ਪ੍ਰਭੂ ਦਾ ਸਦੀਵੀ ਰਾਜ

1. ਯਹੋਵਾਹ ਰਾਜਾ ਹੈ। ਉਹ ਮਹਿਮਾ ਅਤੇ ਸ਼ਕਤੀ ਨੂੰ ਵਸਤਰਾਂ ਵਾਂਗ ਪਹਿਨਦਾ ਹੈ। ਉਹ ਤਿਆਰ ਹੈ, ਇਸ ਲਈ ਸਾਰੀ ਦੁਨੀਆਂ ਸੁਰੱਖਿਅਤ ਹੈ। ਇਹ ਨਹੀਂ ਹਿੱਲਣਗੇ ਅਤੇ ਇਹ ਬਰਬਾਦ ਨਹੀਂ ਹੋਵੇਗੀ।

2. ਹੇ ਪਰਮੇਸ਼ੁਰ ਤੁਹਾਡਾ ਰਾਜ ਸਦੀਵੀ ਰਿਹਾ ਹੈ। ਹੇ ਪਰਮੇਸ਼ੁਰ, ਤੁਸੀਂ ਸਦੀਵੀ ਤੌਰ ਤੇ ਜੀਵਿਤ ਰਹੇ ਹੋ।

3. ਯਹੋਵਾਹ, ਨਦੀਆਂ ਦਾ ਸ਼ੋਰ ਬਹੁਤ ਉੱਚਾ ਹੈ। ਟਕਰਾਉਂਦੀਆਂ ਹੋਈਆਂ ਲਹਿਰਾਂ ਬਹੁਤ ਸ਼ੋਰੀਲੀਆਂ ਹਨ।

4. ਸਾਗਰ ਦੀਆਂ ਟਕਰਾਉਂਦੀਆਂ ਹੋਈਆਂ ਲਹਿਰਾਂ ਬਹੁਤ ਸ਼ੋਰੀਲੀਆਂ ਹਨ। ਪਰ ਉੱਚਾ ਯਹੋਵਾਹ ਹੋਰ ਵੀ ਵੱਧ ਸ਼ਕਤੀਸ਼ਾਲੀ ਹੈ।

5. ਯਹੋਵਾਹ, ਤੁਹਾਡੇ ਨੇਮ ਸਦਾ ਲਈ ਬਣੇ ਰਹਿਣਗੇ। ਤੁਹਾਡਾ ਪਵਿੱਤਰ ਮੰਦਰ ਸਦਾ ਲਈ ਖਲੋਤਾ ਰਹੇਗਾ।

Bibles

Books

Chapters