ਮੁੱਖ ਸੰਗੀਤਕਾਰ ਨੂੰ. ਦਾਊਦ ਦਾ ਇੱਕ ਚਿੰਤਨ ਜਦੋਂ ਅਦੋਮੀ ਦੋਏਗ ਨੇ ਜਾ ਕੇ ਸ਼ਾਊਲ ਨੂੰ ਦੱਸਿਆ ਅਤੇ ਉਸਨੂੰ ਕਿਹਾ, "ਦਾਊਦ ਅਹੀਮਲਕ ਦੇ ਘਰ ਗਿਆ ਹੈ।"
ਦੁਸ਼ਟ ਦਾ ਅੰਤ ਅਤੇ ਰੱਬੀ ਦੀ ਸ਼ਾਂਤੀ
1. ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ ਜਦੋਂ ਦੋਏਗ ਅਦੋਮੀ ਸ਼ਾਊਲ ਕੋਲ ਗਿਆ ਅਤੇ ਉਸ ਨੂੰ ਦੱਸਿਆ, “ਦਾਊਦ ਅਹੀਮਲਕ ਦੇ ਘਰ ਵਿੱਚ ਹੈ।” ਹੇ ਵੱਡੇ ਆਦਮੀ, ਤੂੰ ਆਪਣੀਆਂ ਕੀਤੀਆਂ ਦੁਸ਼ਟ ਗੱਲਾਂ ਬਾਰੇ ਸ਼ੇਖੀ ਕਿਉਂ ਮਾਰਦਾ ਹੈਂ? ਤੂੰ ਪਰਮੇਸ਼ੁਰ ਲਈ ਇੱਕ ਨਿਰਾਦਰ ਹੈਂ। ਤੂੰ ਸਾਰਾ ਦਿਨ ਦੁਸ਼ਟ ਗੱਲਾਂ ਕਰਨ ਦੀ ਯੋਜਨਾ ਬਣਾਉਂਦਾ ਹੈਂ।
2. ਤਸੀਂ ਮੂਰੱਖਤਾ ਭਰੀਆਂ ਵਿਉਂਤਾ ਬਣਾਉਂਦੇ ਹੋ ਅਤੇ ਤੁਹਾਡੀ ਜ਼ੁਬਾਨ ਤੇਜ ਤਰਾਰ ਉਸਤਰੇ ਵਰਗੀ ਹੈ। ਤੁਸੀਂ ਹਰ ਵੇਲੇ ਝੂਠ ਬੋਲਦੇ ਹੋਂ। ਤੁਸੀਂ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰਦੇ ਹੋ।
3. ਤੁਸੀਂ ਨੇਕੀ ਨਾਲੋਂ ਬਦੀ ਨੂੰ ਵੱਧੇਰੇ ਪਿਆਰ ਕਰਦੇ ਹੋ। ਤੁਸੀਂ ਝੂਠ ਨੂੰ ਸੱਚ ਬੋਲਣ ਨਾਲੋਂ ਵੱਧੇਰੇ ਪਿਆਰ ਕਰਦੇ ਹੋ।
4. ਤੁਸੀਂ ਅਤੇ ਤੁਹਾਡੀ ਝੂਠੀ ਜ਼ੁਬਾਨ ਲੋਕਾਂ ਨੂੰ ਦੁੱਖ ਦੇਣਾ ਪਸੰਦ ਕਰਦੀ ਹੈ।
5. ਇਸ ਲਈ ਪਰਮੇਸ਼ੁਰ ਤੁਹਾਨੂੰ ਸਦਾ ਲਈ ਬਰਬਾਦ ਕਰ ਦੇਵੇਗਾ। ਉਹ ਤੁਹਾਨੂੰ ਫ਼ੜ ਲਵੇਗਾ ਅਤੇ ਤੁਹਾਨੂੰ ਤੁਹਾਡੇ ਘਰਾਂ ਵਿੱਚੋਂ ਖਿੱਚ ਲਵੇਗਾ, ਜਿਵੇਂ ਕੋਈ ਬੰਦਾ ਪੌਦੇ ਨੂੰ ਜੜਾਂ ਸਮੇਤ ਜ਼ਮੀਨ ਵਿੱਚੋਂ ਪੁੱਟਦਾ ਹੈ।
6. ਨੇਕ ਲੋਕ ਇਸ ਨੂੰ ਦੇਖਣਗੇ ਅਤੇ ਪਰਮੇਸ਼ੁਰ ਤੋਂ ਡਰਨਾ ਅਤੇ ਉਸਦਾ ਆਦਰ ਕਰਨਾ ਸਿੱਖਣਗੇ। ਉਹ ਤੁਹਾਡੇ ਉੱਤੇ ਹੱਸਣਗੇ ਅਤੇ ਆਖਣਗੇ,
7. “ਦੇਖੋ ਉਸ ਬੰਦੇ ਨਾਲ ਕੀ ਵਾਪਰਿਆ ਹੈ, ਜੋ ਪਰਮੇਸ਼ੁਰ ਉੱਤੇ ਟੇਕ ਨਹੀਂ ਰੱਖਦਾ ਸੀ। ਉਸ ਬੰਦੇ ਨੇ ਸੋਚਿਆ ਸੀ ਕਿ ਉਸਦੀ ਦੌਲਤ ਅਤੇ ਉਸ ਦੇ ਝੂਠ ਉਸਦੀ ਰੱਖਿਆ ਕਰਨਗੇ।”
8. ਪਰ ਮੈਂ ਜੈਤੂਨ ਦੇ ਇੱਕ ਹਰੇ ਰੁੱਖ ਵਾਂਗ ਹਾਂ ਜਿਹੜਾ ਪਰਮੇਸ਼ੁਰ ਦੇ ਮੰਦਰ ਵਿੱਚ ਉੱਗਿਆ ਹੈ।
9. ਹੇ ਪਰਮੇਸ਼ੁਰ, ਮੈਂ ਉਨ੍ਹਾਂ ਗੱਲਾਂ ਲਈ ਤੁਹਾਡੀ ਉਸਤਤਿ ਕਰਦਾ ਹਾਂ ਜੋ ਤੁਸਾਂ ਹਮੇਸ਼ਾ ਕੀਤੀਆਂ ਹਨ। ਮੈਂ ਤੁਹਾਡਾ ਨਾਮ ਤੁਹਾਡੇ ਪੈਰੋਕਾਰਾਂ ਸਾਹਮਣੇ ਉਚਾਰਾਂਗਾ ਕਿਉਂਕਿ ਇਹ ਇੰਨਾ ਚੰਗਾ ਹੈ।