ਮੁੱਖ ਸੰਗੀਤਕਾਰ ਨੂੰ. ਤਾਰਾਂ ਵਾਲੇ ਸਾਜ਼ਾਂ ਨਾਲ। ਡੇਵਿਡ ਦਾ ਇੱਕ ਜ਼ਬੂਰ।
ਵਫ਼ਾਦਾਰ ਦੀ ਸੁਰੱਖਿਆ
1. ਨਿਰਦੇਸ਼ਕ ਲਈ। ਤਾਰਾਂ ਵਾਲੇ ਸਾਜ਼ਾਂ ਨਾਲ ਦਾਊਦ ਦਾ ਇੱਕ ਗੀਤ। ਮੇਰੇ ਚੰਗੇ ਯਹੋਵਾਹ, ਮੈਂ ਜਦੋਂ ਵੀ ਪ੍ਰਾਰਥਨਾ ਕਰਾਂ ਸੁਣ ਲਵੀਂ! ਮੇਰੀ ਪ੍ਰਾਰਥਨਾ ਸੁਣ ਲਵੀਂ ਤੇ ਮੇਰੇ ਉੱਤੇ ਦਯਾਵਾਨ ਹੋਈਂ! ਮੈਨੂੰ ਮੇਰੀਆਂ ਮੁਸੀਬਤਾਂ ਤੋਂ ਰਾਹਤ ਦੇਵੀਂ!
2. ਹੇ ਆਦਮੀਓ, ਕਿੰਨਾ ਕੁ ਚਿਰ ਤੁਸੀਂ ਮੇਰੇ ਬਾਰੇ ਮੰਦਾ ਬੋਲੋਂਗੇ? ਤੁਸੀਂ ਮੇਰੇ ਬਾਰੇ ਦੱਸਣ ਲਈ ਨਵੇਂ-ਨਵੇਂ ਝੂਠਾਂ ਨੂੰ ਲੱਭਦੇ ਹੋਂ। ਤੁਹਾਨੂੰ ਉਨ੍ਹਾਂ ਝੂਠਾਂ ਨੂੰ ਦੱਸਣਾ ਪਿਆਰਾ ਲਗਦਾ ਹੈ। ਸਲਹ।
3. ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਯਹੋਵਾਹ ਆਪਣੇ ਚੰਗੇ ਬੰਦਿਆਂ ਦੀ ਅਵਾਜ਼ ਨੂੰ ਸੁਣਦਾ ਹੈ। ਇਸੇ ਲਈ ਯਹੋਵਾਹ ਮੈਨੂੰ ਵੀ ਸੁਣਦਾ ਹੈ, ਜਦੋਂ ਵੀ ਮੈਂ ਉਸ ਨੂੰ ਪ੍ਰਾਰਥਨਾ ਕਰਦਾ ਹਾਂ।
4. ਜੇਕਰ ਕੋਈ ਚੀਜ਼ ਤੁਹਾਨੂੰ ਪਰੇਸ਼ਾਨ ਕਰਦੀ ਹੈ। ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਪਾਪ ਨਾ ਕਰੋ। ਜਦੋਂ ਤੁਸੀਂ ਆਪਣੇ ਬਿਸਤਰੇ ਤੇ ਲੇਟਦੇ ਹੋ ਇਨ੍ਹਾਂ ਗੱਲਾਂ ਬਾਰੇ ਸੋਚ ਵਿੱਚਾਰ ਕਰੋ ਅਤੇ ਫ਼ੇਰ ਨਿਸ਼ਚਿੰਤ ਹੋ ਜਾਉ।
5. ਯਹੋਵਾਹ ਵਿੱਚ ਯਕੀਨ ਰੱਖੋ ਅਤੇ ਧਰਮੀ ਗੱਲਾਂ ਕਰੋ।
6. ਬਹੁਤ ਲੋਕੀਂ ਪੁੱਛਦੇ ਹਨ, “ਸਾਨੂੰ ਪਰਮੇਸ਼ੁਰ ਦੀ ਚੰਗਿਆਈ ਕੌਣ ਵਿਖਾਵੇਗਾ? ਹੇ ਯਹੋਵਾਹ, ਅਸੀਂ ਤੁਹਾਡੀ ਕ੍ਰਿਪਾਲਤਾ ਮਾਣ ਸੱਕੀਏ।”
7. ਯਹੋਵਾਹ ਤੂੰ ਮੈਨੂੰ ਬਹੁਤ ਖੁਸ਼ ਕੀਤਾ ਹੈ! ਮੈਂ ਹੁਣ ਉਨ੍ਹਾਂ ਦਿਨਾਂ ਨਾਲੋਂ ਵੱਧੇਰੇ ਖੁਸ਼ ਹਾਂ ਜਦੋਂ ਅਸੀਂ ਵਾਢੀ ਕਰਦੇ ਹਾਂ। ਉਹ ਦਿਨ ਜਦੋਂ ਅਸੀਂ ਜਸ਼ਨ ਮਨਾਉਂਦੇ ਹਾਂ, ਕਿਉਂਕਿ ਉਨ੍ਹਾਂ ਦਿਨਾਂ ਵਿੱਚ ਸਾਡੇ ਕੋਲ ਵੱਧੇਰੇ ਅਨਾਜ ਤੇ ਵੱਧੇਰੇ ਦਾਖਰਸ ਹੁੰਦਾ ਹੈ।
8. ਮੈਂ ਸ਼ਾਂਤੀ ਨਾਲ ਸੌਁਦਾ ਹਾਂ। ਕਿਉਂਕਿ ਹੇ ਯਹੋਵਾਹ, ਤੂੰ ਮੈਨੂੰ ਸੁਰੱਖਿਅਤ ਰੱਖਦਾ ਹੈਂ ਜਦੋਂ ਮੈਂ ਨੀਂਦਰ ਵਿੱਚ ਹੁੰਦਾ ਹਾਂ।