ਮੁੱਖ ਸੰਗੀਤਕਾਰ ਨੂੰ. ਡੇਵਿਡ ਦਾ ਇੱਕ ਜ਼ਬੂਰ।
ਪ੍ਰਭੂ ਦੀ ਮੁਕਤੀ ਵਿਚ ਆਨੰਦ
1. ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਹੇ ਯਹੋਵਾਹ, ਤੇਰੀ ਸ਼ਕਤੀ ਰਾਜੇ ਨੂੰ ਪ੍ਰਸੰਨ ਕਰਦੀ ਹੈ। ਜਦੋਂ ਤੂੰ ਉਸ ਨੂੰ ਬਚਾਉਂਦਾ ਉਹ ਇੰਨਾ ਖੁਸ਼ ਹੈ।
2. ਤੁਸੀਂ ਰਾਜੇ ਨੂੰ ਮਨ ਇੱਛਿਤ ਵਸਤਾਂ ਦਿੱਤੀਆਂ, ਅਤੇ ਜੋ ਵੀ ਉਸ ਨੇ ਮੰਗਿਆਂ ਤੁਸੀਂ ਉਸ ਨੂੰ ਦਿੱਤਾ।
3. ਯਹੋਵਾਹ ਸੱਚਮੁੱਚ ਤੁਸਾਂ ਰਾਜੇ ਨੂੰ ਅਸੀਸ ਦਿੱਤੀ। ਤੁਸੀਂ ਉਸ ਦੇ ਸੀਸ ਉੱਤੇ ਸੁਨਿਹਰੀ ਤਾਜ ਰੱਖਿਆ।
4. ਹੇ ਪਰਮੇਸ਼ੁਰ, ਰਾਜੇ ਨੇ ਤੁਸਾਂ ਤੋਂ ਜੀਵਨ ਮੰਗਿਆ ਸੀ, ਅਤੇ ਤੁਸੀਂ ਇਹ ਉਸ ਨੂੰ ਪ੍ਰਦਾਨ ਕੀਤਾ। ਤੁਸੀਂ ਉਸ ਨੂੰ ਲੰਮਾ ਜੀਵਨ ਦਿੱਤਾ ਜਿਹੜਾ ਸਦਾ-ਸਦਾ ਲਈ ਕਾਇਮ ਰਹਿੰਦਾ ਹੈ।
5. ਤੁਸਾਂ ਰਾਜੇ ਨੂੰ ਜਿੱਤ ਪ੍ਰਦਾਨ ਕੀਤੀ ਅਤੇ ਉਸ ਨੂੰ ਵੱਡੀ ਮਹਿਮਾ ਦਿੱਤੀ। ਤੁਸਾਂ ਉਸ ਨੂੰ ਇੱਜ਼ਤ ਅਤੇ ਉਸਤਤਿ ਦਿੱਤੀ।
6. ਹੇ ਪਰਮੇਸ਼ੁਰ, ਸੱਚਮੁੱਚ ਤੁਸਾਂ ਰਾਜੇ ਨੂੰ ਸਦੀਵੀ ਅਸੀਸ ਦਿੱਤੀ। ਜਦ ਵੀ ਰਾਜਾ ਤੁਹਾਡਾ ਮੁੱਖ ਤੱਕਦਾ ਹੈ, ਉਸ ਨੂੰ ਇਸਤੋਂ ਅਪਾਰ ਖੁਸ਼ੀ ਹੁੰਦੀ ਹੈ।
7. ਰਾਜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ। ਸੱਭ ਤੋਂ ਉੱਚਾ ਰਾਜਾ ਉਸ ਨੂੰ ਨਿਰਾਸ਼ ਨਹੀਂ ਕਰੇਗਾ।
