ਗਥਸਮਨੀ ਵਿੱਚ ਵਿਸ਼ਵਾਸਘਾਤ ਅਤੇ ਗ੍ਰਿਫਤਾਰੀ
1. ਯਿਸੂ ਬੰਦੀ ਬਣ ਗਿਆ ਜਦੋਂ ਯਿਸੂ ਪ੍ਰਾਰਥਨਾ ਕਰ ਹਟਿਆ, ਤਾਂ ਉਹ ਆਪਣੇ ਚੇਲਿਆਂ ਨਾਲ ਉੱਥੋਂ ਚੱਲਾ ਗਿਆ। ਉਹ ਕਿਦਰੋਨ ਦੀ ਘਾਟੀ ਦੇ ਦੂਸਰੇ ਪਾਸੇ ਚੱਲੇ ਗਏ। ਉੱਥੇ ਜੈਤੂਨ ਦੇ ਰੁੱਖਾਂ ਦਾ ਬਾਗ ਸੀ। ਯਿਸੂ ਅਤੇ ਉਸ ਦੇ ਚੇਲੇ ਉੱਥੇ ਚੱਲੇ ਗਏ।
2. ਅਤੇ ਯਹੂਦਾ ਇਸ ਥਾਂ ਤੋਂ ਵਾਕਫ਼ ਸੀ, ਕਿਉਂ ਕਿ ਯਿਸੂ ਅਕਸਰ ਆਪਣੇ ਚੇਲਿਆਂ ਨਾਲ ਉਸ ਥਾਵੇਂ ਜਾਂਦਾ ਸੀ। ਇੱਕ ਯਹੂਦਾ ਹੀ ਸੀ ਜਿਸਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀ ਫ਼ੜਵਾਇਆ ਸੀ।
3. ਫ਼ਿਰ ਯਹੂਦਾ ਉੱਥੇ ਸੈਨਕਾਂ ਦਾ ਇੱਕ ਜਿੱਥੇਾ ਲੈ ਕੇ ਆਇਆ, ਇਹੀ ਨਹੀਂ ਸਗੋਂ ਉਹ ਆਪਣੇ ਨਾਲ ਪਰਧਾਨ ਜਾਜਕਾਂ ਅਤੇ ਫ਼ਰੀਸੀਆਂ ਕੋਲੋਂ ਕੁਝ ਪਿਆਦੇ ਵੀ ਲੈ ਆਇਆ। ਉਨ੍ਹਾਂ ਦੇ ਹੱਥਾਂ ਵਿੱਚ ਦੀਵੇ, ਮਸ਼ਾਲਾਂ ਅਤੇ ਹਥਿਆਰ ਸਨ।
4. ਯਿਸੂ ਜਾਣਦਾ ਸੀ ਕਿ ਉਸ ਨਾਲ ਕੀ ਹੋਣ ਵਾਲਾ ਹੈ। ਯਿਸੂ ਅਗਾਂਹ ਆਇਆ ਅਤੇ ਆਖਿਆ, “ਤੁਸੀਂ ਕਿਸ ਨੂੰ ਲੱਭ ਰਹੇ ਹੋਂ?”
5. ਆਦਮੀਆਂ ਨੇ ਆਖਿਆ, “ਨਾਸਰਤ ਦੇ ਯਿਸੂ ਨੂੰ।” ਯਿਸੂ ਨੇ ਆਖਿਆ, “ਮੈਂ ਹੀ ਯਿਸੂ ਹਾਂ।” ਯਹੂਦਾ ਜਿਸਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀ ਫ਼ੜਵਾਇਆ ਸੀ, ਉਹ ਵੀ ਉਸ ਜਿੱਥੇ ਵਿੱਚ ਖੜ੍ਹਾ ਸੀ।
6. ਜਦੋਂ ਉਸ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਮੈਂ ਯਿਸੂ ਹਾਂ” ਉਹ ਆਦਮੀ ਪਿੱਛਾਂਹ ਹਟੇ ਤੇ ਭੁੰਜੇ ਡਿੱਗ ਪਏ।
7. ਯਿਸੂ ਨੇ ਉਨ੍ਹਾਂ ਨੂੰ ਮੁੜ ਪੁੱਛਿਆ, “ਤੁਸੀਂ ਕਿਸ ਦੀ ਤਲਾਸ਼ ਕਰ ਰਹੇ ਹੋ?” ਆਦਮੀਆਂ ਨੇ ਆਖਿਆ, “ਨਾਸਰਤ ਦੇ ਯਿਸੂ ਨੂੰ।”
8. ਯਿਸੂ ਨੇ ਕਿਹਾ, “ਮੈਂ ਤੁਹਾਨੂੰ ਆਖਿਆ ਤਾਂ ਹੈ ਕਿ ਮੈਂ ਹੀ ਯਿਸੂ ਹਾਂ, ਇਸ ਲਈ ਜੇਕਰ ਤੁਸੀਂ ਮੈਨੂੰ ਤਲਾਸ਼ ਰਹੇ ਹੋ ਤਾਂ ਇਨ੍ਹਾਂ ਲੋਕਾਂ ਨੂੰ ਜਾਣ ਦਿਉ।”
9. ਇਹ ਯਿਸੂ ਦੀ ਆਖਣੀ ਨੂੰ ਪੂਰਨ ਕਰਨ ਲਈ ਵਾਪਰਿਆ, “ਮੈਂ ਉਨ੍ਹਾਂ ਵਿੱਚੋਂ ਕੋਈ ਨਹੀਂ ਗੁਆਇਆ ਜਿਨ੍ਹਾਂ ਨੂੰ ਤੂੰ ਮੈਨੂੰ ਦਿੱਤਾ ਹੈ।”
10. ਫ਼ਿਰ ਸ਼ਮਊਨ ਪਤਰਸ ਕੋਲ ਜਿਹੜੀ ਤਲਵਾਰ ਸੀ ਉਸ ਨੇ ਬਾਹਰ ਕੱਢੀ ਅਤੇ ਸਰਦਾਰ ਜਾਜਕ ਦੇ ਦਾਸ ਤੇ ਚਲਾਈ ਅਤੇ ਉਸਦਾ ਸੱਜਾ ਕੰਨ ਵੱਢ ਦਿੱਤਾ। (ਉਸ ਨੌਕਰ ਦਾ ਨਾਂ ਮਲਖੁਸ ਸੀ।)
11. ਫਿਰ ਯਿਸੂ ਨੇ ਪਤਰਸ ਨੂੰ ਕਿਹਾ, “ਆਪਣੀ ਤਲਵਾਰ ਵਾਪਸ ਮਿਆਨ ਵਿੱਚ ਪਾ। ਕੀ ਮੈਨੂੰ ਇਹ ਦੁੱਖਾਂ ਦਾ ਪਿਆਲਾ, ਜਿਹੜਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਨਹੀਂ ਪੀਣਾ ਚਾਹੀਦਾ?”
ਪ੍ਰਧਾਨ ਜਾਜਕ ਦੇ ਅੱਗੇ
12. ਯਿਸੂ ਨੂੰ ਅੰਨਾਸ ਸਾਹਮਣੇ ਪੇਸ਼ ਕੀਤਾ ਗਿਆ ਉਸਤੋਂ ਬਾਦ ਸੈਨਾ ਅਧਿਕਾਰੀ ਅਤੇ ਯਹੂਦੀ ਪੈਰੇਦਾਰਾਂ ਨੇ ਯਿਸੂ ਨੂੰ ਫ਼ੜ ਕੇ ਬੰਨ੍ਹ ਲਿਆ।
