ਸਭ ਕੁਝ ਪ੍ਰਭੂ ਦੀ ਉਸਤਤਿ ਕਰੀਏ

1. ਯਹੋਵਾਹ ਦੀ ਉਸਤਤਿ ਕਰੋ! ਪਰਮੇਸ਼ੁਰ ਦੀ ਉਸ ਦੇ ਮੰਦਰ ਵਿੱਚ ਉਸਤਤਿ ਕਰੋ! ਸਵਰਗ ਵਿੱਚ ਉਸਦੀ ਸ਼ਕਤੀ ਦੀ ਉਸਤਤਿ ਕਰੋ।

2. ਪਰਮੇਸ਼ੁਰ ਦੀ ਉਸ ਦੇ ਮਹਾਨ ਕਾਰਿਆਂ ਲਈ ਉਸਤਤਿ ਕਰੋ! ਉਸਦੀ ਉਸਤਤਿ ਉਸਦੀ ਸਾਰੀ ਮਹਾਨਤਾ ਲਈ ਕਰੋ।

3. ਪਰਮੇਸ਼ੁਰ ਦੀ ਵਾਜੇ-ਗਾਜੇ ਨਾਲ ਉਸਤਤਿ ਕਰੋ। ਵੰਝਲੀਆ ਸਾਰੰਗੀਆ ਨਾਲ ਉਸਦੀ ਉਸਤਤਿ ਕਰੋ।

4. ਤੰਬੂਰੀਆ ਤੇ ਨੱਚਣ ਨਾਲ ਪਰਮੇਸ਼ੁਰ ਦੀ ਉਸਤਤਿ ਕਰੋ। ਉਸਦੀ ਉਸਤਤਿ ਤਾਰਾਂ ਵਾਲੇ ਸਾਜ਼ਾਂ ਅਤੇ ਬੰਸਰੀਆ ਨਾਲ ਕਰੋ।

5. ਪਰਮੇਸ਼ੁਰ ਦੀ ਉਸਤਤਿ ਛੈਣਿਆਂ ਨਾਲ ਉੱਚੀ ਅਵਾਜ਼ ਨਾਲ ਕਰੋ। ਛਣਕਦੇ ਛੈਣਿਆ ਨਾਲ ਉਸਦੀ ਉਸਤਤਿ ਕਰੋ।

6. ਹਰ ਜਾਨਦਾਰ ਪ੍ਰਾਣੀ, ਯਹੋਵਾਹ ਦੀ ਉਸਤਤਿ ਕਰੋ! ਯਹੋਵਾਹ ਦੀ ਉਸਤਤਿ ਕਰੋ!

Bibles

Books

Chapters