ਸਿਆਣਪ ਅਤੇ ਮੂਰਖਤਾ
1. ਬੋੜੀਆਂ ਜਿਹੀਆਂ ਮੁਰਦਾ ਮੱਖੀਆਂ ਸਭ ਤੋਂ ਵੱਧੀਆ ਸੁਗੰਧੀ ਨੂੰ ਬਰਬਾਦ ਕਰ ਸੱਕਦੀਆਂ ਹਨ। ਇਸੇ ਤਰ੍ਹਾਂ ਹੀ, ਬੋੜੀ ਜਿਹੀ ਮੂਰੱਖਤਾ ਬਹੁਤ ਵੱਡੀ ਸਿਆਣਪ ਅਤੇ ਇੱਜ਼ਤ ਨੂੰ ਤਬਾਹ ਕਰ ਸੱਕਦੀ ਹੈ।
2. ਸਿਆਣੇ ਬੰਦੇ ਦੇ ਵਿੱਚਾਰ ਉਸ ਦੀ ਸਹੀ ਰਸਤੇ ਉੱਤੇ ਅਗਵਾਈ ਕਰਦੇ ਹਨ। ਪਰ ਮੂਰਖ ਬੰਦੇ ਦੇ ਵਿੱਚਾਰ ਉਸ ਦੀ ਗ਼ਲਤ ਰਸਤੇ ਵੱਲ ਅਗਵਾਈ ਕਰਦੇ ਹਨ।
3. ਜਦੋਂ ਮੂਰਖ ਬੰਦਾ ਸੜਕ ਤੇ ਵੀ ਤੁਰ ਰਿਹਾ ਹੁੰਦਾ ਹੈ ਉਹ ਆਪਣੀ ਮੂਰੱਖਤਾ ਦਰਸਾਉਂਦਾ। ਉਹ ਇਹ ਸਭ ਲਈ ਸਾਫ ਕਰ ਦਿੰਦਾ ਕਿ ਉਹ ਮੂਰਖ ਹੈ।
4. ਜੇਕਰ ਸ਼ਾਸਕ ਤੁਹਾਡੇ ਤੇ ਨਾਰਾਜ਼ ਹੋ ਜਾਵੇ, ਉਸ ਕੋਲੋਂ ਰੁੱਖ੍ਖੇਪਣ ਵਿੱਚ ਨਾ ਚੱਲੇ ਜਾਵੋ। ਜੇ ਤੁਸੀਂ ਸ਼ਾਤ ਅਤੇ ਮਦਦਗਾਰ ਬਣੇ ਰਹੋਁਗੇ ਤੁਸੀਂ ਵੱਡੀਆਂ ਗਲਤੀਆਂ ਵੀ ਸੁਧਾਰ ਸੱਕਦੇ ਹੋ।
5. ਇੱਥੇ ਇੱਕ ਹੋਰ ਬਦੀ ਹੈ ਜਿਹੜੀ ਮੈਂ ਇਸ ਦੁਨੀਆਂ ਵਿੱਚ ਵੇਖੀ ਹੈ ਅਤੇ ਇਹ ਉਹ ਗੱਲ ਹੈ ਜਿਹੜੀ ਸ਼ਾਸਕ ਕਰਦੇ ਹਨ:
6. ਮੂਰਖ ਬੰਦਿਆਂ ਨੂੰ ਮਹੱਤਵਪੂਰਣ ਥਾਵਾਂ ਮਿਲਦੀਆਂ ਹਨ, ਜਦੋਂ ਕਿ ਅਮੀਰ ਆਦਮੀਆਂ ਨੂੰ ਉਹ ਨੌਕਰੀਆਂ ਮਿਲਦੀਆਂ ਹਨ ਜਿਹੜੀਆਂ ਮਹਰ੍ਰਵਪੂਰਣ ਨਹੀਂ।
7. ਮੈਂ ਅਜਿਹੇ ਲੋਕਾਂ ਨੂੰ ਘੋੜੇ ਉੱਤੇ ਸਵਾਰੀ ਕਰਦਿਆਂ ਦੇਖਿਆ ਹੈ ਜਿਨ੍ਹਾਂ ਨੂੰ ਨੌਕਰ ਹੋਣਾ ਚਾਹੀਦਾ ਹੈ, ਜਦੋਂ ਕਿ ਉਹ ਲੋਕ ਜਿਨ੍ਹਾਂ ਨੂੰ ਹਾਕਮ ਹੋਣਾ ਚਾਹੀਦਾ ਹੈ (ਉਨ੍ਹਾਂ ਦੇ ਨਾਲ ਗੁਲਾਮਾਂ ਵਾਂਗ) ਤੁਰਦਿਆਂ ਦੇਖਿਆ ਹੈ।
