ਚੜ੍ਹਾਈ ਦਾ ਗੀਤ।
ਪ੍ਰਭੂ ਤੋਂ ਡਰਨ ਵਾਲਿਆਂ ਦੀ ਬਰਕਤ

1. ਮੰਦਰ ਜਾਣ ਵੇਲੇ ਦਾ ਇੱਕ ਗੀਤ। ਯਹੋਵਾਹ ਦੇ ਸਾਰੇ ਚੇਲੇ ਹੀ ਖੁਸ਼ ਹਨ। ਉਹ ਲੋਕ ਉਸੇ ਢੰਗ ਨਾਲ ਰਹਿੰਦੇ ਹਨ ਜਿਵੇਂ ਪਰਮੇਸ਼ੁਰ ਚਾਹੁੰਦਾ ਕਿ ਉਹ ਰਹਿਣ।

2. ਜਿਨ੍ਹਾਂ ਚੀਜ਼ਾਂ ਲਈ ਤੁਸੀਂ ਮਿਹਨਤ ਕੀਤੀ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਮਾਣੋਗੇ। ਤੁਸੀਂ ਖੁਸ਼ ਹੋਵੋਗੇ ਅਤੇ ਤੁਹਾਡੇ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ।

3. ਘਰ ਵਿੱਚ, ਤੁਹਾਡੀ ਪਤਨੀ ਫ਼ਲਦਾਰ ਅੰਗੂਰੀ ਵੇਲ ਵਰਗੀ ਹੋਵੇਗੀ। ਤੁਹਾਡੇ ਬੱਚੇ ਜਿਹੜੇ ਮੇਜ਼ ਦੇ ਦੁਆਲੇ ਬਿਠਾਏ ਗਏ ਹਨ, ਤੁਹਾਡੇ ਲਈ ਹੋਏ ਜੈਤੂਨ ਦੇ ਰੁੱਖਾਂ ਵਰਗੇ ਹੋਣਗੇ।

4. ਯਹੋਵਾਹ ਸੱਚਮੁੱਚ ਇਸ ਤਰ੍ਹਾਂ ਆਪਣੇ ਪੈਰੋਕਾਰਾਂ ਨੂੰ ਅਸੀਸ ਦੇਵੇਗਾ।

5. ਯਹੋਵਾਹ ਤੁਹਾਨੂੰ ਸੀਯੋਨ ਉੱਤੋਂ ਅਸੀਸ ਦੇਵੇ। ਮੈਨੂੰ ਆਸ ਹੈ ਕਿ ਤੁਸੀਂ ਆਪਣੀ ਸਾਰੀ ਉਮਰ ਯਰੂਸ਼ਲਮ ਵਿੱਚ ਅਸੀਸ ਮਾਣੋਗੇ।

6. ਅਤੇ ਮੈਨੂੰ ਆਸ ਹੈ ਕਿ ਤੁਸੀਂ ਆਪਣੇ ਪੋਤੇ-ਪੋਤੀਆਂ ਨੂੰ ਵੇਖਣ ਤੱਕ ਜਿਉਂਦੇ ਰਹੋਗੇ। ਇਸਰਾਏਲ ਵਿੱਚ ਸ਼ਾਂਤੀ ਹੋਵੇ।

Bibles

Books

Chapters