ਯਿਸੂ ਪਿਲਾਤੁਸ ਦਾ ਸਾਹਮਣਾ ਕਰਦਾ ਹੈ
1. ਗਵਰਨਰ ਪਿਲਾਤੁਸ ਦੇ ਯਿਸੂ ਨਾਲ ਸਵਾਲ ਬਹੁਤ ਹੀ ਤੜਕੇ, ਪ੍ਰਧਾਨ ਜਾਜਕ, ਬਜ਼ੁਰਗ ਯਹੂਦੀ ਆਗੂ, ਨੇਮ ਦੇ ਉਪਦੇਸ਼ਕ ਅਤੇ ਸਾਰੀ ਯਹੂਦੀ ਸਭਾ ਨੇ ਇੱਕ ਵਿਉਂਤ ਬਣਾਈ, ਉਨ੍ਹਾਂ ਨੇ ਯਿਸੂ ਨੂੰ ਬੰਨ੍ਹਿਆ ਅਤੇ ਰਾਜਪਾਲ ਕੋਲ ਲੈ ਗਏ, ਅਤੇ ਉਨ੍ਹਾਂ ਨੇ ਉਸ ਨੂੰ ਪਿਲਾਤੁਸ ਦੇ ਹਵਾਲੇ ਕਰ ਦਿੱਤਾ।
2. ਪਿਲਾਤੁਸ ਨੇ ਯਿਸੂ ਨੂੰ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਬਾਦਸ਼ਾਹ ਹੈ?” ਯਿਸੂ ਨੇ ਕਿਹਾ ਜੋ ਕੁਝ ਤੁਸੀਂ ਕਿਹਾ ਉਹ ਠੀਕ ਹੈ।
3. ਪ੍ਰਧਾਨ ਜਾਜਕ ਬਿਨਾ ਸਬੂਤ ਉਸ ਦੇ ਵਿਰੁੱਧ ਬਹੁਤ ਸਾਰੇ ਗਵਾਹ ਲਿਆਏ।
4. ਤਾਂ ਪਿਲਾਤੁਸ ਨੇ ਯਿਸੂ ਨੂੰ ਹੋਰ ਸਵਾਲ ਪੁੱਛਿਆ, “ਤੂੰ ਜਾਣਦਾ ਹੈ ਕਿ ਇਹ ਲੋਕ ਤੇਰੇ ਤੇ ਬਹੁਤ ਸਾਰੀਆਂ ਗੱਲਾਂ ਦਾ ਦੋਸ਼ ਲਾ ਰਹੇ ਹਨ। ਕੀ ਤੂੰ ਕੋਈ ਜਵਾਬ ਨਹੀਂ ਦੇਵੇਂਗਾ?”
5. ਪਰ ਅਜੇ ਵੀ ਯਿਸੂ ਨੇ ਕੋਈ ਜਵਾਬ ਨਾ ਦਿੱਤਾ ਅਤੇ ਪਿਲਾਤੁਸ ਉਸ ਨੂੰ ਵੇਖਕੇ ਹੈਰਾਨ ਸੀ।
ਬਰੱਬਾਸ ਦੀ ਥਾਂ ਲੈਣਾ
6. ਪਿਲਾਤੁਸ ਯਿਸੂ ਨੂੰ ਛੁਡਾਉਣ ਤੋਂ ਅਸਮਰਥ ਰਿਹਾ ਹਰ ਸਾਲ ਪਸਾਹ ਦੇ ਤਿਉਹਾਰ ਤੇ ਰਾਜਪਾਲ ਇੱਕ ਕੈਦੀ, ਜਿਸ ਲਈ ਲੋਕ ਅਰਜ ਕਰਦੇ ਸਨ ਉਸ ਨੂੰ ਮੁਕਤ ਕਰਦਾ ਸੀ।
7. ਉਸ ਵਕਤ, ਬਰੱਬਾਸ ਨਾਂ ਦਾ ਇੱਕ ਕੈਦੀ ਹੋਰ ਵਿਦਰੋਹੀਆਂ ਦੇ ਨਾਲ ਕੈਦ ਵਿੱਚ ਸੀ, ਜਿਨ੍ਹਾਂ ਨੇ ਵਿਦ੍ਰੋਹਾਂ ਦੇ ਵੇਲੇ ਕਤਲ ਕੀਤੇ ਸਨ।
8. ਲੋਕ ਪਿਲਾਤੁਸ ਕੋਲ ਇੱਕ ਕੈਦੀ ਨੂੰ ਮੁਕਤ ਕਰਵਾਉਣ ਲਈ ਆਏ।
9. ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਯਹੂਦੀਆਂ ਦੇ ਬਾਦਸ਼ਾਹ ਨੂੰ ਛੱਡ ਦੇਵਾਂ?”
