ਦਾਊਦ ਦਾ ਇੱਕ ਜ਼ਬੂਰ ਜਦੋਂ ਉਹ ਆਪਣੇ ਪੁੱਤਰ ਅਬਸ਼ਾਲੋਮ ਤੋਂ ਭੱਜ ਗਿਆ ਸੀ।
ਯਹੋਵਾਹ ਆਪਣੇ ਦੁਖੀ ਲੋਕਾਂ ਦੀ ਮਦਦ ਕਰਦਾ ਹੈ
1. ਇੱਕ ਦਾਊਦ ਦਾ ਗੀਤ ਹੈ ਜਦੋਂ ਉਹ ਆਪਣੇ ਪੁੱਤਰ ਐਬਸਾਲੋਨ ਕੋਲੋਂ ਭੱਜ ਗਿਆ ਸੀ। ਹੇ ਯਹੋਵਾਹ, ਮੇਰੇ ਕਈ ਦੁਸ਼ਮਣ ਹਨ। ਬਹੁਤ ਲੋਕੀ ਮੇਰੇ ਖਿਲਾਫ਼ ਹੋ ਗਏ ਨੇ।
2. ਬਹੁਤ ਲੋਕ ਮੇਰੇ ਬਾਰੇ ਬੁਰੀਆਂ ਗੱਲਾਂ ਕਰ ਰਹੇ ਹਨ। ਉਹ ਲੋਕ ਆਖਦੇ ਨੇ, “ਪਰਮੇਸ਼ੁਰ ਇਸ ਨੂੰ ਨਹੀਂ ਬਚਾਵੇਗਾ।”
3. ਪਰ, ਹੇ ਯਹੋਵਾਹ, ਤੂੰ ਮੇਰੀ ਢਾਲ ਹੈਂ। ਤੂੰ ਮੇਰੀ ਮਹਿਮਾ ਹੈਂ। ਹੇ ਯਹੋਵਾਹ ਤੇਰੇ ਨਾਲ ਹੀ ਮੇਰਾ ਸਿਰ ਉੱਚਾ ਹੈ।
4. ਮੈਂ ਯਹੋਵਾਹ ਨੂੰ ਪ੍ਰਾਰਥਨਾ ਕਰਾਂਗਾ ਤੇ ਉਹ ਮੈਨੂੰ ਆਪਣੇ ਪਵਿੱਤਰ ਪਰਬਤ ਉੱਤੋਂ ਉੱਤਰ ਦੇਵੇਗਾ।
5. ਹੁਣ ਮੈਂ ਪੱਥਰ ਉੱਤੇ ਪੈਕੇ ਅਰਾਮ ਕਰ ਸੱਕਦਾ ਹਾਂ, ਅਤੇ ਮੈਂ ਜਾਣਦਾ ਹਾਂ ਕਿ ਮੈਂ ਜਾਗ ਪਵਾਂਗਾ। ਕਿਉਂ? ਕਿਉਂਕਿ ਯਹੋਵਾਹ ਮੈਨੂੰ ਕੱਜਦਾ ਹੈ ਤੇ ਉਹ ਮੈਨੂੰ ਆਸਰਾ ਦਿੰਦਾ ਹੈ।
6. ਹਜ਼ਾਰਾਂ ਸਿਪਾਹੀਆਂ ਨੂੰ ਮੈਨੂੰ ਘੇਰ ਲੈਣ ਦਿਉ ਮੈਂ ਉਨ੍ਹਾਂ ਦੁਸ਼ਮਣਾਂ ਤੋਂ ਨਹੀਂ ਡਰਾਂਗਾ।
7. ਯਹੋਵਾਹ, ਉੱਠੋ। ਮੇਰੇ ਪਰਮੇਸ਼ੁਰ ਆਕੇ ਮੈਨੂੰ ਬਚਾਓ! ਤੁਸੀਂ ਬਹੁਤ ਬਲਵਾਨ ਹੋ! ਤੁਹਾਡਾ ਇੱਕ ਵੀ ਥਪੜ ਮੇਰੇ ਦੁਸ਼ਮਣਾਂ ਦੇ ਸਾਰੇ ਦੰਦ ਤੋੜਨ ਲਈ ਕਾਫ਼ੀ ਹੈ।
8. ਹੇ ਯਹੋਵਾਹ, ਜਿੱਤ ਤੇਰੀ ਹੀ ਹੈ। ਕਿਰਪਾ ਕਰਕੇ ਆਪਣਿਆਂ ਲੋਕਾਂ ਨੂੰ ਅਸੀਸ ਦਿਉ।