ਪਰਮੇਸ਼ੁਰ ਨੇ ਨੌਕਰੀ ਨੂੰ ਚੁਣੌਤੀ ਦੇਣਾ ਜਾਰੀ ਰੱਖਿਆ

1. “ਅੱਯੂਬ, ਕੀ ਤੂੰ ਜਾਣਦਾ ਹੈ ਕਿ ਕਦੋਂ ਪਹਾੜੀ ਬੱਕਰੀਆਂ ਜੰਮਦੀਆਂ ਨੇ? ਕੀ ਤੂੰ ਤੱਕਦਾ ਹੈਂ ਜਦੋਂ ਹਿਰਨੀ ਆਪਣੇ ਬੱਚੇ ਨੂੰ ਜਨਮ ਦਿੰਦੀ ਹੈ।

2. ਕੀ ਤੂੰ ਜਾਣਦਾ ਹੈ ਕਿੰਨੇ ਮਹੀਨਿਆਂ ਲਈ ਪਹਾੜੀ ਬੱਕਰੀ ਤੇ ਹਿਰਨ ਨੂੰ ਆਪਣੇ ਬੱਚਿਆਂ ਨੂੰ ਗਰਭ ਵਿੱਚ ਰੱਖਣਾ ਪੈਂਦਾ ਹੈ? ਕੀ ਤੂੰ ਉਨ੍ਹਾਂ ਦੇ ਜਨਮ ਦਾ ਸਹੀ ਸਮਾਂ ਜਾਣਦਾ ਹੈ?

3. ਉਹ ਜਾਨਵਰ ਲੇਟ ਜਾਂਦੇ ਨੇ, ਜਨਮ ਪੀੜਾਂ ਮਹਿਸੂਸ ਕਰਦੇ ਨੇ ਤੇ ਉਨ੍ਹਾਂ ਦੇ ਬੱਚੇ ਜੰਮ ਪੈਂਦੇ ਨੇ।

4. ਉਨ੍ਹਾਂ ਜਾਨਵਰਾਂ ਦੇ ਬੱਚੇ ਖੇਤਾਂ ਵਿੱਚ ਤਾਕਤ ਨਾਲ ਵੱਡੇ ਹੁੰਦੇ ਹਨ। ਫ਼ੇਰ ਉਹ ਆਪਣੀਆਂ ਮਾਵਾਂ ਨੂੰ ਛੱਡ ਜਾਂਦੇ ਹਨ ਤੇ ਕਦੇ ਵੀ ਵਾਪਸ ਨਹੀਂ ਪਰਤਦੇ।

5. “ਅੱਯੂਬ, ਕਿਸਨੇ ਜੰਗਲੀ ਗਧਿਆਂ ਨੂੰ ਅਜ਼ਾਦ ਛੱਡਿਆ? ਕਿਸਨੇ ਉਨ੍ਹਾਂ ਦੇ ਰੱਸੇ ਖੋਲ੍ਹੇ ਤੇ ਉਨ੍ਹਾਂ ਨੂੰ ਖੁਲ੍ਹਾ ਛੱਡ ਦਿੱਤਾ?

6. ਮੈਂ, ਪਰਮੇਸ਼ੁਰ ਜੰਗਲੀ ਗਧੇ ਨੂੰ ਮਾਰੂਬਲ ਵਿੱਚ ਉਸ ਦਾ ਘਰ ਬਨਾਉਣ ਦਿੰਦਾ ਹਾਂ। ਮੈਂ ਉਨ੍ਹਾਂ ਨੂੰ ਰਹਿਣ ਲਈ ਲੂਣੀਆਂ ਜ਼ਮੀਨਾਂ ਦਿੱਤੀਆਂ।

7. ਜੰਗਲੀ ਗਧੇ ਸ਼ੋਰੀਲੇ ਸ਼ਹਿਰਾਂ ਉੱਤੇ ਹੱਸਦੇ ਨੇ। ਤੇ ਕੋਈ ਵੀ ਬੰਦਾ ਉਨ੍ਹਾਂ ਨੂੰ ਕਾਬੂ ਵਿੱਚ ਨਹੀਂ ਰੱਖ ਸੱਕਦਾ।