10. ਪਿਲਾਤੁਸ ਜਾਣਦਾ ਸੀ ਕਿ ਉਨ੍ਹਾਂ ਨੇ ਯਿਸੂ ਨੂੰ ਈਰਖਾ ਕਾਰਣ ਹੀ ਉਸ ਹੱਥੀ ਫ਼ੜਵਾਇਆ ਸੀ।
11. ਪਰ ਪ੍ਰਧਾਨ ਜਾਜਕਾਂ ਨੇ ਲੋਕਾਂ ਨੂੰ ਚੁੱਕਿਆ ਕਿ ਉਹ ਯਿਸੂ ਦੀ ਥਾਵੇਂ ਬਰੱਬਾਸ ਨੂੰ ਆਜ਼ਾਦ ਕਰਵਾਉਣ ਲਈ ਜੋਰ ਪਾਉਣ।
12. ਪਿਲਾਤੁਸ ਨੇ ਫ਼ੇਰ ਲੋਕਾਂ ਨੂੰ ਪੁੱਛਿਆ, “ਤਾਂ ਤੁਸੀਂ ਮੈਥੋਂ ਇਸ ਵਿਅਕਤੀ ਨਾਲ, ਜੋ ਯਹੂਦੀਆਂ ਦਾ ਬਾਦਸ਼ਾਹ ਕਹਾਉਂਦਾ ਹੈ, ਕੀ ਕਰਾਉਣਾ ਚਾਹੁੰਦੇ ਹੋ?”
13. ਲੋਕਾਂ ਨੇ ਫ਼ਿਰ ਤੋਂ ਰੌਲਾ ਪਾਇਆ, “ਇਸ ਨੂੰ ਸਲੀਬ ਦਿਓ।”
14. ਪਿਲਾਤੁਸ ਨੇ ਪੁੱਛਿਆ, “ਕਿਉਂ? ਇਸਨੇ ਕੀ ਪਾਪ ਕੀਤਾ ਹੈ?” ਪਰ ਲੋਕ ਹੋਰ ਜ਼ੋਰ-ਜ਼ੋਰ ਦੀ ਚੀਕਣ ਲੱਗੇ, “ਇਸ ਨੂੰ ਸਲੀਬ ਤੇ ਚੜ੍ਹਾ ਦੇਵੋ।”
15. ਪਿਲਾਤੁਸ ਲੋਕਾਂ ਨੂੰ ਖੁਸ਼ ਕਰਨਾ ਚਾਹੁੰਦਾ ਸੀ, ਇਸ ਲਈ ਉਸ ਨੇ ਲੋਕਾਂ ਲਈ ਬਰੱਬਾਸ ਨੂੰ ਅਜ਼ਾਦ ਕਰ ਦਿੱਤਾ ਅਤੇ ਸਿਪਾਹੀਆਂ ਨੂੰ ਯਿਸੂ ਨੂੰ ਕੋੜੇ ਮਾਰਨ ਨੂੰ ਆਖਿਆ। ਫ਼ਿਰ ਉਸ ਨੇ ਯਿਸੂ ਨੂੰ ਸਲੀਬ ਦੇਣ ਲਈ ਸਿਪਾਹੀਆਂ ਦੇ ਹਵਾਲੇ ਕਰ ਦਿੱਤਾ।
ਸਿਪਾਹੀ ਯਿਸੂ ਦਾ ਮਜ਼ਾਕ ਉਡਾਉਂਦੇ ਹਨ
16. ਪਿਲਾਤੁਸ ਦੇ ਸਿਪਾਹੀ ਯਿਸੂ ਨੂੰ ਰਾਜਪਾਲ ਦੇ ਮਹਿਲ ਵਿੱਚ ਲੈ ਗਏ ਅਤੇ ਬਾਕੀ ਸਾਰੇ ਸਿਪਾਹੀਆਂ ਨੂੰ ਇੱਕ ਸਾਥ ਬੁਲਾਇਆ।
