ਡੇਵਿਡ ਦਾ ਇੱਕ ਚਿੰਤਨ. ਇੱਕ ਪ੍ਰਾਰਥਨਾ ਜਦੋਂ ਉਹ ਗੁਫਾ ਵਿੱਚ ਸੀ।
ਅਤਿਆਚਾਰ ਕਰਨ ਵਾਲਿਆਂ ਤੋਂ ਰਾਹਤ ਲਈ ਇੱਕ ਅਪੀਲ

1. ਦਾਊਦ ਦਾ ਇੱਕ ਭੱਗਤੀ ਗੀਤ। ਇਹ ਉਸ ਵੇਲੇ ਦੀ ਪ੍ਰਾਰਥਨਾ ਹੈ ਜਦੋਂ ਉਹ ਗੁਫ਼ਾ ਵਿੱਚ ਸੀ। ਮੈਂ ਮਦਦ ਵਾਸਤੇ ਯਹੋਵਾਹ ਨੂੰ ਪੁਕਾਰਾਂਗਾ। ਮੈਂ ਯਹੋਵਾਹ ਅੱਗੇ ਪ੍ਰਾਰਥਨਾ ਕਰਾਂਗਾ।

2. ਮੈਂ ਯਹੋਵਾਹ ਨੂੰ ਆਪਣੀਆਂ ਸੰਮਸਿਆਵਾਂ ਬਾਰੇ ਦੱਸਾਂਗਾ। ਮੈਂ ਯਹੋਵਾਹ ਨੂੰ ਆਪਣੀਆਂ ਮੁਸੀਬਤਾਂ ਬਾਰੇ ਦੱਸਾਂਗਾ।

3. ਮੇਰੇ ਦੁਸ਼ਮਣਾ ਨੇ ਮੇਰੇ ਲਈ ਫ਼ੰਦਾ ਲਾਇਆ ਹੈ। ਮੈਂ ਹਥਿਆਰ ਛੱਡਣ ਲਈ ਤਿਆਰ ਹਾਂ। ਪਰ ਯਹੋਵਾਹ ਜਾਣਦਾ ਹੈ ਕਿ ਮੇਰੇ ਨਾਲ ਕੀ ਵਾਪਰ ਰਿਹਾ ਹੈ।

4. ਮੈਂ ਚਾਰ-ਚੁਫ਼ੇਰੇ ਵੇਖਦਾ ਹਾਂ ਅਤੇ ਮੈਨੂੰ ਕੋਈ ਵੀ ਦੋਸਤ ਨਜ਼ਰ ਨਹੀਂ ਆਉਂਦਾ। ਮੇਰੇ ਲਈ ਭੱਜਣ ਲਈ ਕੋਈ ਵੀ ਥਾਂ ਨਹੀਂ ਹੈ। ਕੋਈ ਵੀ ਬੰਦਾ ਮੈਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕਰ ਰਿਹਾ ਹੈ।

5. ਇਸ ਲਈ ਮੈਂ ਰੋ-ਰੋ ਕੇ ਯਹੋਵਾਹ ਅੱਗੇ ਮਦਦ ਲਈ ਪ੍ਰਾਰਥਨਾ ਕਰਦਾ ਹਾਂ। “ਯਹੋਵਾਹ ਤੁਸੀਂ ਮੇਰਾ ਸੁਰੱਖਿਅਤ ਟਿਕਾਣਾ ਹੋ। ਯਹੋਵਾਹ, ਤੁਸੀਂ ਮੈਨੂੰ ਜਿਉਂਦਾ ਰਹਿਣ ਦੇ ਸੱਕਦੇ ਹੋ।”

6. ਯਹੋਵਾਹ, ਮੇਰੀ ਪ੍ਰਾਰਥਨਾ ਕਰੋ। ਮੈਨੂੰ ਤੁਹਾਡੀ ਬਹੁਤ ਲੋੜ ਹੈ। ਮੈਨੂੰ ਲੋਕਾਂ ਕੋਲੋ ਬਚਾਉ ਜਿਹੜੇ ਮੇਰਾ ਪਿੱਛਾ ਕਰ ਰਹੇ ਹਨ। ਉਹ ਲੋਕ ਮੇਰੇ ਕੋਲੋਂ ਤਾਕਤਵਰ ਹਨ।

7. ਇਸ ਫ਼ੰਦੇ ਵਿੱਚੋਂ ਨਿਕਲਣ ਲਈ ਮੇਰੀ ਮਦਦ ਕਰੋ। ਤਾਂ ਜੋ ਮੈਂ ਤੁਹਾਡੇ ਨਾਮ ਦੀ ਉਸਤਤਿ ਕਰਾਂ। ਅਤੇ ਚੰਗੇ ਲੋਕ ਮੇਰੇ ਨਾਲ ਜਸ਼ਨ ਮਨਾਉਣਗੇ, ਕਿਉਂ ਕਿ ਤੁਸੀਂ ਮੇਰਾ ਧਿਆਨ ਰੱਖਿਆ।

Bibles

Books

Chapters