ਫਲਾਇੰਗ ਸਕ੍ਰੌਲ ਦਾ ਵਿਜ਼ਨ

1. ਉੱਡਣੀ ਪੱਤਰੀ ਮੈਂ ਮੁੜ ਵੇਖਿਆ ਤਾਂ ਮੈਨੂੰ ਇੱਕ ਉੱਡਣੀ ਲਿਖਤ ਦੇ ਦਰਸ਼ਨ ਹੋਏ।

2. ਦੂਤ ਨੇ ਮੈਨੂੰ ਪੁੱਛਿਆ, “ਤੂੰ ਕੀ ਵੇਖਿਆ ਹੈ?” ਮੈਂ ਕਿਹਾ, “ਇੱਕ ਉੱਡਣੀ ਪੱਤਰੀ ਜੋ 30 ਫੁੱਟ ਲੰਬੀ ਅਤੇ 15 ਫੁੱਟ ਚੌੜੀ ਹੈ।”

3. ਤਦ ਦੂਤ ਨੇ ਮੈਨੂੰ ਕਿਹਾ, “ਇਸ ਪੱਤਰੀ ਉੱਪਰ ਸਰਾਪ ਲਿਖਿਆ ਹੈ। ਪੱਤਰੀ ਦੇ ਇੱਕ ਪਾਸੇ ਉਨ੍ਹਾਂ ਲੋਕਾਂ ਲਈ ਸਰਾਪ ਲਿਖਿਆ ਹੈ ਜੋ ਚੋਰੀ ਕਰਦੇ ਹਨ ਤੇ ਦੂਜੇ ਪਾਸੇ ਉਨ੍ਹਾਂ ਲਈ ਸਰਾਪ ਲਿਖਿਆ ਹੈ ਜੋ ਇਕਰਾਰ ਕਰਕੇ ਮੁੱਕਰ ਜਾਂਦੇ ਹਨ।

4. ਸਰਬ ਸ਼ਕਤੀਮਾਨ ਆਖਦਾ ਹੈ, ਮੈਂ ਇਹ ਪੱਤਰੀ ਉਨ੍ਹਾਂ ਚੋਰਾਂ ਅਤੇ ਉਨ੍ਹਾਂ ਮਨੁੱਖਾਂ ਦੇ ਘਰ ਭੇਜਾਂਗਾ ਜਿਹੜੇ ਮੇਰੇ ਨਾਂ ਦੀ ਸੌਂਹ ਖਾਕੇ ਇਕਰਾਰ ਕਰਕੇ ਮੁਕਰ ਜਾਂਦੇ ਅਤੇ ਝੂਠ ਬੋਲਦੇ ਹਨ। ਇਹ ਪੱਤਰੀ ਉਨ੍ਹਾਂ ਘਰਾਂ ਵਿੱਚ ਰਹੇਗੀ ਤੇ ਉਨ੍ਹਾਂ ਦੇ ਘਰਾਂ ਨੂੰ ਬਰਬਾਦ ਕਰੇਗੀ। ਇਹੋ ਨਹੀਂ ਸਗੋਂ ਇਹ ਪੱਤਰੀ ਉਨ੍ਹਾਂ ਘਰਾਂ ਨੂੰ ਲੱਕੜੀ ਅਤੇ ਪੱਥਰ ਸਮੇਤ ਨਸ਼ਟ ਕਰੇਗੀ।”

ਇੱਕ ਟੋਕਰੀ ਵਿੱਚ ਔਰਤ ਦਾ ਦਰਸ਼ਨ

5. ਇੱਕ ਔਰਤ ਅਤੇ ਬਾਲਟੀ ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ, ਬਾਹਰ ਚੱਲਾ ਗਿਆ। ਉਸ ਕਿਹਾ, “ਉਹ ਵੇਖ! ਉਹ ਬਾਹਰ ਨੂੰ ਕੀ ਨਿਕਲ ਕੇ ਆ ਰਿਹਾ ਹੈ?”

