ਆਸਾਫ਼ ਦਾ ਇੱਕ ਜ਼ਬੂਰ।
ਇਨਸਾਫ਼ ਲਈ ਇੱਕ ਪਟੀਸ਼ਨ

1. ਆਸਾਫ਼ ਦਾ ਇੱਕ ਉਸਤਤਿ ਗੀਤ। ਪਰਮੇਸ਼ੁਰ ਦੇਵਤਿਆਂ ਦੀ ਸਭਾ ਵਿੱਚ ਖਲੋਂਦਾ। ਉਹ ਉਨ੍ਹਾਂ ਦੀ ਸਭਾ ਵਿੱਚ ਨਿਆਂ ਕਰਦਾ ਹੈ।

2. ਪਰਮੇਸ਼ੁਰ ਆਖਦਾ ਹੈ, “ਕਿੰਨਾ ਚਿਰ ਤੁਸੀਂ ਲੋਕਾਂ ਦੇ ਨਿਆਂ ਪੱਖਪਾਤ ਨਾਲ ਕਰਦੇ ਰਹੋਂਗੇ। ਕਿੰਨਾ ਚਿਰ ਤੁਸੀਂ ਮੰਦੇ ਲੋਕਾਂ ਨੂੰ ਸਜ਼ਾ ਦੇਣ ਤੋਂ ਬਿਨਾਂ ਜਾਣ ਦਿਉਂਗੇ।”

3. “ਗਰੀਬਾਂ ਅਤੇ ਯਤੀਮਾਂ ਦੀ ਰੱਖਿਆ ਕਰੋ, ਅਤੇ ਉਨ੍ਹਾਂ ਗਰੀਬ ਲੋਕਾਂ ਦੇ ਹਕਾਂ ਦੀ ਰੱਖਿਆ ਕਰੋ।

4. ਉਨ੍ਹਾਂ ਗਰੀਬ ਬੇਸਹਾਰਾਂ ਲੋਕਾਂ ਦੀ ਸਹਾਇਤਾ ਕਰੋ। ਉਨ੍ਹਾਂ ਨੂੰ ਮੰਦੇ ਲੋਕਾਂ ਪਾਸੋਂ ਬਚਾਉ।

5. “ਉਹ ਨਹੀਂ ਜਾਣਦੇ ਕਿ ਕੀ ਵਾਪਰ ਰਿਹਾ ਹੈ। ਉਹ ਨਹੀਂ ਸਮਝਦੇ ਕਿ ਉਹ ਕੀ ਕਰ ਰਹੇ ਹਨ, ਉਨ੍ਹਾਂ ਦੀ ਦੁਨੀਆਂ ਉਨ੍ਹਾਂ ਦੇ ਆਲੇ-ਦੁਆਲੇ ਢਹਿ-ਢੇਰੀ ਹੋ ਰਹੀ ਹੈ।”

6. ਮੈਂ ਆਖਦਾ, “ਤੁਸੀਂ ਦੇਵਤੇ ਹੋਂ। ਤੁਸੀਂ ਸਰਬ ਉੱਚ ਪਰਮੇਸ਼ੁਰ ਦੇ ਪੁੱਤਰ ਹੋ।

7. ਪਰ ਤੁਸੀਂ ਵੀ ਮਰ ਜਾਵੋਂਗੇ ਜਿਵੇਂ ਸਾਰੇ ਲੋਕਾਂ ਨੂੰ ਮਰਨਾ ਪੈਂਦਾ ਹੈ। ਤੁਸੀਂ ਉਵੇਂ ਮਰ ਜਾਵੋਂਗੇ ਜਿਵੇਂ ਹੋਰ ਸਾਰੇ ਆਗੂ ਮਰਦੇ ਹਨ।”

8. ਹੇ ਪਰਮੇਸ਼ੁਰ, ਉੱਠੋ, ਅਤੇ ਦੁਨੀਆਂ ਦੀਆਂ ਸਾਰੀਆਂ ਕੌਮਾਂ ਦਾ ਨਿਆਂ ਕਰੋ।

Bibles

Books

Chapters