ ਯਕੀਨ ਕੀਤਾ। ਤੁਸੀਂ ਇਸ ਆਦਮੀ ਨੂੰ ਵੇਖ ਸੱਕਦੇ ਹੋ ਤੇ ਤੁਸੀਂ ਇਸ ਨੂੰ ਜਾਣਦੇ ਵੀ ਹੋ। ਇਹ ਯਿਸੂ ਵਿੱਚ ਆਪਣੇ ਵਿਸ਼ਵਾਸ ਕਾਰਣ ਚੰਗਾ ਹੋਇਆ ਹੈ ਅਤੇ ਤੁਸੀਂ ਸਭਨਾ ਨੇ ਵੇਖਿਆ ਕਿ ਇਹ ਕਿਵੇਂ ਵਾਪਰਿਆ।

17. “ਮੇਰੇ ਭਰਾਵੋ। ਮੈਂ ਜਾਣਦਾ ਹਾਂ ਕਿ ਤੁਸੀਂ ਯਿਸੂ ਨਾਲ ਉਹ ਸਭ ਕੁਝ ਇਸ ਲਈ ਕੀਤਾ ਕਿਉਂਕਿ ਤੁਸੀਂ ਆਪਣੀ ਕਰਨੀ ਤੋਂ ਅਨਜਾਣ ਸੀ ਕਿ ਤੁਸੀਂ ਇਹ ਕੀ ਕਰ ਰਹੇ ਹੋ। ਤੁਹਾਡੇ ਆਗੂ ਵੀ ਅਨਜਾਣ ਸਨ।

18. ਪਰ ਉਨ੍ਹਾਂ ਗੱਲਾਂ ਦੀ ਸੂਚਨਾ ਪਰਮੇਸ਼ੁਰ ਨੇ ਆਪਣੇ ਨਬੀਆਂ ਰਾਹੀਂ ਦਿੱਤੀ Ί ਜਿਵੇਂ ਕਿ ਉਸ ਦੇ ਮਸੀਹ ਨੂੰ ਦੁੱਖ ਝੱਲਣੇ ਪੈਣਗੇ। ਇਹ ਇਵੇਂ ਹੀ ਵਾਪਰਿਆ ਜਿਵੇਂ ਮੈਂ ਤੁਹਾਨੂੰ ਕਿਹਾ ਹੈ।

19. ਇਸੇ ਲਈ ਤੁਹਾਨੂੰ ਆਪਣੇ ਦਿਲ ਅਤੇ ਜੀਵਨ ਬਦਲਣੇ ਚਹੀਦੇ ਹਨ ਅਤੇ ਪਰਮੇਸ਼ੁਰ ਵੱਲ ਮੁੜੋ ਤਾਂ ਜੋ ਉਹ ਤੁਹਾਡੇ ਪਾਪ ਬਖਸ਼ ਸੱਕੇ।

20. ਤਦ ਫ਼ਿਰ ਪ੍ਰਭੂ ਤੁਹਾਨੂੰ ਆਤਮਕ ਸੁੱਖ ਦਾ ਸਮਾਂ ਦੇਵੇਗਾ, ਉਹ ਯਿਸੂ ਨੂੰ ਭੇਜੇਗਾ ਜਿਸ ਨੂੰ ਉਸ ਨੇ ਮਸੀਹ ਹੋਣ ਲਈ ਚੁਣਿਆ ਹੈ।

21. “ਜਿੰਨਾ ਚਿਰ ਸਾਰੀਆਂ ਚੀਜ਼ਾਂ ਮੁੜ ਸੁਧਾਰੀਆਂ ਨਹੀਂ ਜਾਂਦੀਆਂ, ਯਿਸੂ ਨੇ ਸਵਰਗ ਵਿੱਚ ਹੀ ਰਹਿਣਾ ਹੈ। ਇਸ ਬਾਰੇ ਪਰਮੇਸ਼ੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਸ਼ੁਰੂ ਤੋਂ ਹੀ ਆਖਿਆ ਸੀ।

22. ਮੂਸਾ ਨੇ ਆਖਿਆ, ‘ਪ੍ਰਭੂ, ਤੁਹਾਡਾ ਪਰਮੇਸ਼ੁਰ, ਤੁਹਾਡੇ ਆਪਣੇ ਭਰਾਵਾਂ ਵਿੱਚੋਂ ਇੱਕ ਨਬੀ ਦੇਵੇਗਾ, ਜਿਹੜਾ ਮੇਰੇ ਵਰਗਾ ਹੈ। ਜੋ ਕੁਝ ਨਬੀ ਤੁਹਾਨੂੰ ਆਖੇ ਉਸ ਨੂੰ ਸੁਣੋ।

23. ਜੋ ਕੋਈ ਵੀ ਉਸ ਨਬੀ ਨੂੰ ਨਹੀਂ ਮੰਨੇ ਉਹ ਮਰ ਜਾਵੇਗਾ ਅਤੇ ਪਰਮੇਸ਼ੁਰ ਦੇ ਲੋਕਾਂ ਵਿੱਚੋਂ ਕੱਢ ਦਿੱਤਾ ਜਾਵੇਗਾ।’

24. “ਸਮੂਏਲ ਅਤੇ ਉਸਤੋਂ ਬਾਅਦ ਸਾਰੇ ਨਬੀ, ਜੋ ਪਰਮੇਸ਼ੁਰ ਲਈ ਬੋਲੇ, ਉਨ੍ਹਾਂ ਨੇ ਵਰਤਮਾਨ ਕਾਲ ਦੀਆਂ ਗੱਲਾਂ ਨਿਸ਼ਚਿਤ ਕੀਤੀਆਂ।

25. ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸ ਨੂੰ ਪਰਮੇਸ਼ੁਰ ਨੇ ਤੁਹਾਡੇ ਪਿਓ ਦਾਦਿਆਂ ਨਾਲ ਬਣਾਇਆ ਸੀ। ਜਦ ਉਹ ਅਬਰਾਹਾਮ ਨੂੰ ਆਖਿਆ ਕਿ, ‘ਧਰਤੀ ਦੇ ਸਾਰੇ ਲੋਕ ਤੇਰੀ ਅੰਸ ਰਾਹੀਂ ਧੰਨ ਹੋਣਗੇ।’

26. ਪਰਮੇਸ਼ੁਰ ਨੇ ਆਪਣੇ ਖਾਸ ਸੇਵਕ ਯਿਸੂ ਨੂੰ ਤੁਹਾਡੇ ਕੋਲ ਪਹਿਲਾਂ ਭੇਜਿਆ। ਉਹ ਤੁਹਾਡੇ ਵਿੱਚੋਂ ਹਰ ਇੱਕ ਨੂੰ ਤੁਹਾਡੇ ਬਦੀ ਦੇ ਰਸਤਿਆਂ ਤੋਂ ਹਟਾ ਕੇ ਅਸੀਸਾਂ ਦੇਣ ਲਈ ਆਇਆ।”

Bibles

Books

Chapters