ਮੁੱਖ ਸੰਗੀਤਕਾਰ ਨੂੰ. "ਨਸ਼ਟ ਨਾ ਕਰੋ" 'ਤੇ ਸੈੱਟ ਕਰੋ। ਡੇਵਿਡ ਦਾ ਇੱਕ ਮਿਚਟਮ.
ਦੁਸ਼ਟ ਦਾ ਨਿਆਂ

1. ਨਿਰਦੇਸ਼ਕ ਲਈ, ਧੁਨੀ “ਬਰਬਾਦ ਨਾ ਕਰੋ” ਵਾਲੀ, ਦਾਊਦ ਦਾ ਇੱਕ ਭੱਗਤੀ ਗੀਤ। ਹੇ ਨਿਆਂਕਾਰੋ, ਤੁਸੀਂ ਆਪਣੇ ਨਿਰਣਿਆਂ ਵਿੱਚ ਨਿਰਪੱਖ ਨਹੀਂ ਹੋ। ਤੁਸੀਂ ਲੋਕਾਂ ਦਾ ਨਿਆਂ ਨਿਰਪੱਖਤਾ ਨਾਲ ਨਹੀਂ ਕਰਦੇ।

2. ਨਹੀਂ, ਤੁਸੀਂ ਸਿਰਫ਼ ਬਦੀਆਂ ਬਾਰੇ ਸੋਚਦੇ ਹੋ। ਤੁਸੀਂ ਇਸ ਦੇਸ਼ ਵਿੱਚ ਹਿੰਸੱਕ ਜ਼ੁਰਮ ਕਰਦੇ ਹੋ।

3. ਉਨ੍ਹਾਂ ਬਦਕਾਰ ਬੰਦਿਆਂ ਨੇ ਮੰਦੇ ਕਾਰ ਜਨਮ ਤੋਂ ਹੀ ਸ਼ੁਰੂ ਕਰ ਦਿੱਤੇ ਸਨ। ਜਨਮ ਤੋਂ ਹੀ ਉਹ ਝੂਠੇ ਹਨ।

4. ਉਨ੍ਹਾਂ ਦਾ ਕ੍ਰੋਧ ਓਨਾ ਹੀ ਖਤਰਨਾਕ ਹੈ ਜਿੰਨਾ ਸੱਪ ਦਾ ਜ਼ਹਿਰ ਹੁੰਦਾ ਹੈ। ਅਤੇ ਉਹ ਫ਼ਨੀਅਰ ਵਾਂਗਰਾਂ ਨਹੀਂ ਸੁਣ ਸੱਕਦੇ ਉਹ ਸੱਚ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ।

5. ਫ਼ਨੀਅਰ ਸਪੇਰਿਆਂ ਦਾ ਗੀਤ ਜਾਂ ਸੰਗੀਤ ਨਹੀਂ ਸੁਣ ਸੱਕਦੇ। ਅਤੇ ਉਹ ਮੰਦੇ ਆਦਮੀ ਵੀ ਉਨ੍ਹਾਂ ਵਰਗੇ ਹੀ ਹਨ ਜਦੋਂ ਉਹ ਮੰਦੀਆਂ ਵਿਉਂਤਾ ਬਣਾਉਂਦੇ ਹਨ।

6. ਹੇ ਯਹੋਵਾਹ ਉਹ ਲੋਕ ਬਬਰ ਸ਼ੇਰਾਂ ਵਰਗੇ ਹਨ। ਇਸ ਲਈ ਯਹੋਵਾਹ ਉਨ੍ਹਾਂ ਦੇ ਦੰਦ ਤੋੜ ਦਿਉ।

7. ਉਹ ਲੋਕ ਨਾਲਿਆਂ ਵਿੱਚੋਂ ਪਾਣੀ ਵਾਂਗ ਅਲੋਪ ਹੋ ਜਾਣ। ਉਨ੍ਹਾਂ ਨੂੰ ਜੰਗਲੀ ਘਾਹ ਦੇ ਵਾਂਗ ਕੁਚਲੇ ਜਾਣ ਦਿਉ।

8. ਉਨ੍ਹਾਂ ਨੂੰ ਪਿਘਲ ਜਾਣ ਦਿਉ ਜਿਵੇਂ ਕਿ ਉਹ ਘੋਗਿਆਂ ਵਾਂਗ ਤੁਰਦੇ ਹਨ। ਉਨ੍ਹਾਂ ਨੂੰ ਉਸ ਬੱਚੇ ਵਾਂਗ ਸੂਰਜ ਦੀ ਰੌਸ਼ਨੀ ਨਾ ਵੇਖਣ ਦਿਉ ਜਿਹੜਾ ਮੁਰਦਾ ਜੰਮਿਆ ਸੀ।

9. ਉਨ੍ਹਾਂ ਨੂੰ ਕੰਡਿਆਂ ਵਾਂਗ ਛੇਤੀ ਤਬਾਹ ਹੋ ਜਾਣ ਦਿਉ। ਜਿਹੜੇ ਅੱਗ ਉੱਤੇ ਰੱਖੇ ਭਾਂਡੇ ਨੂੰ ਗਰਮ ਕਰਨ ਲਈ ਬਹੁਤ ਛੇਤੀ ਮੱਚਦੇ ਹਨ।

10. ਇੱਕ ਚੰਗਾ ਵਿਅਕਤੀ ਉਦੋਂ ਬਹੁਤ ਖੁਸ਼ ਹੋਵੇਗਾ ਜਦੋਂ ਉਹ ਦੁਸ਼ਟ ਲੋਕਾਂ ਨੂੰ ਉਨ੍ਹਾਂ ਦੀਆਂ ਦੁਸ਼ਟ ਕਰਨੀਆਂ ਲਈ ਜਿਹੜੀਆਂ ਉਨ੍ਹਾਂ ਨੇ ਕੀਤੀਆਂ, ਦੰਡ ਮਿਲਦਿਆਂ ਦੇਖੇਗਾ। ਉਹ ਇੱਕ ਸਿਪਾਹੀ ਦੀ ਤਰ੍ਹਾਂ ਹੋਵੇਗਾ ਜਿਸਨੇ ਆਪਣੇ ਸਾਰੇ ਵੈਰੀਆਂ ਨੂੰ ਹਰਾ ਦਿੱਤਾ ਸੀ।

11. ਜਦੋਂ ਉਹ ਵਾਪਰੇਗਾ, ਲੋਕ ਆਖਣਗੇ, “ਚੰਗੇ ਲੋਕਾਂ ਨੂੰ ਸੱਚਮੁੱਚ ਇਨਾਮ ਦਿੱਤਾ ਗਿਆ ਹੈ। ਇੱਥੇ ਸੱਚਮੁੱਚ ਦੁਨੀਆਂ ਦਾ ਨਿਆਂ ਕਰਨ ਵਾਲਾ ਪਰਮੇਸ਼ੁਰ ਮੌਜੂਦ ਹੈ।”

Bibles

Books

Chapters