17. ਉਨ੍ਹਾਂ ਨੇ ਜਾਮੁਨੀ ਰੰਗ ਦਾ ਕੱਪੜਾ ਯਿਸੂ ਤੇ ਪਾਇਆ, ਫ਼ਿਰ ਉਨ੍ਹਾਂ ਨੇ ਕੰਡਿਆਂ ਨੂੰ ਗੁੰਦਕੇ ਕੰਡਿਆਂ ਦਾ ਤਾਜ ਬਣਾਇਆ ਅਤੇ ਉਸ ਦੇ ਸਿਰ ਤੇ ਪਾਇਆ।
18. ਫ਼ਿਰ ਉਹ ਯਿਸੂ ਨੂੰ ਸਲਾਮ ਕਰਨ ਲੱਗੇ ਅਤੇ ਆਖਿਆ, “ਯਹੂਦੀਆਂ ਦੇ ਪਾਤਸ਼ਾਹ, ਨਮਸੱਕਾਰ!”
19. ਸਿਪਾਹੀਆਂ ਨੇ ਵਾਰ-ਵਾਰ ਉਸ ਦੇ ਸਿਰ ਤੇ ਸੋਟੀਆਂ ਮਾਰੀਆਂ। ਉਸ ਉੱਪਰ ਥੁੱਕਿਆ ਅਤੇ ਬਾਰ-ਬਾਰ ਉਸ ਅੱਗੇ ਸਿਰ ਨਿਵਾਕੇ ਉਸ ਨੂੰ ਮਖੌਲ ਕਰਨ ਲੱਗੇ।
20. ਜਦੋਂ ਉਹ ਉਸ ਨੂੰ ਮਖੌਲ ਕਰ ਹਟੇ ਤਾਂ ਉਨ੍ਹਾਂ ਨੇ ਉਹ ਜਾਮਨੀ ਕੱਪੜਾ ਉਤਾਰਿਆ ਅਤੇ ਫ਼ਿਰ ਯਿਸੂ ਨੂੰ ਉਸ ਦੇ ਕੱਪੜੇ ਪੁਆ ਦਿੱਤੇ ਅਤੇ ਉਸ ਨੂੰ ਉਸ ਮਹਿਲ ਤੋਂ ਬਾਹਰ ਲੈ ਗਏ ਤਾਂ ਕਿ ਇਸ ਨੂੰ ਸਲੀਬ ਦਿੱਤੀ ਜਾਵੇ।
ਇੱਕ ਕਰਾਸ 'ਤੇ ਰਾਜਾ
21. ਯਿਸੂ ਨੂੰ ਸਲੀਬ ਦਿੱਤੀ ਗਈ ਰਸਤੇ ਵਿੱਚ ਉਨ੍ਹਾਂ ਨੇ ਇੱਕ ਕੁਰੇਨੀ ਆਦਮੀ ਨੂੰ ਵੇਖਿਆ। ਉਹ ਆਦਮੀ ਸ਼ਮਊਨ ਸੀ ਸਿਕੰਦਰ ਅਤੇ ਰੁਫ਼ੂਸ ਦਾ ਪਿਤਾ। ਉਹ ਖੇਤਾਂ ਵੱਲੋਂ ਸ਼ਹਿਰ ਵੱਲ ਨੂੰ ਜਾ ਰਿਹਾ ਸੀ ਅਤੇ ਸਿਪਾਹੀਆਂ ਨੇ ਉਸ ਨੂੰ ਮਜਬੂਰ ਕੀਤਾ ਕਿ ਉਹ ਯਿਸੂ ਦੀ ਸਲੀਬ ਚੁੱਕੇ।
