ਦਾਊਦ ਦਾ ਇੱਕ ਜ਼ਬੂਰ ਜਦੋਂ ਉਹ ਯਹੂਦਾਹ ਦੇ ਉਜਾੜ ਵਿੱਚ ਸੀ।
ਪਰਮਾਤਮਾ ਦੀ ਸੰਗਤ ਵਿਚ ਆਨੰਦ

1. ਦਾਊਦ ਦਾ ਉਸ ਵੇਲੇ ਦਾ ਇੱਕ ਗੀਤ ਜਦੋਂ ਉਹ ਯਹੂਦਾਹ ਦੇ ਮਾਰੂਥਲ ਵਿੱਚ ਸੀ। ਹੇ ਪਰਮੇਸ਼ੁਰ, ਤੁਸੀਂ ਮੇਰੇ ਪਰਮੇਸ਼ੁਰ ਹੋ। ਮੈਂ ਬੇਸਬਰੀ ਨਾਲ ਤੁਹਾਡਾ ਇੰਤਜ਼ਾਰ ਕਰ ਰਿਹਾ ਹਾਂ। ਮੇਰੀ ਰੂਹ ਅਤੇ ਮੇਰਾ ਸ਼ਰੀਰ ਤੁਹਾਡੇ ਪਿਆਸੇ ਹਨ, ਜਿਵੇਂ ਬੰਜਰ ਜ਼ਮੀਨ ਪਾਣੀ ਤੋਂ ਬਿਨਾ ਹੁੰਦੀ ਹੈ।

2. ਹਾਂ, ਮੈਂ ਤੁਹਾਨੂੰ ਤੁਹਾਡੇ ਮੰਦਰ ਵਿੱਚ ਵੇਖਿਆ ਹੈ। ਤੁਹਾਡੀ ਸ਼ਾਨ ਅਤੇ ਸ਼ਕਤੀ ਦੇਖੀ ਹੈ।

3. ਤੁਹਾਡਾ ਪਿਆਰ ਜ਼ਿੰਦਗੀ ਨਾਲੋਂ ਬਿਹਤਰ ਹੈ। ਮੇਰੇ ਬੁਲ੍ਹ ਤੁਹਾਡੀ ਉਸਤਤਿ ਕਰਦੇ ਹਨ।

4. ਹਾਂ, ਮੈਂ ਆਪਣੀ ਜ਼ਿੰਦਗੀ ਵਿੱਚ ਤੁਹਾਡੀ ਉਸਤਤਿ ਕਰਾਂਗਾ। ਤੁਹਾਡੇ ਨਾਮ ਤੇ ਹੀ, ਮੈਂ ਪ੍ਰਾਰਥਨਾ ਲਈ ਆਪਣੇ ਹੱਥ ਚੁੱਕਦਾ ਹਾਂ।

5. ਮੈਂ ਇੰਝ ਸੰਤੁਸ਼ਟ ਹੋ ਜਾਵਾਂਗਾ ਜਿਵੇਂ ਸਭ ਤੋਂ ਵੱਧੀਆ ਭੋਜਨ ਕੀਤਾ ਹੋਵੇ। ਅਤੇ ਖੁਸ਼ੀ ਭਰੇ ਬੁਲ੍ਹਾਂ ਨਾਲ ਮੇਰਾ ਮੁੱਖ ਤੁਹਾਡੀ ਉਸਤਤਿ ਕਰੇਗਾ।

6. ਮੈਂ ਆਪਣੇ ਪਲੰਘ ਉੱਤੇ ਲੇਟਿਆ ਹੋਇਆ ਤੁਹਾਨੂੰ ਯਾਦ ਕਰਾਂਗਾ। ਮੈਂ ਤੁਹਾਨੂੰ ਅੱਧੀ ਰਾਤ ਵੇਲੇ ਯਾਦ ਕਰਾਂਗਾ।

7. ਸੱਚਮੁੱਚ ਤੁਸੀਂ ਮੇਰੀ ਸਹਾਇਤਾ ਕੀਤੀ। ਮੈਂ ਖੁਸ਼ ਹਾ ਕਿ ਤੁਸੀਂ ਮੇਰੀ ਰੱਖਿਆ ਕੀਤੀ ਹੈ।

8. ਮੇਰੀ ਰੂਹ ਤੁਹਾਡੇ ਨਾਲ ਚੁੰਬੜੀ ਹੈ ਅਤੇ ਤੁਸੀਂ ਮੇਰਾ ਹੱਥ ਫ਼ੜਿਆ ਹੋਇਆ ਹੈ।

9. ਕੁਝ ਲੋਕ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਉਹ ਤਬਾਹ ਹੋ ਜਾਣਗੇ ਉਹ ਆਪਣੀ ਕਬਰਾਂ ਵਿੱਚ ਡੂੰਘੇ ਜਾਣਗੇ।

10. ਉਹ ਤਲਵਾਰਾਂ ਨਾਲ ਮਾਰੇ ਜਾਣਗੇ। ਅਵਾਰਾ ਕੁੱਤੇ ਉਨ੍ਹਾਂ ਦੇ ਮੁਰਦਾ ਸਰੀਰਾਂ ਨੂੰ ਖਾਣਗੇ।

11. ਪਰ ਰਾਜਾ ਆਪਣੇ ਪਰਮੇਸ਼ੁਰ ਨਾਲ ਖੁਸ਼ ਹੋਵੇਗਾ। ਅਤੇ ਜਿਨ੍ਹਾਂ ਲੋਕਾਂ ਨੇ ਉਸਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਸੀ ਪਰਮੇਸ਼ੁਰ ਦੀ ਉਸਤਤਿ ਕਰਨਗੇ। ਕਿਉਂਕਿ, ਉਸ ਨੇ ਉਨ੍ਹਾਂ ਸਾਰੇ ਝੂਠਿਆਂ ਨੂੰ ਹਰਾ ਦਿੱਤਾ ਹੈ।

Bibles

Books

Chapters