ਚੜ੍ਹਾਈ ਦਾ ਗੀਤ।
ਪ੍ਰਭੂ ਦੇ ਛੁਟਕਾਰਾ ਦੀ ਉਡੀਕ

1. ਮੰਦਰ ਜਾਣ ਵੇਲੇ ਦਾ ਇੱਕ ਗੀਤ। ਯਹੋਵਾਹ, ਮੈਂ ਡੂੰਘੀਆਂ ਮੁਸੀਬਤਾਂ ਵਿੱਚ ਹਾਂ, ਇਸੇ ਲਈ ਮੈਂ ਤੁਹਾਨੂੰ ਮਦਦ ਲਈ ਪੁਕਾਰ ਰਿਹਾ ਹਾਂ।

2. ਮੇਰੇ ਮਾਲਕ, ਮੇਰੀ ਪੁਕਾਰ ਸੁਣੋ। ਮੇਰੀ ਪੁਕਾਰ ਨੂੰ ਮਦਦ ਲਈ ਸੁਣੋ।

3. ਯਹੋਵਾਹ, ਜੇ ਤੁਸੀਂ ਲੋਕਾਂ ਨੂੰ ਉਨ੍ਹਾਂ ਦੇ ਗੁਨਾਹਾ ਦਾ ਸੱਚਮੁੱਚ ਦੰਡ ਦਿੰਦੇ। ਕੋਈ ਵੀ ਬੰਦਾ ਜਿਉਂਦਾ ਨਹੀਂ ਬਚਣਾ ਸੀ।

4. ਯਹੋਵਾਹ, ਆਪਣੇ ਬੰਦਿਆ ਨੂੰ ਬਖਸ਼ ਦਿਉ। ਫ਼ੇਰ ਲੋਕ ਤੁਹਾਡੀ ਉਪਾਸਨਾ ਕਰਨ ਵਾਲੇ ਹੋਣਗੇ।

5. ਮੈਂ ਯਹੋਵਾਹ ਦੀ ਮਦਦ ਲਈ ਇੰਤਜ਼ਾਰ ਕਰ ਰਿਹਾ ਹਾਂ। ਮੇਰੀ ਰੂਹ ਉਸਦਾ ਇੰਤਜ਼ਾਰ ਕਰਦੀ ਹੈ। ਮੈਨੂੰ ਯਹੋਵਾਹ ਦੇ ਆਖੇ ਉੱਤੇ ਵਿਸ਼ਵਾਸ ਹੈ।

6. ਮੈਂ ਆਪਣੇ ਮਾਲਕ ਦਾ ਇੰਤਜ਼ਾਰ ਕਰ ਰਿਹਾ ਹਾਂ। ਮੈਂ ਉਨ੍ਹਾਂ ਚੌਕੀਦਾਰਾ ਵਰਗਾ ਹਾਂ। ਜਿਹੜੇ ਸਵੇਰ ਹੋਣ ਦਾ ਇੰਤਜ਼ਾਰ ਹੀ ਇੰਤਜ਼ਾਰ ਕਰਦੇ ਰਹਿੰਦੇ ਹਨ।

7. ਇਸਰਾਏਲ, ਯਹੋਵਾਹ ਉੱਤੇ ਵਿਸ਼ਵਾਸ ਕਰ। ਸੱਚਾ ਪਿਆਰ ਸਿਰਫ਼ ਯਹੋਵਾਹ ਪਾਸੋਂ ਹੀ ਮਿਲਦਾ ਹੈ। ਯਹੋਵਾਹ ਸਾਨੂੰ ਬਾਰ-ਬਾਰ ਬਚਾਉਂਦਾ ਹੈ।

8. ਅਤੇ ਯਹੋਵਾਹ ਇਸਰਾਏਲ ਦੇ ਸਾਰੇ ਗੁਨਾਹ ਮੁਆਫ਼ ਕਰ ਦੇਵੇਗਾ।

Bibles

Books

Chapters