ਚੜ੍ਹਾਈ ਦਾ ਗੀਤ।
ਸੀਯੋਨ ਲਈ ਇੱਕ ਅਨੰਦਮਈ ਵਾਪਸੀ

1. ਮੰਦਰ ਜਾਣ ਵੇਲੇ ਦਾ ਇੱਕ ਗੀਤ। ਜਦੋਂ ਇੱਕ ਵਾਰ ਫ਼ੇਰ ਯਹੋਵਾਹ ਸਾਨੂੰ ਮੁਕਤ ਕਰੇਗਾ ਇਹ ਗੱਲ ਸੁਪਨੇ ਵਰਗੀ ਹੋਵੇਗੀ।

2. ਅਸੀਂ ਹੱਸ ਰਹੇ ਹੋਵਾਂਗੇ ਅਤੇ ਖੁਸ਼ੀ ਦੇ ਗੀਤ ਗਾ ਰਹੇ ਹੋਵਾਂਗੇ। ਹੋਰਾਂ ਕੌਮਾਂ ਦੇ ਲੋਕ ਆਖਣਗੇ, “ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਲਈ ਚਮਤਕਾਰ ਕੀਤਾ।”

3. ਹਾਂ, ਜੇ ਯਹੋਵਾਹ ਨੇ ਸਾਡੇ ਲਈ ਇਹੋ ਜਿਹਾ ਚਮਤਕਾਰ ਕੀਤਾ ਅਸੀਂ ਬਹੁਤ ਖੁਸ਼ ਹੋਵਾਂਗੇ।

4. ਯਹੋਵਾਹ, ਸਾਨੂੰ ਇੱਕ ਵਾਰ ਫ਼ੇਰ ਮੁਕਤ ਕਰੋ। ਜਦੋਂ ਉਹ ਬੀਜ ਬੀਜਦਾ ਹੈ, ਪਰ ਉਹ ਖੁਸ਼ ਹੋਵੇਗਾ ਜਦੋਂ ਉਹ ਫ਼ਸਲਾਂ ਨੂੰ ਕੱਟੇਗਾ।

5. ਕੋਈ ਬੰਦਾ, ਜਦੋਂ ਉਹ ਬੀਜ ਬੀਜਦਾ ਹੈ ਉਦਾਸ ਹੋ ਸੱਕਦਾ ਹੈ। ਪਰ ਉਹ ਉਦੋਂ ਖੁਸ਼ ਹੋਵੇਗਾ ਜਦੋਂ ਉਹ ਫ਼ਸਲਾ ਨੂੰ ਕੱਟੇਗਾ।

6. ਹੋ ਸੱਕਦਾ ਜਦੋਂ ਉਹ ਖੇਤਾ ਵੱਲ ਬੀਜ ਲੈ ਕੇ ਜਾਂਦਾ ਰੋਦਾ ਹੋਵੇ। ਪਰ ਉਹ ਉਦੋਂ ਪ੍ਰਸੰਨ ਹੋਵੇਗਾ ਜਦੋਂ ਉਹ ਆਪਣੇ ਘਰ ਫ਼ਸਲ ਲੈ ਕੇ ਆਉਂਦਾ ਹੋਵੇ।

Bibles

Books

Chapters