22. ਉਹ ਉਸ ਨੂੰ ਗਲਗਥਾ ਨਾਉਂ ਦੀ ਜਗ੍ਹਾ ਤੇ ਲੈ ਗਏ ਗਲਗਥਾ ਜਿਸਦਾ ਅਰਥ ਹੈ “ਖੋਪਰੀ ਦਾ ਥਾਂ”
23. ਉੱਥੇ ਜਾਕੇ ਸਿਪਾਹੀਆਂ ਨੇ ਮੈਅ ਵਿੱਚ ਗੰਧਰਸ ਮਿਲਾ ਕੇ ਉਸ ਨੂੰ ਪੀਣ ਲਈ ਦਿੱਤੀ, ਪਰ ਉਸ ਨੇ ਨਹੀਂ ਪੀਤੀ।
24. ਸਿਪਾਹੀਆਂ ਨੇ ਉਸ ਨੂੰ ਸਲੀਬ ਤੇ ਕਿੱਲਾਂ ਨਾਲ ਠੋਕਿਆ ਅਤੇ ਉਸ ਦੇ ਕੱਪੜੇ ਆਪਸ ਵਿੱਚ ਵੰਡ ਲਏ। ਇਹ ਕੱਪੜੇ ਉਨ੍ਹਾਂ ਨੇ ਗੁਣੇ ਪਾਕੇ ਆਪਸ ਵਿੱਚ ਵੰਡੇ ਕਿ ਕਿਹੜਾ ਕਿਹੜੇ ਕੱਪੜੇ ਲਵੇਗਾ।
25. ਸਵੇਰ ਦੇ ਨੌ ਵਜੇ ਸਨ ਜਦੋਂ ਉਨ੍ਹਾਂ ਨੇ ਉਸ ਨੂੰ ਸਲੀਬ ਤੇ ਚੜ੍ਹਾਇਆ।
26. ਅਤੇ ਉੱਥੇ ਇੱਕ ਪੱਤਰੀ ਸੀ ਜਿਸ ਉੱਤੇ ਉਸ ਦੇ ਵਿਰੁੱਧ ਦੋਸ਼ ਲਿਖੇ ਹੋਏ ਸਨ, “ ਯਹੂਦੀਆਂ ਦਾ ਪਾਤਸ਼ਾਹ।”
27. ਉਨ੍ਹਾਂ ਨੇ ਉਸ ਦੇ ਨਾਲ ਦੋ ਹੋਰ ਚੋਰਾਂ ਨੂੰ ਵੀ ਸਲੀਬ ਤੇ ਚੜ੍ਹਾਇਆ। ਇੱਕ ਨੂੰ ਉਸ ਦੇ ਸੱਜੇ ਅਤੇ ਦੂਜੇ ਨੂੰ ਉਸ ਦੇ ਖੱਬੇ ਪਾਸੇ ਚੜ੍ਹਾਇਆ।
28.
29. ਅਤੇ ਜੋ ਲੋਕ ਉੱਥੋਂ ਦੀ ਲੰਘੇ ਉਨ੍ਹਾਂ ਨੇ ਉਸਦਾ ਮਜ਼ਾਕ ਉਡਾਇਆ। ਉਨ੍ਹਾਂ ਨੇ ਆਪਣੇ ਸਿਰ ਹਿਲਾਏ ਅਤੇ ਆਖਿਆ, “ਬੱਲ, ਤੂੰ ਆਖਿਆ ਸੀ ਕਿ ਤੂੰ ਇਹ ਮੰਦਰ ਨਸ਼ਟ ਕਰ ਸੱਕਦਾ ਹੈ ਅਤੇ ਤਿੰਨਾਂ ਦਿਨਾਂ ਵਿੱਚ ਬਣਾ ਸੱਕਦਾ ਹੈ।
30. ਤਾਂ ਹੁਣ ਸਲੀਬ ਤੋਂ ਥੱਲੇ ਉਤਰ ਕੇ ਆਪਣੇ-ਆਪ ਨੂੰ ਬਚਾ?”
31. ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਵੀ ਉਸੇ ਜਗ੍ਹਾ ਖੜ੍ਹੇ ਸਨ। ਉਨ੍ਹਾਂ ਨੇ ਦੂਜੇ ਲੋਕਾਂ ਵਾਂਗ ਯਿਸੂ ਦਾ ਮਜ਼ਾਕ ਉਡਾਇਆ। ਉਹ ਆਪਸ ਵਿੱਚ ਕਹਿਣ ਲੱਗੇ, “ਉਸਨੇ ਦੂਜੇ ਲੋਕਾਂ ਨੂੰ ਤਾਂ ਬਚਾਇਆ, ਪਰ ਆਪਣੇ-ਆਪ ਨੂੰ ਨਹੀਂ ਬਚਾ ਸੱਕਿਆ।
32. ਜੇਕਰ ਉਹ ਸੱਚੀ ਇਸਰਾਏਲ ਦਾ ਰਾਜਾ ਮਸੀਹ ਹੈ, ਤਾਂ ਹੁਣੇ ਉਹ ਸਲੀਬੋਂ ਉਤਰ ਆਵੇ ਅਤੇ ਆਪਣੇ-ਆਪ ਨੂੰ ਬਚਾਵੇ, ਤਦ ਅਸੀਂ ਉਸਤੇ ਫ਼ਿਰ ਪਰਤੀਤ ਕਰਾਂਗੇ।” ਜਿਹੜੇ ਚੋਰ ਉਸ ਦੇ ਖੱਬੇ ਪਾਸੇ ਅਤੇ ਸੱਜੇ ਪਾਸੇ ਸਨ ਉਨ੍ਹਾਂ ਨੇ ਉਸਦਾ ਮਜ਼ਾਕ ਉਡਾਇਆ।
ਯਿਸੂ ਸਲੀਬ 'ਤੇ ਮਰਦਾ ਹੈ
33. ਯਿਸੂ ਦਾ ਮਰਨਾ ਦੁਪਿਹਰ ਵੇਲੇ, ਹਨੇਰੇ ਨੇ ਸਾਰੇ ਦੇਸ਼ ਨੂੰ ਢੱਕ ਲਿਆ। ਅਤੇ ਇਹ ਹਨੇਰਾ ਦੁਪਿਹਰ ਦੇ ਤਿੰਨ ਵਜੇ ਤੱਕ ਰਿਹਾ।
34. ਤਿੰਨ ਕੁ ਵਜੇ, ਯਿਸੂ ਉੱਚੀ ਅਵਾਜ਼ ਵਿੱਚ ਚੀਕਿਆ, “ਏਲੋਈ ਏਲੋਈ ਲਮਾ ਸਬਕਤਾਨੀ।” ਜਿਸਦਾ ਅਰਥ ਹੈ, “ਮੇਰੇ ਪਰਮੇਸ਼ੁਰ, ਮੇਰੇ ਪਰਮੇਸ਼ੁਰ, ਤੂੰ ਮੈਨੂੰ ਇੱਕਲਾ ਕਿਉਂ ਛੱਡ ਦਿੱਤਾ ਹੈ?”