8. ਹਰ ਕੰਮ ਦੇ ਆਪਣੇ ਖਤਰੇ ਹੁੰਦੇ ਹਨ ਉਹ ਬੰਦਾ ਜਿਹੜਾ ਟੋਆ ਪੁੱਟਦਾ ਹੈ ਉਹ ਖੁਦ ਹੀ ਉਸ ਵਿੱਚ ਡਿੱਗ ਸੱਕਦਾ ਹੈ। ਉਹ ਬੰਦਾ ਜਿਹੜਾ ਕੰਧ ਢਾਹੁਂਦਾ ਹੈ, ਹੋ ਸੱਕਦਾ ਹੈ ਉਸ ਨੂੰ ਸੱਪ ਡਂਗ ਲਵੇ।
9. ਉਹ ਬੰਦਾ ਜਿਹੜਾ ਵੱਡੇ ਪੱਥਰ ਨੂੰ ਸਰਕਾਉਂਦਾ ਹੈ ਹੋ ਸੱਕਦਾ ਹੈ ਉਹ ਉਨ੍ਹਾਂ ਰਾਹੀਂ ਜ਼ਖਮੀ ਹੋ ਜਾਵੇ। ਅਤੇ ਉਹ ਬੰਦਾ ਜਿਹੜਾ ਰੁੱਖਾਂ ਨੂੰ ਕੱਟਦਾ ਹੈ, ਖਤਰੇ ਵਿੱਚ ਹੈ, ਰੁੱਖ ਉਸ ਦੇ ਆਪਣੇ ਉੱਪਰ ਵੀ ਡਿੱਗ ਸੱਕਦੇ ਹਨ।
10. ਪਰ ਸਿਆਣਪ ਕਿਸੇ ਵੀ ਕੰਮ ਨੂੰ ਆਸਾਨ ਬਣਾ ਦੇਵੇਗੀ। ਖੁਂਢੇ ਚਾਕੂ ਨੂੰ ਵਰਤ ਕੇ ਕੱਟਣਾ ਬੜਾ ਔਖਾ ਹੈ, ਪਰ ਜੇ ਕੋਈ ਬੰਦਾ ਇਸ ਨੂੰ ਤੇਜ਼ ਕਰ ਲੈਂਦਾ ਹੈ, ਤਾਂ ਕੰਮ ਆਸਾਨ ਹੋ ਜਾਂਦਾ ਹੈ ਇਹੀ ਸਿਆਣਪ ਦਾ ਲਾਭ ਹੈ।
11. ਭਾਵੇਂ ਕੋਈ ਬੰਦਾ ਸੱਪਾਂ ਨੂੰ ਕਾਬੂ ਕਰਨਾ ਜਾਣਦਾ ਹੋਵੇ। ਪਰ ਫਿਜ਼ੂਲ ਹੈ ਜੇ ਉਸ ਦੇ ਨੇੜੇ ਨਾ ਹੁੰਦਿਆਂ ਕਿਸੇ ਨੂੰ ਸੱਪ ਡਸ ਲਵੇ।
12. ਸਿਆਣੇ ਬੰਦੇ ਦੇ ਸ਼ਬਦ ਉਸਤਤ ਲਿਆਉਂਦੇ ਹਨ, ਪਰ ਮੂਰਖ ਬੰਦੇ ਦੇ ਸ਼ਬਦ ਤਬਾਹੀ ਲਿਆਉਂਦੇ ਨੇ।
13. ਉਹ ਮੂਰੱਖਤਾ ਭਰੀਆਂ ਗੱਲਾਂ ਤੋਂ ਸ਼ੁਰੂ ਹੁੰਦਾ ਅਤੇ ਪਾਗਲਪਨ ਅਤੇ ਬਦੀ ਨਾਲ ਬੋਲਣੋ ਹਟਦਾ ਹੈ।
