ਥੈਂਕਸਗਿਵਿੰਗ ਦਾ ਇੱਕ ਜ਼ਬੂਰ।
ਉਸ ਦੇ ਲੋਕਾਂ ਲਈ ਪ੍ਰਭੂ ਦੀ ਵਫ਼ਾਦਾਰੀ ਲਈ ਉਸਤਤ ਦਾ ਗੀਤ

1. ਧੰਨਵਾਦ ਦਾ ਗੀਤ। ਹੇ ਧਰਤੀ ਯਹੋਵਾਹ ਦੇ ਗੀਤ ਗਾ।

2. ਯਹੋਵਾਹ ਦੀ ਸੇਵਾ ਕਰਦਿਆਂ ਖੁਸ਼ ਹੋ। ਪ੍ਰਸੰਨ ਗੀਤਾਂ ਦੇ ਨਾਲ ਯਹੋਵਾਹ ਦੇ ਸਨਮੁੱਖ ਆ।

3. ਜਾਣ ਲਵੋ ਕਿ ਯਹੋਵਾਹ ਪਰਮੇਸ਼ੁਰ ਹੈ। ਉਸ ਨੇ ਅਸਾਂ ਨੂੰ ਸਾਜਿਆ। ਅਸੀਂ ਉਸ ਦੇ ਲੋਕ ਹਾਂ, ਅਸੀਂ ਉਸ ਦੀਆਂ ਭੇਡਾਂ ਹਾਂ।

4. ਉਸ ਦੇ ਸ਼ਹਿਰ ਵਿੱਚ ਧੰਨਵਾਦ ਦੇ ਗੀਤ ਲੈ ਕੇ ਆਵੋ। ਉਸ ਦੇ ਮੰਦਰ ਵੱਲ ਉਸਤਤਿ ਦੇ ਗੀਤ ਲੈ ਕੇ ਆਵੋ। ਉਸਦੀ ਉਸਤਤਿ ਕਰੋ ਅਤੇ ਉਸ ਦੇ ਨਾਮ ਨੂੰ ਅਸੀਸ ਦੇਵੋ।

5. ਯਹੋਵਾਹ ਸ਼ੁਭ ਹੈ। ਉਸਦਾ ਪਿਆਰ ਸਦੀਵੀ ਹੈ। ਅਸੀਂ ਉਸ ਉੱਤੇ ਸਦਾ-ਸਦਾ ਲਈ ਉਸ ਉੱਤੇ ਵਿਸ਼ਵਾਸ ਕਰ ਸੱਕਦੇ ਹਾਂ।

Bibles

Books

Chapters