13. ਬੰਨ੍ਹ ਕੇ ਉਸ ਨੂੰ ਅੰਨਾਸ ਅੱਗੇ ਲਿਆਂਦਾ ਗਿਆ। ਅੰਨਾਸ ਕਯਾਫ਼ਾ ਦਾ ਸੌਹਰਾ ਲੱਗਦਾ ਸੀ। ਅਤੇ ਉਸ ਵਰ੍ਹੇ ਕਯਾਫ਼ਾ ਸਰਦਾਰ ਜਾਜਕ ਸੀ।
14. ਕਯਾਫ਼ਾ ਉਹ ਸੀ ਜਿਸਨੇ ਯਹੂਦੀਆਂ ਨੂੰ ਸਲਾਹ ਦਿੱਤੀ ਸੀ ਕਿ ਸਾਰੇ ਲੋਕਾਂ ਲਈ ਇੱਕ ਮਨੁੱਖ ਦਾ ਮਰਨਾ ਚੰਗਾ ਹੈ।
ਪੀਟਰ ਯਿਸੂ ਨੂੰ ਇਨਕਾਰ ਕਰਦਾ ਹੈ
15. ਪਤਰਸ ਨੇ ਯਿਸੂ ਬਾਰੇ ਜਾਨਣ ਤੋਂ ਇਨਕਾਰ ਕੀਤਾ ਸ਼ਮਊਨ ਪਤਰਸ ਅਤੇ ਇੱਕ ਹੋਰ ਚੇਲਾ ਯਿਸੂ ਦੇ ਮਗਰ ਹੋ ਤੁਰਿਆ। ਉਹ ਚੇਲਾ ਸਰਦਾਰ ਜਾਜਕ ਦਾ ਵਾਕਫ਼ ਸੀ ਅਤੇ ਯਿਸੂ ਦੇ ਨਾਲ ਸਰਦਾਰ ਜਾਜਕ ਦੇ ਵਿਹੜੇ ਤੀਕ ਗਿਆ।
16. ਪਰ ਪਤਰਸ ਬਾਹਰ ਦਰਵਾਜ਼ੇ ਕੋਲ ਠਹਿਰ ਗਿਆ, ਦੂਜਾ ਚੇਲਾ, ਜਿਹੜਾ ਸਰਦਾਰ ਜਾਜਕ ਨੂੰ ਜਾਣਦਾ ਸੀ, ਦਰਵਾਜ਼ੇ ਕੋਲ ਆਇਆ ਅਤੇ ਇੱਕ ਨੌਕਰਾਨੀ ਨੂੰ ਮਿਲਿਆ, ਜੋ ਕਿ ਦੁਆਰਪਾਲ ਸੀ। ਤਦ ਉਹ ਪਤਰਸ ਨੂੰ ਅੰਦਰ ਲਿਆਇਆ।
17. ਉਸ ਨੌਕਰਾਨੀ ਨੇ ਦਰਵਾਜ਼ੇ ਤੇ ਪਤਰਸ ਨੂੰ ਕਿਹਾ, “ਕੀ ਤੂੰ ਉਸ ਆਦਮੀ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਤਰਸ ਨੇ ਜਵਾਬ ਦਿੱਤਾ, “ਨਹੀਂ, ਮੈਂ ਨਹੀਂ ਹਾਂ।”
18. ਇਹ ਸਰਦੀ ਦਾ ਮੌਸਮ ਸੀ ਨੌਕਰਾਂ ਅਤੇ ਪਹਿਰੇਦਾਰਾਂ ਨੇ ਬਾਹਰ ਅੱਗ ਬਾਲੀ ਹੋਈ ਸੀ ਅਤੇ ਉਹ ਅੱਗ ਦੇ ਆਲੇ-ਦੁਆਲੇ ਖੜ੍ਹੇ ਹੋਕੇ ਸੇਕ ਰਹੇ ਸਨ। ਪਤਰਸ ਵੀ ਇਨ੍ਹਾਂ ਲੋਕਾਂ ਵਿੱਚ ਖੜ੍ਹਾ ਸੇਕ ਰਿਹਾ ਸੀ।
ਯਿਸੂ ਨੇ ਪ੍ਰਧਾਨ ਜਾਜਕ ਦੁਆਰਾ ਸਵਾਲ ਕੀਤਾ
19. ਸਰਦਾਰ ਜਾਜਕ ਨੇ ਯਿਸੂ ਨੂੰ ਸਵਾਲ ਕੀਤੇ ਸਰਦਾਰ ਜਾਜਕ ਨੇ ਯਿਸੂ ਨੂੰ ਉਸ ਦੇ ਚੇਲਿਆਂ ਬਾਰੇ ਅਤੇ, ਜੋ ਉਪਦੇਸ਼ ਉਸ ਨੇ ਸਮਝਾਏ ਸਨ, ਉਨ੍ਹਾਂ ਬਾਰੇ ਪ੍ਰਸ਼ਨ ਕੀਤੇ।
