ਮੁੱਖ ਸੰਗੀਤਕਾਰ ਨੂੰ. ਗਾਥ ਦੇ ਸਾਜ਼ ਤੇ । ਡੇਵਿਡ ਦਾ ਇੱਕ ਜ਼ਬੂਰ।
ਸ੍ਰਿਸ਼ਟੀ ਵਿਚ ਪ੍ਰਭੂ ਦੀ ਵਡਿਆਈ

1. ਨਿਰਦੇਸ਼ਕ ਲਈ: ਗਿੱਟੀਥ ਦੇ ਸਾਜ਼ ਨਾਲ । ਦਾਊਦ ਦਾ ਇੱਕ ਗੀਤ। ਯਹੋਵਾਹ ਸਾਡੇ ਮਾਲਕ, ਸਾਰੀ ਧਰਤੀ ਵਿੱਚ ਤੇਰਾ ਨਾਂ ਵੱਧੇਰੇ ਅਦਭੁਤ ਹੈ। ਤੇਰੇ ਨਾਮ ਨੂੰ ਸਵਰਗ ਵਿੱਚ ਹਰ ਥਾਂ ਉਸਤਤਿ ਮਿਲਦੀ ਹੈ।

2. ਬੱਚੇ ਤੇ ਨਿਆਣੇ ਤੇਰੀਆਂ ਉਸਤਤਾਂ ਦੇ ਗੀਤ ਗਾਉਂਦੇ ਹਨ। ਤੂੰ ਉਨ੍ਹਾਂ ਨੂੰ ਇਹ ਗੀਤ ਆਪਣੇ ਸਾਰੇ ਦੁਸ਼ਮਣਾਂ ਦੇ ਮੂੰਹ ਬੰਦ ਕਰਨ ਲਈ ਦਿੱਤੇ ਹਨ।

3. ਯਹੋਵਾਹ, ਮੈਂ ਉਸ ਸਵਰਗ ਵੱਲ ਵੇਖਦਾ ਹਾਂ, ਜਿਹੜਾ ਤੂੰ ਆਪਣੇ ਖੁਦ ਦੇ ਹੱਥੀਂ ਸਾਜਿਆ ਹੈ। ਜਦ ਮੈਂ ਤੇਰੇ ਸਾਜੇ ਚੰਨ ਤੇ ਤਾਰਿਆਂ ਨੂੰ ਵੇਖਦਾ ਹਾਂ, ਮੈਂ ਅਚੰਭਿਤ ਹੁੰਦਾ ਹਾਂ;

4. “ਲੋਕੀਂ ਤੇਰੇ ਲਈ ਇੰਨੇ ਮਹੱਤਵਪੂਰਣ ਕਿਉਂ ਹਨ? ਤੁਸੀਂ ਉਨ੍ਹਾਂ ਨੂੰ ਯਾਦ ਚੇਤੇ ਕਿਉਂ ਰੱਖਦੇ ਹੋ? ਲੋਕੀਂ ਤੇਰੇ ਲਈ ਇੰਨੇ ਮਹੱਤਵਪੂਰਣ ਕਿਉਂ ਹਨ? ਤੁਸੀਂ ਉਨ੍ਹਾਂ ਵੱਲ ਧਿਆਨ ਕਿਉਂ ਦਿੰਦੇ ਹੋਂ?”

5. ਪਰ ਲੋਕੀਂ ਤੇਰੇ ਲਈ ਮਹੱਤਵਪੂਰਣ ਹਨ। ਤੁਸੀਂ ਲੋਕਾਂ ਨੂੰ ਦੇਵਤਿਆਂ ਤੋਂ ਬੱਸ ਥੋੜਾ ਜਿਹਾ ਹੀ ਘੱਟ ਬਣਾਇਆ ਹੈ। ਤੁਸੀਂ ਉਨ੍ਹਾਂ ਨੂੰ ਮਹਿਮਾ ਅਤੇ ਸਤਿਕਾਰ ਦਾ ਤਾਜ ਪੁਆਇਆ ਹੈ।

6. ਤੁਸੀਂ ਲੋਕਾਂ ਨੂੰ ਆਪਣੀਆਂ ਸਾਜੀਆਂ ਸਾਰੀਆਂ ਚੀਜ਼ਾਂ ਉੱਤੇ ਅਧਿਕਾਰ ਦੇ ਦਿੱਤਾ। ਤੁਸੀਂ ਸਭ ਕੁਝ ਉਨ੍ਹਾਂ ਦੇ ਨਿਯੰਤ੍ਰਣ ਅਧੀਨ ਪਾ ਦਿੱਤਾ।

7. ਲੋਕੀਂ ਭੇਡਾਂ, ਜਾਨਵਰਾਂ ਅਤੇ ਜੰਗਲ ਦੇ ਸਾਰੇ ਜਾਨਵਰਾਂ ਉੱਪਰ ਹਕੂਮਤ ਕਰਦੇ ਹਨ।

8. ਉਹ ਅਕਾਸ਼ ਵਿੱਚਲੇ ਪੰਛੀਆਂ ਉੱਤੇ ਅਤੇ ਸਮੁੰਦਰ ਵਿੱਚ ਤੈਰਦੀਆਂ ਮੱਛੀਆਂ ਉੱਤੇ ਰਾਜ ਕਰਦੇ ਹਨ।

9. ਹੇ ਪਰਮੇਸ਼ੁਰ ਸਾਡੇ ਯਹੋਵਾਹ, ਸਾਰੀ ਧਰਤੀ ਉੱਪਰ ਤੇਰਾ ਨਾਂ ਵੱਧੇਰੇ ਅਦਭੁਤ ਹੈ।

Bibles

Books

Chapters