35. ਉੱਥੇ ਖੜ੍ਹੇ ਕੁਝ ਲੋਕਾਂ ਨੇ ਇਹ ਚੀਕ ਸੁਣੀ ਅਤੇ ਆਖਿਆ, “ਸੁਣੋ! ਉਹ ਏਲੀਯਾਹ ਨੂੰ ਸੱਦ ਰਿਹਾ ਹੈ।”
36. ਉੱਥੇ ਇੱਕ ਆਦਮੀ, ਭੱਜਿਆ ਅਤੇ ਸਪੰਜ ਲਿਆਇਆ ਅਤੇ ਸਿਰਕੇ ਵਿੱਚ ਭਿਉਂਇਆ ਅਤੇ ਸਪੰਜ ਨੂੰ ਇੱਕ ਸੋਟੀ ਨਾਲ ਬੰਨ੍ਹਿਆ ਅਤੇ ਇਸ ਵਿੱਚੋਂ ਪੀਣ ਲਈ ਯਿਸੂ ਨੂੰ ਦਿੱਤਾ। ਉਸ ਆਦਮੀ ਨੇ ਕਿਹਾ, “ਸਾਨੂੰ ਇੰਤਜ਼ਾਰ ਕਰਨਾ ਚਾਹੀਦਾ ਹੈ ਅਤੇ ਵੇਖਣਾ ਚਾਹੀਦਾ ਹੈ ਕਿ ਭਲਾ ਏਲੀਯਾਹ ਇਸ ਨੂੰ ਸਲੀਬ ਤੋਂ ਉਤਾਰਨ ਆਉਂਦਾ ਹੈ ਕਿ ਨਹੀਂ।”
37. ਫ਼ੇਰ ਯਿਸੂ ਉੱਚੀ ਅਵਾਜ਼ ਵਿੱਚ ਪੁਕਾਰ ਕੇ ਅਤੇ ਪ੍ਰਾਣ-ਹੀਣ ਹੋ ਗਿਆ।
38. ਜਦੋਂ ਯਿਸੂ ਨੇ ਪ੍ਰਾਣ ਛੱਡੇ ਤਾਂ ਮੰਦਰ ਦਾ ਪਰਦਾ ਉੱਪਰ ਤੋਂ ਲੈ ਕੇ ਥੱਲੇ ਤੱਕ ਦੋਫ਼ਾੜ ਹੋ ਗਿਆ।
39. ਤਾਂ ਉਹ ਸੂਬੇਦਾਰ ਜਿਹੜਾ ਸਾਹਮਣੇ ਖੜ੍ਹਾ ਸਭ ਵੇਖ ਰਿਹਾ ਸੀ, ਜਦ ਉਸ ਨੇ ਵੇਖਿਆ ਕਿ ਯਿਸੂ ਕਿਵੇਂ ਮਰਿਆ ਹੈ ਤਾਂ ਕਹਿਣ ਲੱਗਾ, “ਇਹ ਮਨੁੱਖ ਸਚਮੁੱਚ ਹੀ ਪਰਮੇਸ਼ੁਰ ਦਾ ਪੁੱਤਰ ਸੀ।”
40. ਕੁਝ ਔਰਤਾਂ ਥੋੜੀ ਦੂਰੀ ਤੇ ਖੜ੍ਹੀਆਂ ਇਹ ਵੇਖ ਰਹੀਆਂ ਸਨ। ਉਨ੍ਹਾਂ ਵਿੱਚ ਮਰਿਯਮ ਮਗਦਲੀਨੀ, ਸਲੋਮੀ ਅਤੇ ਯਾਕੂਬ ਅਤੇ ਯੋਸੇਸ ਦੀ ਮਾਂ ਮਰਿਯਮ ਸਨ ਯਾਕੂਬ ਛੋਟਾ ਪੁੱਤਰ ਸੀ।
41. ਜਿਸ ਵਕਤ ਯਿਸੂ ਗਲੀਲ ਵਿੱਚ ਸੀ, ਉਸ ਵਕਤ ਇਹ ਔਰਤਾਂ ਉਸ ਦੇ ਨਾਲ ਰਹਿੰਦੀਆਂ ਅਤੇ ਉਸਦੀ ਦੇਖ-ਭਾਲ ਕਰਦੀਆਂ ਸਨ। ਹੋਰ ਵੀ ਬਹੁਤ ਸਾਰੀਆਂ ਔਰਤਾਂ ਉੱਥੇ ਮੌਜੂਦ ਸਨ। ਇਹ ਔਰਤਾਂ ਉਸ ਨਾਲ ਯਰੂਸ਼ਲਮ ਤੋਂ ਆਈਆਂ ਸਨ।