20. ਯਿਸੂ ਨੇ ਆਖਿਆ, “ਮੈਂ ਹਮੇਸ਼ਾ ਲੋਕਾਂ ਨੂੰ ਖੁਲ੍ਹੇਆਮ ਬੋਲਿਆ ਹਾਂ। ਮੈਂ ਹਮੇਸ਼ਾ ਪ੍ਰਾਰਥਨਾ ਸਥਾਨ ਅਤੇ ਮੰਦਰ ਵਿੱਚ ਹੀ ਉਪਦੇਸ਼ ਦਿੱਤੇ ਹਨ, ਜਿੱਥੇ ਸਾਰੇ ਯਹੂਦੀ ਇੱਕਤਰ ਹੁੰਦੇ ਹਨ। ਮੈਂ ਕਦੇ ਕਿਸੇ ਨੂੰ ਗੁਪਤ ਤੌਰ ਤੇ ਸਿੱਖਿਆ ਨਹੀਂ ਦਿੱਤੀ।
21. ਤਾਂ ਫਿਰ ਤੂੰ ਮੈਨੂੰ ਅਜਿਹੇ ਸਵਾਲ ਕਿਉਂ ਕਰ ਰਿਹਾ ਹੈਂ? ਉਨ੍ਹਾਂ ਲੋਕਾਂ ਨੂੰ ਪੁੱਛ ਜਿਨ੍ਹਾਂ ਨੇ ਮੇਰੀਆਂ ਸਿੱਖਿਆਵਾਂ ਸੁਣੀਆਂ ਹਨ। ਉਹ ਜਾਣਦੇ ਹਨ ਕਿ ਮੈਂ ਕੀ ਆਖਿਆ ਹੈ।”
22. ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਕੋਲ ਖੜ੍ਹੇ ਪਹਿਰੇਦਾਰਾਂ ਵਿੱਚੋਂ ਇੱਕ ਨੇ ਉਸ ਨੂੰ ਮਾਰਿਆ ਤੇ ਆਖਿਆ, “ਤੈਨੂੰ ਸਰਦਾਰ ਜਾਜਕ ਨੂੰ ਇਸ ਤਰ੍ਹਾਂ ਨਹੀਂ ਬੋਲਣਾ ਚਾਹੀਦਾ।”
23. ਯਿਸੂ ਨੇ ਆਖਿਆ, “ਜੇਕਰ ਮੈਂ ਗਲਤ ਬੋਲਿਆ ਹਾਂ, ਤਾਂ ਲੋਕਾਂ ਸਾਹਮਣੇ ਦੱਸ ਮੈਂ ਕੀ ਗਲਤ ਬੋਲਿਆ ਹੈ। ਪਰ ਜੇਕਰ ਮੈਂ ਸਹੀ ਬੋਲਿਆ ਹਾਂ, ਤਾਂ ਤੂੰ ਮੈਨੂੰ ਕਿਉਂ ਕੁੱਟਿਆ ਹੈ?”
24. ਤਾਂ ਫਿਰ ਅੰਨਾਸ ਨੇ ਯਿਸੂ ਨੂੰ ਸਰਦਾਰ ਜਾਜਕ ਕਯਾਫ਼ਾ ਕੋਲ ਭੇਜ ਦਿੱਤਾ। ਯਿਸੂ ਨੂੰ ਉਨ੍ਹਾਂ ਅਜੇ ਵੀ ਬੰਨ੍ਹਿਆ ਹੋਇਆ ਸੀ।
ਪੀਟਰ ਦੋ ਵਾਰ ਹੋਰ ਇਨਕਾਰ ਕਰਦਾ ਹੈ
25. ਪਤਰਸ ਦਾ ਫ਼ੇਰ ਝੂਠ ਬੋਲਣਾ ਸ਼ਮਊਨ ਪਤਰਸ ਅੱਗ ਕੋਲ ਖੜ੍ਹਾ ਸੀ ਅਤੇ ਆਪਣੇ-ਆਪ ਨੂੰ ਨਿਘਾ ਕਰ ਰਿਹਾ ਸੀ। ਦੂਜੇ ਆਦਮੀਆਂ ਨੇ ਪਤਰਸ ਨੂੰ ਕਿਹਾ, “ਕੀ ਤੂੰ ਵੀ ਉਸ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਰ ਪਤਰਸ ਨੇ ਹਾਮੀ ਨਾ ਭਰੀ। ਉਸ ਨੇ ਕਿਹਾ, “ਨਹੀਂ, ਮੈਂ ਨਹੀਂ ਹਾਂ।”
26. ਸਰਦਾਰ ਜਾਜਕ ਦੇ ਸੇਵਕਾਂ ਵਿੱਚੋਂ ਇੱਕ ਉੱਥੇ ਸੀ ਅਤੇ ਇਹ ਆਦਮੀ ਉਹ ਮਨੁੱਖ ਦਾ ਸੰਬੰਧੀ ਸੀ ਜਿਸਦਾ ਪਤਰਸ ਨੇ ਕੰਨ ਵੱਢਿਆ ਸੀ ਤਾਂ ਉਸ ਸੇਵਕ ਨੇ ਕਿਹਾ, “ਕੀ ਮੈਂ ਤੈਨੂੰ ਉਸ ਆਦਮੀ (ਯਿਸੂ) ਨਾਲ ਬਾਗ ਵਿੱਚ ਵੇਖਿਆ ਸੀ।”