8. ਜੰਗਲੀ ਗਧੇ ਪਹਾੜਾਂ ਵਿੱਚ ਰਹਿੰਦੇ ਨੇ। ਇਹੀ ਉਨ੍ਹਾਂ ਦੀ ਚਰਾਂਦ ਹੈ। ਇਹੀ ਉਹ ਥਾਂ ਹੈ ਜਿੱਥੇ ਉਹ ਆਪਣਾ ਭੋਜਨ ਲੱਭਦੇ ਨੇ।

9. “ਅੱਯੂਬ, ਕੀ ਕੋਈ ਜੰਗਲੀ ਬਲਦ ਤੇਰੀ ਸੇਵਾ ਕਰਨ ਲਈ ਮਂਨੇਗਾ? ਕੀ ਰਾਤ ਨੂੰ ਉਹ ਤੇਰੇ ਬਾੜੇ ਵਿੱਚ ਠਹਿਰੇਗਾ?

10. ਕੀ ਜੰਗਲੀ ਬਲਦ ਆਪਣੇ ਉੱਤੇ ਰੱਸੇ ਪੈਣ ਦੇਵੇਗਾ ਤਾਂ ਜੋ ਤੂੰ ਆਪਣੇ ਖੇਤਾਂ ਅੰਦਰ ਹੱਲ ਚੱਲਾ ਸੱਕੇ।

11. ਜੰਗਲੀ ਬਲਦ ਬਹੁਤ ਸ਼ਕਤੀਸ਼ਾਲੀ ਹੁੰਦਾ ਹੈ, ਪਰ ਕੀ ਤੂੰ ਆਪਣਾ ਕੰਮ ਖਤਮ ਕਰਾਉਣ ਵਾਸਤੇ ਉਸ ਉੱਤੇ ਭਰੋਸਾ ਕਰ ਸੱਕਦਾ ਹੈਂ?

12. ਕੀ ਤੂੰ ਆਪਣਾ ਭੋਜਨ ਇਕੱਠਾ ਕਰਨ ਵਿੱਚ ਤੇ ਉਸ ਨੂੰ ਉਸਦੀ ਗਹਾਈ ਕਰਨ ਲਈ ਉਸ ਉੱਤੇ ਭਰੋਸਾ ਕਰ ਸੱਕਦਾ ਹੈਂ?

13. “ਸ਼ਤਰ ਮੁਰਗ ਜੋਸ਼ ਵਿੱਚ ਆ ਜਾਂਦਾ ਹੈ ਤੇ ਆਪਣੇ ਖੰਭ ਫ਼ੜਫ਼ੜਾਉਂਦਾ ਹੈ। ਪਰ ਕੋਈ ਸ਼ਤਰ ਮੁਰਗ ਉੱਡ ਨਹੀਂ ਸੱਕਦਾ। ਇਸਦੇ ਖੰਭ ਅਤੇ ਫ਼ਰ ਸਾਰਸ ਦੇ ਖੰਭਾਂ ਵਰਗੇ ਨਹੀਂ ਹਨ।

14. ਸ਼ਤਰ ਮੁਰਗੀ ਧਰਤੀ ਉੱਤੇ ਆਂਡੇ ਦਿੰਦੀ ਹੈ ਅਤੇ ਉਹ ਰੇਤ ਵਿੱਚ ਨਿੱਘੇ ਹੁੰਦੇ ਨੇ।

15. ਸ਼ਤਰ ਮੁਰਗੀ ਭੁੱਲ ਜਾਂਦੀ ਹੈ ਕਿ ਹੋ ਸੱਕਦਾ ਕਿ ਉਸ ਦੇ ਆਂਡਿਆਂ ਉੱਤੇ ਕਿਸੇ ਦੇ ਪੈਰ ਪੈ ਜਾਣ ਜਾਂ ਕੋਈ ਜੰਗਲੀ ਜਾਨਵਰ ਉਨ੍ਹਾਂ ਨੂੰ ਤੋੜ ਦੇਵੇ।