6. ਮੈਂ ਕਿਹਾ, “ਮੈਂ ਨਹੀਂ ਜਾਣਦਾ-ਇਹ ਕੀ ਹੈ?” ਉਸ ਨੇ ਕਿਹਾ, “ਇਹ ਨਾਪਣ ਦੀ ਬਾਲਟੀ ਹੈ।” ਉਸ ਨੇ ਇਹ ਵੀ ਆਖਿਆ, “ਇਹ ਮਾਪਣ ਦੀ ਬਾਲਟੀ ਇਸ ਰਾਜ ਦੇ ਲੋਕਾਂ ਦੇ ਪਾਪ ਨਾਪਣ ਦਾ ਪੈਮਾਨਾ ਹੈ।”

7. ਉਸ ਨੇ ਬਾਲਟੀ ਤੋਂ ਸਿੱਕੇ ਦੇ ਬਣੇ ਢੱਕਣ ਨੂੰ ਉੱਪਰ ਚੁੱਕਿਆ ਅਤੇ ਉੱਥੇ ਉਸ ਵਿੱਚ ਇੱਕ ਔਰਤ ਸੀ।

8. ਦੂਤ ਨੇ ਕਿਹਾ, “ਇਹ ਔਰਤ ਬਦੀ ਦਾ ਪ੍ਰਤਿਨਧਿਤਵ ਕਰਦੀ ਹੈ।” ਫ਼ਿਰ ਦੂਤ ਨੇ ਉਸ ਔਰਤ ਨੂੰ ਬਾਲਟੀ ਅੰਦਰ ਧਕੇਲਿਆ ਅਤੇ ਉਸ ਉੱਪਰ ਮੁੜ ਸਿੱਕੇ ਦਾ ਢੱਕਣ ਲਾ ਦਿੱਤਾ।

9. ਉਪਰੰਤ ਮੈਂ ਉੱਪਰ ਵੱਲ ਤੱਕਿਆ ਅਤੇ ਖੰਭਾਂ ਨਾਲ ਦੋ ਔਰਤਾਂ ਬਾਹਰ ਨਿਕਲਦੀਆਂ ਵੇਖੀਆਂ, ਉਨ੍ਹਾਂ ਦੇ ਖੰਭ ਸਾਰਸ ਵਰਗੇ ਸਨ ਅਤੇ ਉਨ੍ਹਾਂ ਨੂੰ ਹਵਾ ਰਾਹੀਂ ਚੁੱਕਿਆ ਹੋਇਆ ਸੀ। ਉਹ ਆਪਣੇ ਪਰਾਂ ਵਿੱਚ ਹਵਾ ਭਰਕੇ ਉਡੀਆਂ ਅਤੇ ਉਸ ਬਾਲਟੀ ਨੂੰ ਉਤਾਹਾਂ ਹਵਾ ਵਿੱਚ ਚੁੱਕ ਲਿਆ।

10. ਫ਼ਿਰ ਮੈਂ ਮੇਰੇ ਨਾਲ ਗੱਲ ਕਰ ਰਹੇ ਦੂਤ ਨੂੰ ਪੁੱਛਿਆ, “ਉਹ ਇਹ ਨਾਪਣ ਦੀ ਬਾਲਟੀ ਕਿੱਥੋ ਲੈ ਕੇ ਜਾ ਰਹੀਆਂ ਹਨ?”

11. ਦੂਤ ਨੇ ਮੈਨੂੰ ਦੱਸਿਆ, “ਉਹ ਇਸ ਲਈ ਸ਼ਿਨਆਰ ਵਿੱਚ ਇੱਕ ਘਰ ਉਸਾਰਨ ਲਈ ਜਾ ਰਹੀਆਂ ਹਨ। ਉਹ ਘਰ ਉਸਾਰ ਲੈਣਗੀਆਂ ਅਤੇ ਫਿਰ ਇਹ ਨਾਪਣ ਦੀ ਬਾਲਟੀ।”

Bibles

Books

Chapters