27. ਪਰ ਫ਼ਿਰ ਪਤਰਸ ਨੇ ਆਖਿਆ, “ਨਹੀਂ, ਮੈਂ ਉਸ ਦੇ ਨਾਲ ਨਹੀਂ ਸਾਂ!” ਅਤੇ ਉਸੇ ਵੇਲੇ ਇੱਕ ਕੁੱਕੜ ਨੇ ਬਾਂਗ ਦਿੱਤੀ।
ਪਿਲਾਤੁਸ ਦੀ ਅਦਾਲਤ ਵਿੱਚ
28. ਯਿਸੂ ਨੂੰ ਪਿਲਾਤੁਸ ਕੋਲ ਲਿਜਾਇਆ ਗਿਆ ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਿਹਰੀ ਚੋਂ ਕੱਢ ਕੇ ਰਾਜਪਾਲ ਦੇ ਮਹਿਲ ਵਿੱਚ ਲੈ ਗਏ। ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਿਹਰੀ ਦੇ ਅੰਦਰ ਨਹੀਂ ਗਏ। ਉਹ ਆਪਣੇ-ਆਪ ਨੂੰ ਭ੍ਰਿਸ਼ਟ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਕਰਨਾ ਚਾਹੁੰਦੇ ਸਨ।
29. ਇਸ ਲਈ ਪਿਲਾਤੁਸ ਉਨ੍ਹਾਂ ਕੋਲ ਬਾਹਰ ਆਇਆ ਅਤੇ ਪੁੱਛਿਆ, “ਤੁਸੀਂ ਇਸ ਮਨੁੱਖ ਦੇ ਸਿਰ ਕੀ ਦੋਸ਼ ਲਗਾਉਂਦੇ ਹੋ?”
30. ਯਹੂਦੀਆਂ ਨੇ ਕਿਹਾ, “ਇਹ ਇੱਕ ਬੁਰਾ ਆਦਮੀ ਹੈ, ਇਸ ਲਈ ਅਸੀਂ ਇਸ ਨੂੰ ਤੇਰੇ ਕੋਲ ਲੈ ਕੇ ਆਏ ਹਾਂ।”
31. ਪਿਲਾਤੁਸ ਨੇ ਯਹੂਦੀਆਂ ਨੂੰ ਆਖਿਆ, “ਤੁਸੀਂ ਯਹੂਦੀ ਆਪਣੇ-ਆਪ ਹੀ ਇਸ ਨੂੰ ਲੈ ਜਾਵੋ ਅਤੇ ਆਪਣੀ ਸ਼ਰ੍ਹਾ ਅਨੁਸਾਰ ਇਸਦਾ ਨਿਆਂ ਕਰੋ।” ਯਹੂਦੀਆਂ ਨੇ ਜਵਾਬ ਦਿੱਤਾ, “ਪਰ ਤੁਹਾਡੀ ਸ਼ਰ੍ਹਾ ਸਾਨੂੰ ਕਿਸੇ ਨੂੰ ਮੌਤ ਦੀ ਸਜ਼ਾ ਦੇਣ ਦੀ ਆਗਿਆ ਨਹੀਂ ਹੈ।”
32. (ਜਿਵੇਂ ਯਿਸੂ ਨੇ ਆਪਣੀ ਮੌਤ ਬਾਰੇ ਕਿਹਾ ਸੀ, ਕਿ ਉਹ ਕਿਸ ਤਰ੍ਹਾਂ ਮਰੇਗਾ, ਉਸੇ ਨੂੰ ਪੂਰਨ ਕਰਨ ਲਈ ਉਹ ਵਾਪਰਿਆ।)
33. ਪਿਲਾਤੁਸ ਮਹਿਲ ਅੰਦਰ ਵਾਪਸ ਚੱਲਾ ਗਿਆ ਅਤੇ ਉੱਥੇ ਯਿਸੂ ਨੂੰ ਉਸ ਨੇ ਆਪਣੇ ਕੋਲ ਬੁਲਾਇਆ ਅਤੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਰਾਜਾ ਹੈਂ?”