16. ਸ਼ਤਰ ਮੁਰਗੀ ਆਪਣੇ ਚੂਚਿਆਂ ਨੂੰ ਛੱਡ ਜਾਂਦੀ ਹੈ। ਉਹ ਉਨ੍ਹਾਂ ਨਾਲ ਇੰਝ ਵਰਤਾਉ ਕਰਦੀ ਹੈ ਜਿਵੇਂ ਉਹ ਉਸ ਦੇ ਨਹੀਂ ਹਨ। ਜੇ ਉਸ ਦੇ ਬੱਚੇ ਮਰ ਜਾਂਦੇ ਹਨ ਤਾਂ ਉਹ ਕੋਈ ਪਰਵਾਹ ਨਹੀਂ ਕਰਦੀ ਕਿ ਉਸਦੀ ਸਾਰੀ ਘਾਲਣਾ ਅਕਾਰਬ ਗਈ।

17. ਕਿਉਂ ਕਿ ਮੈਂ, ਪਰਮੇਸ਼ੁਰ ਨੇ ਸ਼ਤਰ ਮੁਰਗੀ ਨੂੰ ਸਿਆਣਪ ਨਹੀਂ ਦਿੱਤੀ। ਸ਼ਤਰ ਮੁਰਗੀ ਮੂਰਖ ਹੈ, ਤੇ ਮੈਂ ਉਸ ਨੂੰ ਇਸੇ ਤਰ੍ਹਾਂ ਬਣਾਇਆ ਹੈ।

18. ਪਰ ਜਦੋਂ ਸ਼ੁਤਰ ਮੁਰਗੀ ਭੱਜਣ ਲਈ ਉੱਠ ਖਲੋਦੀ ਹੈ, ਉਹ ਘੋੜੇ ਅਤੇ ਉਸ ਦੇ ਸਵਾਰ ਉੱਤੇ ਹੱਸਦੀ ਹੈ ਕਿਉਂਕਿ ਉਹ ਕਿਸੇ ਘੋੜੇ ਨਾਲੋਂ ਵੀ ਤੇਜ਼ ਭੱਜ ਸੱਕਦੀ ਹੈ।

19. “ਅੱਯੂਬ, ਕੀ ਘੋੜੇ ਨੂੰ ਤਾਕਤ ਤੂੰ ਦਿੱਤੀ ਸੀ? ਕੀ ਉਸਦੀ ਧੌਣ ਉੱਤੇ ਅਯਾਲ ਤੂੰ ਉਗਾਈ ਸੀ?

20. ਕੀ ਤੂੰ ਘੋੜੇ ਨੂੰ ਟਿੱਡੇ ਵਾਂਗੂ ਟੱਪਣ ਦੇ ਯੋਗ ਬਣਾਇਆ ਸੀ। ਘੋੜਾ ਲੋਕਾਂ ਨੂੰ ਡਰਾਉਂਦਿਆਂ ਉੱਚੀ-ਉੱਚੀ ਫਰਾਟੇ ਮਾਰਦਾ ਹੈ।

21. ਘੋੜਾ ਖੁਸ਼ ਹੈ ਕਿ ਉਹ ਇੰਨਾ ਤਾਕਤਵਰ ਹੈ। ਉਹ ਆਪਣੇ ਪੈਰਾਂ ਨਾਲ ਮੈਦਾਨ ਨੂੰ ਖੁਰਚਦਾ ਅਤੇ ਯੁੱਧ ਵਿੱਚ ਤੇਜੀ ਨਾਲ ਭੱਜ ਪੈਂਦਾ ਹੈ।

22. ਘੋੜਾ ਡਰ ਉੱਤੇ ਹੱਸਦਾ ਹੈ। ਉਹ ਭੈਭੀਤ ਨਹੀਂ ਹੁੰਦਾ ਅਤੇ ਉਹ ਯੁੱਧ ਵਿੱਚੋਂ ਭੱਜਦਾ ਨਹੀਂ।

23. ਫੌਜੀ ਦਾ ਤਰਕਸ਼ ਘੋੜੇ ਦੇ ਪਾਸੇ ਤੇ ਹਿਲਦਾ, ਢਾਲ ਅਤੇ ਜਿਹੜੇ ਹਬਿਆਰ ਉਸਦਾ ਸਵਾਰ ਚੁੱਕਦਾ, ਧੁੱਪ ਵਿੱਚ ਲਿਸ਼ਕਦੇ ਹਨ।