8. ਹੇ ਪਰਮੇਸ਼ੁਰ, ਤੁਸੀਂ ਆਪਣੇ ਸਾਰੇ ਦੁਸ਼ਮਣਾਂ ਨੂੰ ਵਿਖਾ ਦਿਉਂਗੇ ਕਿ ਤੁਸੀਂ ਸ਼ਕਤੀਮਾਨ ਹੋ। ਤੁਹਾਡੀ ਸ਼ਕਤੀ ਉਨ੍ਹਾਂ ਨੂੰ ਹਰਾਏਗੀ ਜਿਹੜੇ ਤੁਹਾਨੂੰ ਨਫ਼ਰਤ ਕਰਦੇ ਹਨ।
9. ਹੇ ਪਰਮੇਸ਼ੁਰ, ਜਦੋਂ ਤੂੰ ਰਾਜੇ ਦੇ ਨਾਲ ਹੈਂ ਉਹ ਬਲਦੇ ਗਰਮ ਤੰਦੂਰ ਵਰਗਾ ਹੈ, ਜਿਹੜਾ ਉਸ ਸਾਰੀ ਸਮਗਰੀ ਨੂੰ ਸਾੜ ਦਿੰਦਾ ਹੈ, ਜਿਹੜੀ ਉਸ ਦੇ ਅੰਦਰ ਹੁੰਦੀ ਹੈ। ਉਸਦਾ ਗੁੱਸਾ ਮੱਚਦੀ ਅੱਗ ਵਰਗਾ ਹੈ ਜਿਹੜਾ ਮੁਕੰਮਲ ਤੌਰ ਤੇ ਉਸ ਦੇ ਵੈਰੀਆਂ ਦੀ ਤਬਾਹੀ ਦਾ ਕਾਰਣ ਬਣਦਾ ਹੈ।
10. ਉਸ ਦੇ ਦੁਸ਼ਮਣਾਂ ਦੇ ਪਰਿਵਾਰ ਵੀ ਤਬਾਹ ਹੋ ਜਾਣਗੇ, ਉਹ ਧਰਤੀ ਉੱਤੋਂ ਮਿਟ ਜਾਣਗੇ।
11. ਕਿਉਂ? ਕਿਉਂਕਿ ਯਹੋਵਾਹ, ਉਨ੍ਹਾਂ ਲੋਕਾਂ ਨੇ ਤੁਹਾਡੇ ਖਿਲਾਫ਼ ਦੁਸ਼ਟ ਗੱਲਾਂ ਵਿਉਂਤੀਆਂ ਹਨ। ਉਨ੍ਹਾਂ ਨੇ ਦੁਸ਼ਟ ਗੱਲਾਂ ਕਰਨ ਦੀਆਂ ਵਿਉਂਤਾਂ ਬਣਾਈਆਂ ਪਰ ਉਹ ਸਫ਼ਲਤਾ ਪ੍ਰਾਪਤ ਨਾ ਕਰ ਸੱਕੇ।
12. ਯਹੋਵਾਹ, ਤੁਸੀਂ ਉਨ੍ਹਾਂ ਲੋਕਾਂ ਨੂੰ ਆਪਣੇ ਗੁਲਾਮ ਬਣਾਇਆ। ਤੁਸਾਂ ਉਨ੍ਹਾਂ ਨੂੰ ਇੱਕ ਜੁੱਟ ਰੱਸੇ ਵਿੱਚ ਬੰਨ੍ਹ ਦਿੱਤਾ ਤੁਸਾਂ ਉਨ੍ਹਾਂ ਦੇ ਗਲਾਂ ਵਿੱਚ ਰੱਸੇ ਪਾਏ। ਤੁਸੀਂ ਗੁਲਾਮਾਂ ਵਾਂਗ ਉਨ੍ਹਾਂ ਦਾ ਸਿਰ ਝੁਕਾਇਆ।
13. ਯਹੋਵਾਹ, ਤੁਹਾਡੀ ਸ਼ਕਤੀ ਦੇ ਗੀਤਾਂ ਨੂੰ ਤੁਹਾਡੀ ਉਸਤਤਿ ਕਰਨ ਦਿਉ। ਅਸੀਂ ਤੁਹਾਡੀ ਮਹਾਨਤਾ ਦੇ ਗੀਤ ਗਾਵਾਂਗੇ।