34. ਯਿਸੂ ਨੇ ਆਖਿਆ, “ਕੀ ਤੂੰ ਇਹ ਆਪਣੇ-ਆਪ ਪੁੱਛ ਰਿਹਾ ਹੈ ਜਾਂ ਦੂਜੇ ਲੋਕਾਂ ਨੇ ਤੈਨੂੰ ਮੇਰੇ ਬਾਰੇ ਕੁਝ ਆਖਿਆ ਹੈ?”
35. ਪਿਲਾਤੁਸ ਨੇ ਕਿਹਾ, “ਮੈਂ ਇੱਕ ਯਹੂਦੀ ਨਹੀਂ ਹਾਂ ਤੇਰੇ ਆਪਣੇ ਹੀ ਲੋਕ ਅਤੇ ਪਰਧਾਨ ਜਾਜਕ ਤੈਨੂੰ ਮੇਰੇ ਕੋਲ ਲਿਆਏ ਹਨ। ਤੂੰ ਕੀ ਗਲਤ ਕੀਤਾ ਹੈ?”
36. ਯਿਸੂ ਨੇ ਆਖਿਆ, “ਮੇਰਾ ਰਾਜ ਇਸ ਦੁਨੀਆਂ ਦਾ ਨਹੀਂ ਹੈ। ਜੇਕਰ ਇਹ ਇਸ ਦੁਨੀਆਂ ਦਾ ਹੁੰਦਾ ਤਾਂ ਮੇਰੇ ਸੇਵਕ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ।”
37. ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ?” ਯਿਸੂ ਨੇ ਆਖਿਆ, “ਤੂੰ ਜੋ ਆਖਿਆ ਉਹ ਸੱਚ ਹੈ। ਮੈਂ ਇੱਕ ਰਾਜਾ ਹਾਂ। ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਣ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸੱਕਾਂ। ਅਤੇ ਹਰ ਮਨੁੱਖ ਜੋ ਸਚਿਆਈ ਨਾਲ ਸੰਬੰਧਿਤ ਹੈ ਉਹ ਮੇਰੀ ਅਵਾਜ਼ ਸੁਣਦਾ ਹੈ।”
38. ਪਿਲਾਤੁਸ ਨੇ ਕਿਹਾ, “ਸੱਚ ਕੀ ਹੈ?” ਇਹ ਆਖਣ ਤੋਂ ਬਾਦ ਉਹ ਫ਼ੇਰ ਤੋਂ ਯਹੂਦੀਆਂ ਕੋਲ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਇਸ ਆਦਮੀ ਤੇ ਲਾਉਣ ਵਾਸਤੇ ਮੈਨੂੰ ਕੋਈ ਦੋਸ਼ ਨਹੀਂ ਲੱਭਿਆ।
ਬਰੱਬਾਸ ਦੀ ਥਾਂ ਲੈਣਾ
39. ਪਰ ਇਹ ਤੁਹਾਡਾ ਰਿਵਾਜ਼ ਹੈ ਕਿ ਮੈਂ ਤੁਹਾਡੇ ਲਈ ਪਸਾਹ ਦੇ ਤਿਉਹਾਰ ਦੇ ਸਮੇਂ ਇੱਕ ਕੈਦੀ ਨੂੰ ਮੁਕਤ ਕਰ ਸੱਕਦਾ ਹਾਂ। ਸੋ ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਮੁਕਤ ਕਰ ਦੇਵਾਂ?”
40. ਤਾਂ ਯਹੂਦੀ ਉੱਚੀ ਅਵਾਜ਼ ਵਿੱਚ ਚੀਕੇ, “ਨਹੀਂ, ਉਸ ਨੂੰ ਨਹੀਂ, ਪਰ ਤੂੰ ਬਰੱਬਾਸ ਨੂੰ ਮੁਕਤ ਕਰਦੇ।” ਬਰੱਬਾਸ ਇੱਕ ਡਾਕੂ ਸੀ।