24. ਘੋੜਾ ਬਹੁਤ ਉੱਤੇਜਿਤ ਹੁੰਦਾ ਹੈ ਅਤੇ ਮੈਦਾਨ ਉੱਤੇ ਤੇਜ਼ੀ ਨਾਲ ਭੱਜਦਾ ਹੈ। ਜਦੋਂ ਘੋੜਾ ਤੁਰ੍ਹੀ ਦੀ ਆਵਾਜ਼ ਸੁਣਦਾ ਹੈ, ਉਹ ਖੜ੍ਹਾ ਨਹੀਂ ਰਹਿ ਸੱਕਦਾ।

25. ਜਦੋਂ ਤੁਰ੍ਹੀ ਵਜਦੀ ਹੈਂ ਘੋੜਾ ਸ਼ੋਰ ਮਚਾਉਂਦਾ ਹੈ, ‘ਹੁਰ੍ਰੇ।’ ਉਹ ਜੰਗ ਨੂੰ ਦੂਰ ਤੋਂ ਹੀ ਸੁੰਘ ਲੈਂਦਾ ਹੈ। ਉਹ ਕਮਾਂਡਰਾਂ ਨੂੰ ਉੱਚੀ ਹੁਕਮ ਸੁਣਾਂਦਿਆਂ ਅਤੇ ਯੁੱਧ ਦੀਆਂ ਹੋਰ ਸਾਰੀਆਂ ਆਵਾਜ਼ਾਂ ਸੁਣਦਾ ਹੈਂ।

26. “ਅੱਯੂਬ, ਕੀ ਤੂੰ ਬਾਜ ਨੂੰ ਸਿੱਖਾਇਆ ਸੀ ਕਿ ਕਿਵੇਂ ਆਪਣੇ ਖੰਭ ਖੋਲ੍ਹਕੇ ਦੱਖਣ ਵੱਲ ਉਡਾਰੀ ਮਾਰਨੀ ਹੈ?

27. ਕੀ ਤੂੰ ਹੀ ਉਹ ਹੈਂ ਜਿਸਨੇ ਬਾਜ਼ ਨੂੰ ਆਖਿਆ ਕਿ ਅਕਾਸ਼ ਵਿੱਚ ਉੱਚਾ ਉੱਡੇ। ਕੀ ਤੂੰ ਉਸ ਨੂੰ ਆਖਿਆ ਸੀ ਕੀ ਆਪਣਾ ਆਲ੍ਹਣਾ ਉੱਚੇ ਪਹਾੜਾਂ ਵਿੱਚ ਬਣਾਵੇ?

28. ਬਾਜ ਚੱਟਾਨ ਦੇ ਉੱਤੇ ਰਹਿੰਦਾ ਹੈ, ਚੱਟਾਨ ਉਸਦਾ ਕਿਲ੍ਹਾ ਹੈ।

29. ਬਾਜ਼ ਆਪਣੇ ਭੋਜਨ ਲਈ ਆਪਣੇ ਉੱਚੇ ਕਿਲ੍ਹੇ ਉੱਪਰੋਂ ਤੱਕਦਾ ਹੈ। ਬਾਜ਼ ਦੂਰ ਤੋਂ ਆਪਣੇ ਭੋਜਨ ਨੂੰ ਦੇਖ ਸੱਕਦਾ ਹੈ।

30. ਬਾਜ਼ ਉੱਥੇ ਇਕੱਠੇ ਹੋਣਗੇ ਜਿੱਥੇ ਲਾਸ਼ਾਂ ਹੋਣਗੀਆਂ। ਤੇ ਉਨ੍ਹਾਂ ਦੇ ਬੱਚੇ ਖੂਨ ਪੀਣਗੇ।”

Bibles

Books

Chapters