ਯਿਸੂ ਨੂੰ ਯੂਸੁਫ਼ ਦੀ ਕਬਰ ਵਿੱਚ ਦਫ਼ਨਾਇਆ ਗਿਆ
42. ਯਿਸੂ ਦਾ ਦਫ਼ਨਾਇਆ ਜਾਣਾ ਇਸ ਦਿਨ ਨੂੰ ਤਿਆਰੀ ਦਾ ਦਿਨ ਕਿਹਾ ਜਾਂਦਾ ਸੀ (ਜਿਸਦਾ ਅਰਥ ਸਬਤ ਤੋਂ ਇੱਕ ਦਿਨ ਪਹਿਲਾਂ) ਅਤੇ ਹਨੇਰਾ ਹੋ ਰਿਹਾ ਸੀ।
43. ਅਰਿਮਥੈਆ ਦਾ ਯੂਸੁਫ਼ ਇੱਕ ਯਹੂਦੀ ਸਭਾ ਦਾ ਮੰਨਿਆ ਹੋਇਆ ਪ੍ਰਸ਼ਿਧ ਸਦੱਸ ਸੀ ਅਤੇ ਉਹ ਵੀ ਪਰਮੇਸ਼ੁਰ ਦੇ ਰਾਜ ਦੀ ਉਡੀਕ ਕਰ ਰਿਹਾ ਸੀ। ਉਹ ਬੜੀ ਬਹਾਦੁਰੀ ਨਾਲ ਪਿਲਾਤੁਸ ਕੋਲ ਆਇਆ ਤੇ ਯਿਸੂ ਦੇ ਸਰੀਰ ਦੀ ਮੰਗ ਕੀਤੀ।
44. ਪਿਲਾਤੁਸ ਇਹ ਸੁਣਕੇ ਹੈਰਾਨ ਹੋਇਆ ਕਿ ਯਿਸੂ ਪਹਿਲਾਂ ਹੀ ਮਰ ਚੁੱਕਾ ਸੀ। ਉਸ ਨੇ ਫ਼ੌਜ ਦੇ ਇੱਕ ਸੂਬੇਦਾਰ ਨੂੰ ਸੱਦਿਆ ਅਤੇ ਉਸ ਨੂੰ ਪੁੱਛਿਆ ਕਿ ਕੀ ਵਾਕਈ ਉਹ ਮਰ ਚੁੱਕਿਆ ਸੀ।
45. ਸੂਬੇਦਾਰ ਨੇ ਪਿਲਾਤੁਸ ਨੂੰ ਦੱਸਿਆ ਕਿ ਯਿਸੂ ਮਰ ਗਿਆ ਹੈ। ਜਦੋਂ ਉਸ ਨੇ ਇਹ ਸੁਣਿਆ ਤਾਂ ਪਿਲਾਤੁਸ ਨੇ ਲੋਥ ਯੂਸੁਫ਼ ਨੂੰ ਦੇ ਦਿੱਤੀ।
46. ਤਾਂ ਯੂਸੁਫ਼ ਨੇ ਇੱਕ ਮਹੀਨ ਕੱਪੜਾ ਖਰੀਦਿਆ ਅਤੇ ਲੋਥ ਨੂੰ ਸਲੀਬ ਤੋਂ ਉਤਾਰ ਕੇ ਉਸ ਕੱਪੜੇ ਵਿੱਚ ਲਪੇਟਿਆ। ਫ਼ਿਰ ਯੂਸੁਫ਼ ਨੇ ਲੋਥ ਨੂੰ ਉਸ ਕਬਰ ਵਿੱਚ ਪਾਇਆ ਜਿਹੜੀ ਚੱਟਾਨ ਵਿੱਚ ਖੋਦੀ ਹੋਈ ਸੀ ਅਤੇ ਕਬਰ ਦੇ ਪ੍ਰਵੇਸ਼ ਦੁਆਰ ਨੂੰ ਢੱਕਣ ਲਈ ਇੱਕ ਵੱਡਾ ਪੱਥਰ ਰੇੜ ਦਿੱਤਾ।
47. ਮਰਿਯਮ ਮਗਦਲੀਨੀ ਅਤੇ ਯੋਸੇਸ ਦੀ ਮਾਤਾ ਮਰਿਯਮ ਉਸ ਜਗ੍ਹਾ ਨੂੰ ਵੇਖ ਰਹੀਆਂ ਸਨ ਜਿੱਥੇ ਕਿ ਯਿਸੂ ਨੂੰ ਰੱਖਿਆ ਗਿਆ ਸੀ।