ਚੜ੍ਹਾਈ ਦਾ ਗੀਤ। ਡੇਵਿਡ ਦਾ।
ਪ੍ਰਭੂ ਆਪਣੇ ਲੋਕਾਂ ਦੀ ਰੱਖਿਆ ਕਰਦਾ ਹੈ
1. ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ। ਸਾਡੇ ਨਾਲ ਕੀ ਵਾਪਰਦਾ ਜੇ ਯਹੋਵਾਹ ਸਾਡੇ ਵੱਲ ਨਾ ਹੁੰਦਾ? ਇਸਰਾਏਲ, ਜਵਾਬ ਦਿਉ।
2. ਸਾਡੇ ਨਾਲ ਕੀ ਵਾਪਰਦਾ, ਜੇ ਉਦੋਂ ਯਹੋਵਾਹ ਸਾਡੇ ਵੱਲ ਨਾ ਹੁੰਦਾ ਜਦੋਂ ਲੋਕ ਸਾਡੇ ਉੱਤੇ ਹਮਲਾ ਕਰਦੇ ਹਨ?
3. ਸਾਡੇ ਦੁਸ਼ਮਣ ਸਾਡੇ ਉੱਤੇ ਕ੍ਰੋਧਵਾਨ ਹੁੰਦੇ ਸਾਨੂੰ ਜਿਉਂਦਿਆ ਨੂੰ ਨਿਗਲ ਜਾਂਦੇ।
4. ਸਾਡੇ ਦੁਸ਼ਮਣਾ ਦੀਆਂ ਫ਼ੌਜਾਂ ਸਾਨੂੰ ਹੜ੍ਹ ਵਾਂਗ ਰੋੜ੍ਹ ਦਿੰਦੀਆਂ, ਸਾਨੂੰ ਦਰਿਆ ਵਾਂਗ ਡੋਬ ਦਿੰਦੀਆਂ।
5. ਉਹ ਲੋਕ ਸਾਡੀ ਧੌਣ ਤੱਕ ਚੜ੍ਹਦੇ ਪਾਣੀ ਵਾਂਗ ਹੁੰਦੇ ਅਤੇ ਸਾਨੂੰ ਡੋਬ ਦਿੰਦੇ।
6. ਯਹੋਵਾਹ ਦੀ ਉਸਤਤਿ ਕਰੋ! ਯਹੋਵਾਹ ਨੇ ਸਾਨੂੰ ਸਾਡੇ ਦੁਸ਼ਮਣਾ ਹੱਥੋਂ ਫ਼ੜੇ ਜਾਣ ਅਤੇ ਸਾਨੂੰ ਮਾਰਨ ਨਹੀਂ ਦਿੱਤਾ।
7. ਅਸੀਂ ਉਸ ਪੰਛੀ ਵਾਂਗ ਹਾਂ ਜਿਹੜਾ ਜਾਲ ਵਿੱਚ ਫ਼ਸ ਗਿਆ ਅਤੇ ਫ਼ੇਰ ਛੁੱਟ ਗਿਆ। ਜਾਲ ਟੁੱਟ ਗਿਆ ਅਤੇ ਅਸੀਂ ਛੁੱਟ ਗਏ।
8. ਸਾਨੂੰ ਯਹੋਵਾਹ ਕੋਲੋਂ ਮਦਦ ਮਿਲੀ। ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ।