ਡੇਵਿਡ ਦਾ ਇੱਕ ਜ਼ਬੂਰ ਜਦੋਂ ਉਸਨੇ ਅਬੀਮਲਕ ਦੇ ਅੱਗੇ ਪਾਗਲਪਨ ਦਾ ਦਿਖਾਵਾ ਕੀਤਾ, ਜਿਸਨੇ ਉਸਨੂੰ ਭਜਾ ਦਿੱਤਾ, ਅਤੇ ਉਹ ਚਲਾ ਗਿਆ।
ਪਰਮਾਤਮਾ ਵਿੱਚ ਭਰੋਸਾ ਰੱਖਣ ਵਾਲਿਆਂ ਦੀ ਖੁਸ਼ੀ

1. ਦਾਊਦ ਦਾ ਇੱਕ ਗੀਤ ਇਹ ਲਿਖਿਆ ਹੈ, ਜਦੋਂ ਦਾਊਦ ਨੇ ਅਬੀਮਲਕ ਅੱਗੇ ਪਾਗਲ ਵਿਅਕਤੀ ਹੋਣ ਦਾ ਦਿਖਾਵਾ ਕੀਤਾ ਅਤੇ ਉਸ ਨੂੰ ਛੱਡ ਦਿੱਤਾ। ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ। ਉਸਦੀ ਉਸਤਤਿ ਹਰ ਵੇਲੇ ਮੇਰੇ ਬੁੱਲ੍ਹਾਂ ਉੱਤੇ ਹੈ।

2. ਨਿਮ੍ਰ ਲੋਕੋ, ਸੁਣੋ ਅਤੇ ਆਨੰਦ ਮਾਣੋ। ਮੇਰੀ ਰੂਹ ਯਹੋਵਾਹ ਬਾਰੇ ਮਾਣ ਕਰਦੀ ਹੈ।

3. ਮੇਰੇ ਸੰਗ ਪਰਮੇਸ਼ੁਰ ਦੀ ਉਸਤਤਿ ਕਰੋ। ਆਉ ਉਸ ਦੇ ਨਾਂ ਦਾ ਆਦਰ ਕਰੀਏ।

4. ਮੈਂ ਮਦਦ ਲਈ ਪਰਮੇਸ਼ੁਰ ਵੱਲ ਗਿਆ, ਅਤੇ ਉਸ ਨੇ ਮੇਰੀ ਗੱਲ ਸੁਣੀ। ਉਸ ਨੇ ਮੈਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਤੋਂ ਬਚਾਇਆ ਜਿਨ੍ਹਾਂ ਤੋਂ ਮੈਂ ਭੈਭੀਤ ਹਾਂ।

5. ਮਦਦ ਲਈ, ਪਰਮੇਸ਼ੁਰ ਵੱਲ ਤੱਕੋ। ਤੁਸੀਂ ਪ੍ਰਵਾਨ ਹੋਵੋਂਗੇ, ਸ਼ਰਮਸਾਰ ਨਾ ਹੋਵੋ।

6. ਇਸ ਗਰੀਬ ਬੰਦੇ ਨੇ ਯਹੋਵਾਹ ਨੂੰ ਮਦਦ ਲਈ ਪੁਕਾਰਿਆ। ਅਤੇ ਯਹੋਵਾਹ ਨੇ ਮੈਨੂੰ ਸੁਣਿਆ। ਉਸ ਨੇ ਮੈਨੂੰ ਸਾਰੀਆਂ ਮੁਸੀਬਤਾਂ ਤੋਂ ਬਚਾਇਆ।

7. ਯਹੋਵਾਹ ਦਾ ਦੂਤ ਉਸ ਦੇ ਚੇਲਿਆਂ ਦੀ ਰੱਖਵਾਲੀ ਕਰਦਾ ਹੈ। ਯਹੋਵਾਹ ਦਾ ਦੂਤ ਉਨ੍ਹਾਂ ਦੀ ਰੱਖਿਆ ਕਰਦਾ।

8. ਯਹੋਵਾਹ ਨੂੰ ਚਖੋ ਅਤੇ ਦੇਖੋ ਉਹ ਕਿੰਨਾ ਚੰਗਾ ਹੈ। ਜੋ ਬੰਦਾ ਯਹੋਵਾਹ ਉੱਤੇ ਨਿਰਭਰ ਹੁੰਦਾ ਸੱਚਮੁੱਚ ਖੁਸ਼ ਹੁੰਦਾ ਹੈ।

9. ਯਹੋਵਾਹ ਦੇ ਪਵਿੱਤਰ ਲੋਕਾਂ ਨੂੰ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ। ਪਰਮੇਸ਼ੁਰ ਦੇ ਚੇਲਿਆਂ ਲਈ ਹੋਰ ਸੁਰੱਖਿਆ ਦਾ ਸਥਾਨ ਨਹੀਂ।

10. ਕਮਜ਼ੋਰ ਅਤੇ ਭੁੱਖੇ ਲੋਕ ਤਕੜੇ ਹੋ ਜਾਣਗੇ। ਪਰ ਉਹ ਲੋਕ ਜਿਹੜੇ ਮਦਦ ਲਈ ਪਰਮੇਸ਼ੁਰ ਵੱਲ ਜਾਂਦੇ ਹਨ ਹਰ ਚੰਗੀ ਵਸਤੂ ਹਾਸਲ ਕਰਨਗੇ।

11. ਬੱਚਿਉ ਮੇਰੀ ਗੱਲ ਸੁਣੋ। ਅਤੇ ਮੈਂ ਤੁਹਾਨੂੰ ਯਹੋਵਾਹ ਦੀ ਇੱਜ਼ਤ ਕਰਨੀ ਸਿੱਖਾਵਾਂਗਾ।

12. ਜੇ ਕੋਈ ਬੰਦਾ ਆਪਣੀ ਜਿੰਦ ਨੂੰ ਪਿਆਰ ਕਰਦਾ ਹੈ ਅਤੇ ਚੰਗੀ ਅਤੇ ਲੰਮੀ ਜ਼ਿੰਦਗੀ ਰਹਿਣਾ ਚਾਹੁੰਦਾ ਹੈ।

13. ਤਾਂ ਉਸ ਬੰਦੇ ਨੂੰ ਚਾਹੀਦਾ ਕਿ ਉਹ ਬਿਲਕੁਲ ਵੀ ਮੰਦੀਆਂ ਗੱਲਾਂ ਨਾ ਆਖੇ ਅਤੇ ਉਹ ਬੰਦਾ ਬਿਲਕੁਲ ਵੀ ਝੂਠ ਨਾ ਬੋਲੇ।

14. ਮੰਦੇ ਕੰਮ ਕਰਨੇ ਛੱਡੋ। ਨੇਕ ਕੰਮ ਕਰੋ, ਅਮਨ ਵਾਸਤੇ ਕੰਮ ਕਰੋ। ਸ਼ਾਂਤੀ ਦੇ ਪਿੱਛੇ ਭੱਜੋ ਜਦੋਂ ਤੱਕ ਇਸ ਨੂੰ ਫ਼ੜ ਨਾ ਲਵੋਂ।

15. ਯਹੋਵਾਹ ਨੇਕ ਬੰਦਿਆਂ ਦੀ ਰੱਖਿਆ ਕਰਦਾ ਹੈ। ਉਹ ਉਨ੍ਹਾਂ ਦੀਆਂ ਪ੍ਰਾਰਥਨਾ ਸੁਣਦਾ ਹੈ।

16. ਪਰ ਯਹੋਵਾਹ ਉਨ੍ਹਾਂ ਲੋਕਾਂ ਦੇ ਖਿਲਾਫ਼ ਹੈ ਜਿਹੜੇ ਮੰਦੇ ਕੰਮ ਕਰਦੇ ਹਨ। ਉਹ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੰਦਾ ਹੈ।

17. ਯਹੋਵਾਹ ਅੱਗੇ ਪ੍ਰਾਰਥਨਾ ਕਰੋ ਅਤੇ ਉਹ ਸੁਣ ਲਵੇਗਾ। ਉਹ ਤੁਹਾਨੂੰ ਤੁਹਾਡੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਵੇਗਾ।

18. ਜਦੋਂ ਕੁਝ ਲੋਕ ਮੂਸੀਬਤਾਂ ਵਿੱਚ ਹੁੰਦੇ ਹਨ, ਤਾਂ ਉਹ ਗੁਮਾਨ ਕਰਨਾ ਛੱਡ ਦਿੰਦੇ ਹਨ। ਯਹੋਵਾਹ ਉਨ੍ਹਾਂ ਨਿਮਾਣੇ ਲੋਕਾਂ ਦੇ ਨੇੜੇ ਹੁੰਦਾ ਹੈ। ਉਹ ਉਨ੍ਹਾਂ ਨੂੰ ਬਚਾਵੇਗਾ।

19. ਹੋ ਸੱਕਦਾ ਨੇਕ ਬੰਦਿਆਂ ਨੂੰ ਔਕੜਾਂ ਆਉਣ। ਪਰ ਯਹੋਵਾਹ ਉਨ੍ਹਾਂ ਨੂੰ ਉਨ੍ਹਾਂ ਦੀ ਹਰ ਔਕੜ ਤੋਂ ਬਚਾਵੇਗਾ।

20. ਯਹੋਵਾਹ ਉਨ੍ਹਾਂ ਦੀਆਂ ਸਾਰੀਆਂ ਹੱਡੀਆਂ ਦੀ ਰੱਖਿਆ ਕਰੇਗਾ। ਉਨ੍ਹਾਂ ਦੀ ਕੋਈ ਵੀ ਹੱਡੀ ਨਹੀਂ ਟੁੱਟੇਗੀ।

21. ਪਰ ਮੁਸੀਬਤਾਂ ਮੰਦੇ ਲੋਕਾਂ ਨੂੰ ਮਾਰ ਦੇਣਗੀਆਂ। ਨੇਕ ਲੋਕਾਂ ਦੇ ਸਾਰੇ ਦੁਸ਼ਮਣ ਤਬਾਹ ਹੋ ਜਾਣਗੇ।

22. ਯਹੋਵਾਹ ਆਪਣੇ ਸੇਵਕ ਦੀਆਂ ਰੂਹਾਂ ਬਚਾਉਂਦਾ ਹੈ। ਉਹ ਲੋਕ ਉਸ ਉੱਤੇ ਨਿਰਭਰ ਕਰਦੇ ਹਨ। ਉਹ ਉਨ੍ਹਾਂ ਨੂੰ ਤਬਾਹ ਨਹੀਂ ਹੋਣ ਦੇਵੇਗਾ।

Bibles

Books

Chapters