14. ਮੂਰਖ ਬੰਦਾ ਹਰ ਵੇਲੇ ਗੱਲਾਂ ਕਰਦਾ ਰਹਿੰਦਾ ਹੈ ਕਿ ਉਹ ਕੀ ਕਰੇਗਾ ਪਰ ਕੋਈ ਵੀ ਨਹੀਂ ਜਾਣਦਾ ਭਵਿੱਖ ਵਿੱਚ ਕੀ ਵਾਪਰੇਗਾ। ਕੋਈ ਨਹੀਂ ਕਹਿ ਸੱਕਦਾ ਕਿ ਬਾਦ ਵਿੱਚ ਕੀ ਹੋਵੇਗਾ।
15. ਮੂਰਖ ਬੰਦਾ, ਚਤੁਰ ਨਹੀਂ ਇੰਨਾ ਕਿ ਆਪਣੇ ਘਰ ਦਾ ਰਾਹ ਲੱਭ ਸੱਕੇ, ਇਸ ਲਈ ਉਸ ਨੂੰ ਜੀਵਨ ਭਰ ਸਖਤ ਮਿਹਨਤ ਕਰਨੀ ਪੈਂਦੀ ਹੈ।
16. ਕੰਮ ਦੀ ਕਦਰ ਜਿਸ ਦੇਸ ਦਾ ਰਾਜਾ ਬੱਚਾ ਹੈ ਉਸ ਦੇਸ ਲਈ ਅਤੇ ਜਿਸ ਦੇ ਸੱਜਣ ਆਪਣਾ ਸਾਰਾ ਸਮਾਂ ਖਾਣ ਪੀਣ ਵਿੱਚ ਬਿਤਾਉਂਦੇ ਹਨ ਇਹ ਬੁਰੀ ਗੱਲ ਹੈ।
17. ਪਰ ਜੇ ਰਾਜਾ ਕਿਸੇ ਨੇਕ ਖਾਨਦਾਨ ਵਿੱਚੋਂ ਆਉਂਦਾ ਹੈ ਤਾਂ ਉਸ ਦੇਸ ਲਈ ਇਹ ਬਹੁਤ ਸ਼ੁਭ ਗੱਲ ਹੈ ਅਤੇ ਜੇਕਰ ਇਸਦੇ ਸੱਜਣ ਜਾਣਦੇ ਹਨ ਕਿ ਕਦੋਂ ਖਾਣਾ ਅਤੇ ਜੇਕਰ ਉਹ ਤਕੜੇ ਹੋਣ ਲਈ ਖਾਂਦੇ ਹਨ, ਨਾਕਿ ਆਨੰਦ ਮਨਾਉਣ ਅਤੇ ਸ਼ਰਾਬੀ ਹੋਣ ਲਈ।
18. ਜੇ ਕੋਈ ਬੰਦਾ ਆਲਸੀ ਹੈ ਤਾਂ ਉਸਦਾ ਘਰ ਚੋਣਾ ਸ਼ੁਰੂ ਹੋ ਜਾਵੇਗਾ, ਅਤੇ ਛੱਤ ਡਿੱਗ ਪਵੇਗੀ।
19. ਲੋਕ ਖਾਣਾ ਪਸੰਦ ਕਰਦੇ ਹਨ, ਅਤੇ ਮੈਅ ਉਨ੍ਹਾਂ ਦੇ ਜੀਵਨ ਨੂੰ ਪ੍ਰਸੰਨ ਬਣਾਉਂਦੀ ਹੈ। ਅਤੇ ਪੈਸੇ ਨਾਲ, ਸਭ ਕੁਝ ਸੁਲਝਾ ਦਿੰਦਾ ਹੈ।
20. ਨਿੰਦਿਆ ਰਾਜੇ ਦੀ ਨਿੰਦਿਆ ਨਾ ਕਰੋ, ਆਪਣੀਆਂ ਸੋਚਾਂ ਵਿੱਚ ਵੀ ਨਹੀਂ। ਅਤੇ ਭਾਵੇਂ ਤੁਸੀਂ ਘਰ ਵਿੱਚ ਇੱਕਲੇ ਹੀ ਹੋਵੋਁ, ਅਮੀਰਾਂ ਬਾਰੇ ਮੰਦਾ ਨਾ ਬੋਲੋ। ਕਿਉਂ ਕਿ ਹੋ ਸੱਕਦਾ ਕਿ ਇੱਕ ਛੋਟਾ ਜਿਹਾ ਪੰਛੀ ਹੀ ਉੱਡ ਕੇ ਉਨ੍ਹਾਂ ਨੂੰ ਉਹ ਦੱਸ ਦੇਵੇ ਜੋ ਤੁਸੀਂ ਆਖਿਆ ਸੀ।